ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ

Cabinet Minister Tarunpreet Singh Sond Hoists National Flag on 77th Republic Day in Rupnagar

Cabinet Minister Tarunpreet Singh Sond Hoists National Flag on 77th Republic Day in Rupnagar

ਰੂਪਨਗਰ, 26 ਜਨਵਰੀ: 77ਵੇਂ ਗਣਤੰਤਰ ਦਿਵਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ, ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ ਅਤੇ ਸੀਨੀਅਰ ਪੁਲਿਸ ਕਪਤਾਨ ਸ. ਮਨਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ।
Cabinet Minister Tarunpreet Singh Sond Hoists National Flag on 77th Republic Day in Rupnagar
ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। 
Cabinet Minister Tarunpreet Singh Sond Hoists National Flag on 77th Republic Day in Rupnagar
ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ। ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ। 
ਅਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਕੌਮੀ ਆਜ਼ਾਦੀ ਦੀ ਲਹਿਰ ਵਿੱਚ 80 ਫੀਸਦੀ ਕੁਰਬਾਨੀਆਂ ਇਕੱਲੇ ਪੰਜਾਬੀਆਂ ਨੇ ਦਿੱਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਸ ਰੰਗਲੇ ਪੰਜਾਬ ਦਾ ਸੁਪਨਾ ਸਾਡੇ ਸ਼ਹੀਦਾਂ ਨੇ ਦੇਖਿਆ ਸੀ, ਉਸ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਤੋਂ ਇਲਾਵਾ, ਸਰਕਾਰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਾਤਾਵਰਣ, ਉਦਯੋਗਿਕ ਅਤੇ ਹੋਰ ਪ੍ਰਮੁੱਖ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਦੇਸ਼ ਲਈ ਆਪਣਾ ਪਿਆਰ ਨਿਛਾਵਰ ਕਰਨ ਵਾਲੇ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਜੋਸ਼ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਰਾਜ ਅਤੇ ਦੇਸ਼ ਪ੍ਰਤੀ ਫਰਜ਼ਾਂ ਵੱਲ ਧਿਆਨ ਦੇਣ।
ਇਸ ਮੌਕੇ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। 
ਉਨ੍ਹਾਂ ਦੱਸਿਆ ਕਿ ਸਿਹਤ ਦੇ ਖੇਤਰ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ ਜਿਸ ਤਹਿਤ ਸਾਰੇ ਪੰਜਾਬ ਵਾਸੀ ਆਪਣਾ ਇਲਾਜ ਕਰਵਾ ਸਕਣਗੇ। ਸਿੱਖਿਆ ਦੇ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਆਈ.ਟੀ.ਆਈਜ਼ ਵਿੱਚ ਸੀਟਾਂ ਵਧਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਸਦਕਾ 90 ਫੀਸਦੀ ਘਰਾਂ ਦਾ ਬਿੱਲ ਜ਼ੀਰੋ ਆ ਰਿਹਾ ਹੈ। 
ਇਸ ਮੌਕੇ ਡੀ.ਐਸ.ਪੀ. ਸ਼੍ਰੀ ਜਤਿੰਦਰ ਚੌਹਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। 
For continuous updates on  educational activities and official news from District Ropar, visit:deorpr.com and follow our Facebook page for real-time English/Punjabi news: District Ropar News – Facebook

Leave a Comment

Your email address will not be published. Required fields are marked *

Scroll to Top