Chief Minister S. Bhagwant Singh Mann will attend the state-level function of the Education Department at Sri Anandpur Sahib.
ਭਾਈ ਜੈਤਾ ਜੀ ਯਾਦਗਾਰ ਹੋਵੇਗੀ ਸਮਰਪਿਤ, ਵਿਰਾਸਤੀ ਮਾਰਗ ਦਾ ਮੁੱਖ ਮੰਤਰੀ ਰੱਖਣਗੇ ਨੀਂਹ ਪੱਥਰ
ਸ੍ਰੀ ਅਨੰਦਪੁਰ ਸਾਹਿਬ 03 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਤੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਵਿਰਾਸਤ ਏ ਖਾਲਸਾ, ਭਾਈ ਜੈਤਾ ਜੀ ਯਾਦਗਾਰ ਅਤੇ ਵਿਰਾਸਤੀ ਮਾਰਗ ਵਾਲੇ ਸਥਾਨ ਦਾ ਦੌਰਾ ਕੀਤਾ ਜਿੱਥੇ 5 ਅਕਤੂਬਰ ਨੂੰ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਖ ਵੱਖ ਸਮਾਗਮਾਂ ਵਿੱਚ ਸਾਮਿਲ ਹੋਣ ਲਈ ਪਹੁੰਚ ਰਹੇ ਹਨ।
ਜਿਲ੍ਹੇ ਦੇ ਅਧਿਕਾਰੀਆਂ ਨਾਲ ਵਿਰਾਸਤ ਏ ਖਾਲਸਾ ਵਿਚ ਹੋਈ ਇੱਕ ਵਿਸੇਸ਼ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਵਿਰਾਸਤ ਏ ਖਾਲਸਾ ਆਡੋਟੋਰੀਅਮ ਵਿਚ ਹੋਣ ਵਾਲੇ ਸਿੱਖਿਆ ਵਿਭਾਗ ਦੇ ਰਾਜ ਪੱਧਰੀ ਸਮਾਗਮ ਵਾਲੇ ਸਥਾਨ ਤੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਭਾਈ ਜੈਤਾ ਜੀ ਯਾਦਗਾਰ ਵਿਖੇ ਪ੍ਰਬੰਧਾਂ ਦੀ ਸਮੀਖਿਆ ਕੀਤੀ, ਜਿਸ ਨੂੰ 5 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਸਮੁੱਚੀ ਲੋਕਾਈ ਨੂੰ ਸਮਰਪਿਤ ਕਰਨਗੇ। ਡਿਪਟੀ ਕਮਿਸ਼ਨਰ ਨੇ ਸਥਾਨਕ ਵੇਰਕਾ ਚੋਂਕ ਪਹੁੰਚ ਕੇ ਉਸ ਸਥਾਨ ਦਾ ਜਾਇਜ਼ਾ ਲਿਆ ਜਿੱਥੇ ਮੁੱਖ ਮੰਤਰੀ ਉਸ ਦਿਨ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਣਗੇ।
ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਨਾ ਨੇ ਇਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਟ੍ਰੈਫਿਕ ਵਿਵਸਥਾ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਇਨ੍ਹਾਂ ਸਥਾਨਾ ਤੇ ਅਧਿਕਾਰੀਆਂ ਦੀ ਤੈਨਾਤੀ ਕੀਤੀ ਅਤੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਸੁਚਾਰੂ ਟ੍ਰੈਫਿਕ ਚਾਲੂ ਰੱਖਿਆ ਜਾਵੇ ਅਤੇ ਆਮ ਲੋਕਾਂ ਨੂੰ ਗੁਰੂ ਘਰਾਂ ਵਿਚ ਆਉਣ ਜਾਣ ਦੌਰਾਨ ਕੋਈ ਅਸੁਵਿਧਾ ਨਾ ਹੋਵੇ। ਅਜਿਹੇ ਪ੍ਰਬੰਧ ਕੀਤੇ ਜਾਣ।

ਇਸ ਮੌਕੇ ਚੰਦਰਜਯੋਤੀ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਪੁਲਿਸ ਕਪਤਾਨ ਸ੍ਰੀ ਅਰਵਿੰਦ ਮੀਨਾ ਆਈ.ਪੀ.ਐਸ, ਜਸਪ੍ਰੀਤ ਸਿੰਘ ਐਸ.ਡੀ.ਐਮ, ਗੁਰਵਿੰਦਰ ਸਿੰਘ ਜੋਹਲ ਆਰਟੀਏ, ਅਜੇ ਸਿੰਘ ਡੀ.ਐਸ.ਪੀ, ਦਾਨਿਸ਼ਵੀਰ ਸਿੰਘ ਥਾਨਾ ਮੁਖੀ ਸਮੇਤ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।
Follow us on Facebook
District Ropar News
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।