ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦਾ ਕੀਤਾ ਅਚਨਚੇਤ ਨਿਰੀਖਣ

District Education Officer Rupnagar Sanjeev Kumar Gautam conducted a surprise inspection of Adarsh Senior Secondary School Lodhipur
DEO Rupnagar Sanjeev Kumar Gautam conducted a surprise inspection of Adarsh ​​Senior Secondary School Lodhipur

 ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਵਿਖੇ ਅਚਨਚੇਤ ਨਿਰੀਖਣ ਕੀਤਾ ਗਿਆ। ਸਕੂਲ ਪ੍ਰਿੰਸੀਪਲ ਅਵਤਾਰ ਸਿੰਘ ਦੜੋਲੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਦੁਆਰਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਿੱਖਿਆ ਸਕੀਮਾਂ ਦਾ ਅਧਿਆਪਕਾਂ ਦੁਆਰਾ ਕੀਤੇ ਜਾ ਰਹੇ ਉਪਰਾਲੇ ਸੰਬੰਧੀ ਵਿਦਿਆਰਥੀਆਂ ਦੀ ਪ੍ਰੋਗਰੈਸ ਦਾ ਜਾਇਜ਼ਾ ਲਿਆ, ਅਤੇ ਇਸ ਸਬੰਧੀ ਅਧਿਆਪਕਾਂ ਨਾਲ ਮੀਟਿੰਗ ਵਿੱਚ ਵਿਸ਼ੇਸ਼ ਵਿਚਾਰ ਵਿਟਾਂਦਰਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਦੁਆਰਾ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ, ਜਿੱਥੇ ਕਮਜ਼ੋਰ ਵਿਦਿਆਰਥੀਆਂ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੋ ਰਿਹਾ ਹੈ ਉੱਥੇ ਹੀ ਹੁਸ਼ਿਆਰ ਵਿਦਿਆਰਥੀਆਂ ਨੂੰ ਵੱਖ ਵੱਖ ਖੇਤਰਾਂ ਵਿੱਚ ਹੋਣ ਵਾਲੇ ਕੰਪੀਟੀਸ਼ਨ ਲਈ ਤਿਆਰੀ ਕਰਵਾਈ ਜਾ ਰਹੀ ਹੈ।

ਇਸ ਮੌਕੇ ਤੇ ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।

DOWNLOAD SAMPLE PAPERS FOR CEP Class 6th and 9th

SAMPLE PAPERS FOR CEP Class 6th and 9th under PARAKH RASHTRIYA SARVEKSHAN -2024

Ropar Google News 

 

Leave a Comment

Your email address will not be published. Required fields are marked *

Scroll to Top