ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ

Department of Tourism and Cultural Affairs Organizes First Awareness Workshop on Farm Stay Policy 2026

Department of Tourism and Cultural Affairs Organizes First Awareness Workshop on Farm Stay Policy 2026. ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ
ਰੂਪਨਗਰ, 12 ਜੂਨ: ਪੇਂਡੂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਲਈ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੂਪਨਗਰ ਵਿਖੇ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ਿਲ੍ਹੇ ਭਰ ਤੋਂ 60 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
Department of Tourism and Cultural Affairs Organizes First Awareness Workshop on Farm Stay Policy 2026, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ
ਇਸ ਵਰਕਸ਼ਾਪ ਵਿੱਚ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਪੰਜਾਬ ਸਰਕਾਰ ਡਾ. ਸੰਜੀਵ ਕੁਮਾਰ ਤਿਵਾੜੀ (ਆਈ.ਐੱਫ.ਐੱਸ.), ਜੁਆਇੰਟ ਡਾਇਰੈਕਟਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸ਼੍ਰੀ ਦਮਪ੍ਰੀਤ ਵਾਲੀਆ, ਸਹਾਇਕ ਮੈਨੇਜਰ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੈਗਰੈਕਸਕੋ) ਸ. ਸਤਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਵਿਨੈ ਕੁਮਾਰ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਸਤਬੀਰ ਸਿੰਘ, ਜ਼ਿਲ੍ਹਾ ਟੂਰਿਸਟ ਅਫ਼ਸਰ, ਰੂਪਨਗਰ ਸ. ਕੰਵਰਦੀਪ ਸਿੰਘ ਅਤੇ ਈ.ਵਾਈ. ਟੀਮ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
Department of Tourism and Cultural Affairs Organizes First Awareness Workshop on Farm Stay Policy 2026, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਸੰਜੀਵ ਕੁਮਾਰ ਤਿਵਾੜੀ ਨੇ ਫਾਰਮ ਸਟੇਅ ਨੀਤੀ-2026 ਦੇ ਉਦੇਸ਼ਾਂ ਅਤੇ ਦੂਰਦਰਸ਼ੀ ਸੋਚ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਇਸ ਨੀਤੀ ਅਧੀਨ ਰਜਿਸਟ੍ਰੇਸ਼ਨ ਕਰਵਾ ਕੇ ਵੱਧ ਰਹੇ ਸੈਰ-ਸਪਾਟਾ ਖੇਤਰ ਤੋਂ ਲਾਭ ਲੈਣ ਲਈ ਪ੍ਰੇਰਿਤ ਕੀਤਾ। 
ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਪੇਂਡੂ ਖੇਤਰਾਂ ਵਿੱਚ ਆਮਦਨ ਦੇ ਸਰੋਤਾਂ ਨੂੰ ਵਿਭਿੰਨ ਬਣਾਉਣ ਦੇ ਨਾਲ-ਨਾਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਰਵਾਇਤਾਂ, ਪਰੰਪਰਾਵਾਂ ਅਤੇ ਖੇਤੀਬਾੜੀ ਜੀਵਨ-ਸ਼ੈਲੀ ਨੂੰ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਤੱਕ ਪਹੁੰਚਾਉਣਾ ਹੈ।
ਵਰਕਸ਼ਾਪ ਦੌਰਾਨ ਕਿਸਾਨਾਂ ਨੂੰ ਨੀਤੀ ਦੀਆਂ ਵਿਵਸਥਾਵਾਂ, ਯੋਗਤਾ ਮਾਪਦੰਡਾਂ, ਰਜਿਸਟ੍ਰੇਸ਼ਨ ਪ੍ਰਕਿਰਿਆ, ਪ੍ਰੋਤਸਾਹਨਾਂ ਅਤੇ ਉਪਲਬਧ ਸਹਾਇਤਾ ਪ੍ਰਣਾਲੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟਿਕਾਊ ਪੇਂਡੂ ਸੈਰ-ਸਪਾਟੇ, ਸਮਰੱਥਾ ਨਿਰਮਾਣ, ਸਥਾਨਕ ਹਸਤ-ਕਲਾਵਾਂ ਦੇ ਪ੍ਰਚਾਰ, ਖੇਤੀ-ਅਧਾਰਿਤ ਤਜਰਬਿਆਂ ਅਤੇ ਭਾਈਚਾਰਕ ਭਾਗੀਦਾਰੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਵਰਕਸ਼ਾਪ ਵਿੱਚ ਪਹਿਲਾਂ ਤੋਂ ਫਾਰਮ ਸਟੇਅ ਚਲਾ ਰਹੇ ਸੰਚਾਲਕਾਂ ਨਾਲ ਵਿਚਾਰ-ਵਟਾਂਦਰਾ ਵੀ ਕਰਵਾਇਆ ਗਿਆ, ਜਿਨ੍ਹਾਂ ਨੇ ਆਪਣੇ ਤਜਰਬੇ ਅਤੇ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕਰਦਿਆਂ ਨਵੇਂ ਉੱਦਮੀਆਂ ਨੂੰ ਸੈਰ-ਸਪਾਟੇ ਅਧਾਰਿਤ ਰੋਜ਼ਗਾਰ ਦੇ ਮੌਕਿਆਂ ਦੀ ਖੋਜ ਕਰਨ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਹੋਏ ਇੰਟਰਐਕਟਿਵ ਸੈਸ਼ਨ ਨੇ ਕਿਸਾਨਾਂ ਨੂੰ ਆਪਣੀਆਂ ਸ਼ੰਕਾਵਾਂ ਦੇ ਨਿਵਾਰਨ ਅਤੇ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਦਾ ਮੌਕਾ ਪ੍ਰਦਾਨ ਕੀਤਾ। ਇਸ ਵਰਕਸ਼ਾਪ ਦੀ ਸਮਾਪਤੀ ਭਾਗੀਦਾਰਾਂ ਦੇ ਉਤਸ਼ਾਹਜਨਕ ਹੁੰਗਾਰੇ ਨਾਲ ਹੋਈ, ਜੋ ਪੇਂਡੂ ਸੈਰ-ਸਪਾਟੇ ਅਤੇ ਫਾਰਮ ਸਟੇਅ ਨੀਤੀ-2026 ਪ੍ਰਤੀ ਵੱਧ ਰਹੀ ਦਿਲਚਸਪੀ ਨੂੰ ਦਰਸਾਉਂਦੀ ਹੈ। ਸਮੁੱਚੇ ਤੌਰ ’ਤੇ ਇਸ ਵਰਕਸ਼ਾਪ ਦੇ ਸੰਚਾਲਨ ਅਤੇ ਸੁਵਿਧਾ ਪ੍ਰਦਾਨ ਕਰਨ ਵਿੱਚ ਈ.ਵਾਈ. ਪੰਜਾਬ ਟੀਮ ਵੱਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਗਈ।

Department of Tourism and Cultural Affairs Organizes First Awareness Workshop on Farm Stay Policy 2026

Leave a Comment

Your email address will not be published. Required fields are marked *

Scroll to Top