Home - Ropar News - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਸੀ.ਆਰ.ਪੀ.ਐੱਫ. ਵੱਲੋਂ 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼।ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਸੀ.ਆਰ.ਪੀ.ਐੱਫ. ਵੱਲੋਂ 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼। Leave a Comment / By Dishant Mehta / November 23, 2024 Lovely Professional University and CRPF enter the semi-finals of the 32nd Dasmesh Hawks All India Hockey Festival.ਰੂਪਨਗਰ, 22 ਨਵੰਬਰ: 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਅੱਜ ਦੇ ਤੀਜੇ ਦਿਨ ਕੁੱਲ 2 ਮੈਚ ਖੇਡੇ ਗਏ, ਅੱਜ ਦੇ ਦਿਨ ਦਾ ਪਹਿਲਾ ਮੈਚ ਈ.ਐੱਮ.ਈ. ਅਤੇ ਸੀ.ਆਰ.ਪੀ.ਐੱਫ. ਦਰਮਿਆਨ ਖੇਡਿਆ ਗਿਆ। ਇਸ ਫਸਵੇਂ ਮੈਚ ਦੇ ਪਹਿਲੇ ਅੱਧ ਦੇ 21ਵੇਂ ਮਿੰਟ ਵਿੱਚ ਈ.ਐੱਮ.ਈ. ਦੇ ਖਿਡਾਰੀ ਸ਼੍ਰੀ ਅਮਨਜੋਤ ਸਿੰਘ ਨੇ ਪੈਨਲਟੀ ਕੋਰਨਰ ਨੂੰ ਗੋਲ ਵਿੱਚ ਤਬਦੀਲ ਕਰਕੇ ਆਪਣੀ ਟੀਮ ਨੂੰ 1-0 ਨਾਲ ਅੱਗੇ ਕਰ ਦਿੱਤਾ ਉਪਰੰਤ ਸੀ.ਆਰ.ਪੀ.ਐੱਫ. ਦੀ ਟੀਮ ਦੇ ਖਿਡਾਰੀਆਂ ਵੱਲੋਂ ਗੋਲ ਕਰਨ ਦੇ ਬਹੁਤ ਯਤਨ ਕੀਤੇ ਗਏ ਪ੍ਰੰਤੂ ਈ.ਐੱਮ.ਈ. ਦੀ ਡਿਫੈਂਚ ਹਰੇਕ ਹਮਲੇ ਨੂੰ ਨਕਾਮ ਵਿੱਚ ਸਫਲ ਰਹੀ। ਸੀ.ਆਰ.ਪੀ.ਐੱਫ. ਦੀ ਟੀਮ ਵੱਲੋਂ ਕੀਤੇ ਲਗਾਤਾਰ ਹਮਲਿਆਂ ਦੇ ਚਲਦਿਆਂ ਖਿਡਾਰੀ ਸ਼੍ਰੀ ਸ਼ਰਨਜੀਤ ਸਿੰਘ ਨੇ ਮੈਚ ਦੇ 32ਵੇਂ ਮਿੰਟ ਵਿੱਚ ਫੀਲਡ ਗੋਲ ਕਰਕੇ ਆਪਣੀ ਟੀਮ ਨੂੰ 1-1 ਦੀ ਬਰਾਬਰੀ ਤੇ ਲਿਆਂਦਾ। ਮੈਚ ਦਾ ਦੂਜਾ ਅੱਧ ਬਹੁਤ ਹੀ ਸ਼ੰਘਰਸ਼ ਪੂਰਨ ਰਿਹਾ। ਦੋਵੇਂ ਟੀਮਾਂ ਕੋਈ ਵੀ ਗੋਲ ਨਹੀਂ ਕਰ ਪਾਈਆਂ ਅਤੇ ਮੈਚ ਪੈਨਲਟੀ ਕੋਰਨਰ ਦੀ ਸਥਿਤੀ ਵਿੱਚ ਪਹੁੰਚ ਗਿਆ। ਜਿਸ ਵਿੱਚ ਸੀ.ਆਰ.ਪੀ.ਐੱਫ. ਦੀ ਟੀਮ ਨੇ ਮੈਚ 5-4 ਦੇ ਫਰਕ ਨਾਲ ਜਿੱਤ ਕੇ 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ।ਇਸ ਮੈਚ ਵਿੱਚ ਸ਼੍ਰੀ ਜਸਪ੍ਰੀਤ ਸਿੰਘ, ਐੱਚ ਐੱਨ ਸਿੰਘ ਕੰਪਨੀ, ਨਾਲਾਗੜ੍ਹ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਟੂਰਨਾਮੈਂਟ ਵਿੱਚ ਹਾਜ਼ਰ ਹੋਏ। ਉਨ੍ਹਾਂ ਵੱਲੋਂ ਟੀਮਾਂ ਨਾਲ ਜਾਣ-ਪਹਿਚਾਣ ਕੀਤੀ ਗਈ ਅਤੇ ਮੈਚ ਦਾ ਆਨੰਦ ਮਾਣਿਆ।ਅੱਜ ਦਾ ਦੂਜਾ ਮੈਚ ਪੀ.ਐੱਸ.ਪੀ.ਸੀ.ਐੱਲ. ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਦਰਮਿਆਨ ਦਰਮਿਆਨ ਖੇਡਿਆ ਗਿਆ । ਮੈਚ ਦੇ ਪਹਿਲੇ ਅੱਧ ਮੈਂਚ ਦੇ ਦੇ 14ਵੇਂ ਮਿੰਟ ਵਿੱਚ ਐੱਲ.ਪੀ.ਯੂ. ਦੇ ਖਿਡਾਰੀ ਸ਼੍ਰੀ ਹਰਸ਼ਪ੍ਰੀਤ ਸਿੰਘ ਨੇ ਪੈਨਲਟੀ ਕੋਰਨਰ ਰਾਹੀਂ ਗੋਲ ਕਰਕੇ ਆਪਣੀ ਟੀਮ ਨੂੰ 1-0 ਨਾਲ ਅੱਗੇ ਕਰ ਦਿੱਤਾ ਅਤੇ ਮੈਚ ਦੇ 18ਵੇਂ ਮਿੰਟ ਵਿੱਚ ਐੱਲ.ਪੀ.ਯੂ. ਦੇ ਖਿਡਾਰੀ ਸ਼੍ਰੀ ਸੂਰਜ ਨੇ ਬਹੁਤ ਖੂਬਸੂਰਤ ਫੀਲਡ ਗੋਲ ਕਰਕੇ ਆਪਣੀ ਟੀਮ ਨੂੰ 2-0 ਨਾਲ ਅੱਗੇ ਕਰ ਦਿੱਤਾ । ਐੱਲ.ਪੀ.ਯੂ. ਦੇ ਖਿਡਾਰੀ ਗੁਰਜੋਤ ਸਿੰਘ ਵੱਲੋਂ ਮੈਚ ਦੇ 40ਵੇਂ ਮਿੰਟ ਪੈਨਲਟੀ ਸਟ੍ਰੋਕ ਨੂੰ ਗੋਲ ਤਬਦੀਲ ਕਰਕੇ ਟੀਮ ਨੂੰ 3-0 ਕਰ ਦਿੱਤਾ ਅਤੇ ਮੈਚ ਦੇ 53ਵੇਂ ਮਿੰਟ ਵਿੱਚ ਸ਼੍ਰੀ ਹਰਜੀਤ ਸਿੰਘ ਨੇ ਮੈਦਾਨੀ ਗੋਲ ਕਰਕੇ ਆਪਣੀ ਟੀਮ ਨੂੰ 4-0 ਦੀ ਲੀਡ ਨਾਲ ਸੈਮੀਫਾਇਨਲ ਵਿੱਚ ਪ੍ਰਵੇਸ਼ ਕੀਤਾ। ਇਸ ਮੈਚ ਵਿੱਚ ਸ਼੍ਰੀਮਤੀ ਚੰਦਰ ਜੋਯਤੀ ਸਿੰਘ ਆਈ.ਏ.ਐੱਸ. ਵਧੀਕ ਡਿਪਟੀ ਕਮਿਸ਼ਨਰ (ਡੀ) ਰੂਪਨਗਰ ਜੀ ਨੇ ਬਤੌਰ ਮੁੱਖ ਮਹਿਮਾਨ ਟੂਰਨਾਮੈਂਟ ਵਿੱਚ ਸ਼ਿਰਕਤ ਕਰਦੇ ਹੋਏ ਟੀਮਾਂ ਨਾਲ ਜਾਣ-ਪਹਿਚਾਣ ਕੀਤੀ ਗਈ।ਇਸ ਮੌਕ ਤੇ ਸਤਨਾਮ ਸਿੰਘ ਸੱਤੀ ਪ੍ਰਧਾਨ ਪ੍ਰੈਸ ਕਲੱਬ ਰੋਪੜ੍ਹ, ਬਹਾਦਰਜੀਤ ਸਿੰਘ, ਸ਼੍ਰੀ ਸਤੀਸ਼ ਜਗੋਤਾ ਅਤੇ ਇਸ ਮੌਕੇ ਹੋਰ ਪਤਵੰਤੇ ਹਾਜ਼ਰ ਸਨ।ਅੱਜ ਦੇ ਮੈਚਾਂ ਵਿਚ ਅੰਤਰਰਾਸ਼ਟਰੀ ਅੰਪਾਇਰ ਰਿਪੂ ਦਮਨ ਸ਼ਰਮਾ, ਪ੍ਰੇਮ ਸਿੰਘ ਅਤੇ ਮਨਜੀਤ ਸਿੰਘ ਨੇ ਬਤੌਰ ਅੰਪਾਇਰ, ਸ਼੍ਰੀ ਲਵਜੀਤ ਸਿੰਘ ਕੰਗ ਅਤੇ ਸ਼੍ਰੀ ਇੰਦਰਜੀਤ ਸਿੰਘ ਹਾਕੀ ਕੋਚ ਨੇ ਬਤੌਰ ਟੈਕਨੀਕਲ ਅਫਸਰ ਭੂਮਿਕਾ ਨਿਭਾਈ।ਹਾਕਸ ਸਟੇਡੀਅਮ ਵਿੱਚ ਹੋਰ ਰਹੇ ਮੈਚਾਂ ਦਾ ਅਨੰਦ ਮਾਣਨ ਲਈ ਸ਼ਹਿਰ ਦੀਆਂ ਮੰਨੀਆ ਪ੍ਰਮੰਨੀਆਂ ਸਖਸ਼ੀਅਤਾਂ ਤੋਂ ਇਲਾਵਾ ਹਾਕਸ ਕਲੱਬ ਦੇ ਸੀਨੀਅਰ ਮੈਬਰ ਸ੍ਰੀ ਜਸਬੀਰ ਸਿੰਘ ਰਾਏ ਪੀ.ਸੀ.ਐੱਸ. ਰਿਟਾਇਰਡ ਏ.ਆਈ.ਜੀ., ਸੁਰਿੰਦਰ ਸਿੰਘ ਮਾਂਗਾ, ਰਵਿੰਦਰ ਬਾਤੀ, ਅਮਰਜੀਤ ਸਿੰਘ ਹਵੇਲੀ, ਹਰਪ੍ਰੀਤ ਸਿੰਘ, ਰਵਿੰਦਰ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ, ਨਿਗਮ ਮਹਿਤਾ ਅਤੇ ਹਰਜੀਤ ਪਾਲ ਸਿੰਘ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਰੂਪਨਗਰ ਵੀ ਹਾਜ਼ਰ ਸਨ।ਹਰਿਆਣਾ ਹੋਮ ਗਾਰਡ ਦਾ ਪਾਈਪ ਬੈਂਡ ਆਪਣੀ ਧੁੰਨਾਂ ਨਾਲ ਖੇਡ ਪ੍ਰੇਮੀਆਂ ਦਾ ਮਨੋਰੰਜਨ ਕਰ ਰਿਹਾ ਸੀ।ਕੱਲ੍ਹ ਦੇ ਮੈਚ – 1) ਬੀ.ਐੱਸ.ਐੱਫ. ਅਤੇ ਏ.ਐੱਸ.ਈ ਦਰਮਿਆਨ ਦੁਪਹਿਰ 1:00 ਵਜੇ ਹੋਵੇਗਾ ।2) ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਜਲੰਧਰ ਅਤੇ ਸੀ.ਆਰ.ਪੀ.ਐੱਫ. ਦਰਮਿਆਨ ਦੁਪਹਿਰ 2:30 ਵਜੇ ਹੋਵੇਗਾ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta
ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta