ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ

Complete ban on gathering within 100 meters of all examination centers for classes 8th, 10th and 12th
Complete ban on gathering within 100 meters of all examination centers for classes 8th, 10th and 12th
ਰੂਪਨਗਰ, 15 ਫਰਵਰੀ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਹਿਮਾਂਸ਼ੂ ਜੈਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2025 ਦੀਆਂ ਸਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 19 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਸਵੇਰੇ 11.00 ਵਜੇ ਤੋਂ ਦੁਪਹਿਰ 2.15 ਵਜੇ ਤੱਕ ਬੋਰਡ ਵੱਲੋ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆ ਹਨ। ਇਨ੍ਹਾਂ ਪਰੀਖਿਆਵਾਂ ਨੂੰ ਸੁਚਾਰ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਰੀਖਿਆਂ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰਕਸ਼ਾ 163 ਅਧੀਨ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਗਾਈ ਜਾਂਦੀ ਹੈ।
ਉਨ੍ਹਾਂ ਪੁਲਿਸ ਵਿਭਾਗ ਨੂੰ ਇਸ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਤਾਂ ਜੋ ਪਰੀਖਿਆ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ। ਇਹ ਹੁਕਮ 19 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

Ropar Google News 

Leave a Comment

Your email address will not be published. Required fields are marked *

Scroll to Top