ਸ੍ਰੀ ਕੀਰਤਪੁਰ ਸਾਹਿਬ 31 ਅਗਸਤ : ਸਕੂਲ ਆਫ ਐਮੀਨੈਂਸ,ਸ੍ਰੀ ਕੀਰਤਪੁਰ ਸਾਹਿਬ (ਰੂਪਨਗਰ) ਵਿਖੇ ਪ੍ਰਿੰਸੀਪਲ ਸ. ਸ਼ਰਨਜੀਤ ਸਿੰਘ ਜੀ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ.ਸਰਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਮਾਜਿਕ ਸਿੱਖਿਆ ਅਧਿਆਪਕ ਗੁਰਸੇਵਕ ਸਿੰਘ ਵਲੋਂ ਇਸ ਕੁਇਜ਼ ਮੁਕਾਬਲੇ ਨੂੰ ਬਹੁਤ ਹੀ ਵਧੀਆ ਢੰਗ ਨਾਲ ਕਰਵਾਇਆ ਗਿਆ ਅਤੇ ਇਸ ਮੁਕਾਬਲੇ ਵਿੱਚ ਖੇਡਾਂ,ਖਿਡਾਰੀਆਂ, ਵੱਖ-ਵੱਖ ਟੂਰਨਾਮੈਂਟ, ਓਲਪਿੰਕ ਖੇਡਾਂ ਨਾਲ ਸੰਬੰਧਤ ਪ੍ਰਸ਼ਨ ਪੁੱਛੇ ਗਏ।
ਇਹਨਾਂ ਮੁਕਾਬਲਿਆਂ ਦੇ ਵਿੱਚ ਸਕੂਲ ਦੀਆਂ ਛੇ ਟੀਮਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਜਿਸ ਦੇ ਵਿੱਚ ਪਹਿਲਾਂ ਸਥਾਨ ਦਸਵੀਂ ‘ਸੀ’, ਦੂਜਾ ਸਥਾਨ ਨੌਵੀ ‘ਬੀ’ ਅਤੇ ਤੀਜਾ ਸਥਾਨ ਨੌਵੀ ‘ਸੀ’ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ। ਸਕੋਕਰ ਦੀ ਭੂਮਿਕਾ ਸ. ਪਰਮਿੰਦਰ ਸਿੰਘ ਵਲੋਂ ਨਿਭਾਈ ਗਈ। ਇਸ ਮੌਕੇ ਕੁਇਜ਼ ਮੁਕਾਬਲੇ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੀ ਸਕੂਲ ਵਲੋਂ ਹੌਂਸਲਾ ਅਫਜ਼ਾਈ ਕੀਤੀ ਗਈ।
ਇਸ ਮੌਕੇ ਰਮਿੰਦਰਜੀਤ ਕੌਰ, ਕਮਲਜੀਤ ਕੌਰ, ਸਰਬਜੀਤ ਸਿੰਘ, ਅਮਨਪ੍ਰੀਤ ਕੌਰ
ਦਵਿੰਦਰ ਸਿੰਘ, ਰਣਬੀਰ ਸਿੰਘ
ਸੁਖਜੀਤ ਕੌਰ, ਮਨਪ੍ਰੀਤ ਕੌਰ,ਮਮਤਾ ਰਾਣੀ, ਗੁਰਸਿਮਰਤ ਕੌਰ, ਅਨੂਪਜੋਤ ਕੌਰ,ਸ.ਗੁਰਮੀਤ ਸਿੰਘ,ਸ.ਭੁਪਿੰਦਰ ਸਿੰਘ ਆਦਿ ਸਮੂਹ ਸਟਾਫ਼ ਹਾਜ਼ਰ ਸਨ।
ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ*