ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

CM PAYS OBEISANCE AT GURUDWARA BHATHA SAHIB, GREETS PEOPLE ON PARKASH PURAB OF SRI GURU GOBIND SINGH
CM PUNJAB PAYS OBEISANCE AT GURUDWARA BHATHA SAHIB, GREETS PEOPLE ON PARKASH PURAB OF SRI GURU GOBIND SINGH

ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ

CM PAYS OBEISANCE AT GURUDWARA BHATHA SAHIB, GREETS PEOPLE ON PARKASH PURAB OF SRI GURU GOBIND SINGH

ਭੱਠਾ ਸਾਹਿਬ (ਰੋਪੜ),6 ਜਨਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ। 

CM PAYS OBEISANCE AT GURUDWARA BHATHA SAHIB, GREETS PEOPLE ON PARKASH PURAB OF SRI GURU GOBIND SINGH

ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। 

CM PAYS OBEISANCE AT GURUDWARA BHATHA SAHIB, GREETS PEOPLE ON PARKASH PURAB OF SRI GURU GOBIND SINGH

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ। 

CM PAYS OBEISANCE AT GURUDWARA BHATHA SAHIB, GREETS PEOPLE ON PARKASH PURAB OF SRI GURU GOBIND SINGH

ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।

ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ

CM PUNJAB PAYS OBEISANCE AT GURUDWARA BHATHA SAHIB

Ropar Google News 

Leave a Comment

Your email address will not be published. Required fields are marked *

Scroll to Top