ਰੂਪਨਗਰ, 18 ਅਗਸਤ: 78ਵੇ ਅਜਾਦੀ ਦਿਹਾੜੇ ਉੱਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸਮਾਜ ਸੇਵਾ ਵਿੱਚ ਕਾਰਜ ਕਰਨ ਵਾਲੇ ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਗਰੀਨ ਐਵੇਂਨਿਓ ਰੂਪਨਗਰ ਨੂੰ ਸਮਾਜ ਪ੍ਰਤੀ ਸੇਵਾ ਦੇ ਕਾਰਜ ਕਰਦਿਆਂ ਸਨਮਾਨਿਤ ਕੀਤਾ ਗਿਆ।
ਜਿਕਰਯੋਗ ਹੈ ਕਲੱਬ ਵੱਲੋਂ ਮਾਂ ਬੋਲੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ, ਹੜ੍ਹ ਦੌਰਾਨ ਲੋਕਾਂ ਦੀ ਮਦਦ, ਨੌਜਵਾਨਾਂ ਲਈ ਜਿੰਮ, ਕਰੋਨਾ ਦੌਰਾਨ ਲੋਕਾਂ ਦੀ ਮਦਦ, ਗੱਤਕਾ ਅਤੇ ਦਸਤਾਰ ਸਿਖਲਾਈ ਕੈਂਪ, ਖੂਨਦਾਨ ਕੈਂਪ, ਮੈਡੀਕਲ ਕੈਂਪ, ਵਿਸਾਖੀ ਦੇ ਦਿਹਾੜੇ ਉੱਤੇ ਖੇਡਾਂ, ਨਸ਼ਿਆਂ ਖ਼ਿਲਾਫ਼ ਰੈਲੀਆ, ਵਾਤਾਵਰਨ ਨੂੰ ਸ਼ੁੱਧ ਕਰਨ ਲਈ ਬੂਟੇ ਲਗਾਉਣੇ ਆਦਿ ਸਮਾਜ ਸੇਵੀ ਕਾਰਜਾਂ ਲਈ ਕਲੱਬ ਨੂੰ ਸਨਮਾਨਿਤ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੇ ਦੱਸਿਆ ਕਿ 15 ਅਗਸਤ ਦੇ ਜਿਲ੍ਹਾ ਪੱਧਰੀ ਸਮਾਗਮ ਵਿੱਚ ਜੈ ਕਿਸ਼ਨ ਸਿੰਘ ਰੋੜੀ ਡਿਪਟੀ ਸਪੀਕਰ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਹਨਾਂ ਦੇ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ,ਐੱਸ.ਐਸ.ਪੀ ਗੁਰਲੀਨ ਸਿੰਘ ਖੁਰਾਣਾ ,ਐਸ.ਪੀ ਰਾਜਪਾਲ ਸਿੰਘ ਹੁੰਦਲ,ਡੀ.ਪੀ.ਆਰ.ਓ ਕਰਨ ਮਹਿਤਾ, ਕਲੱਬ ਮੈਂਬਰ ਗੁਰਪ੍ਰੀਤ ਸਿੰਘ ਨਾਗਰਾ, ਗਗਨਪ੍ਰੀਤ ਸਿੰਘ, ਬਲਪ੍ਰੀਤ ਸਿੰਘ, ਰੁਪਿੰਦਰ ਸਿੰਘ ਅਤੇ ਸਰਬਜੀਤ ਸਿੰਘ ਹਾਜ਼ਰ ਸਨ।
ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਰੋਹ ਉਤੇ ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਗਰੀਨ ਐਵੇਂਨਿਓ ਨੂੰ ਕੀਤਾ ਸਨਮਾਨਿਤ