Home - Ropar News - ਡਿਪਟੀ ਕਮਿਸ਼ਨਰ ਵਲੋਂ ਗੈਰ ਮਿਆਰੀ ਭੋਜਨ ਪਦਾਰਥ ਬਣਾਉਣ ਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼ ਡਿਪਟੀ ਕਮਿਸ਼ਨਰ ਵਲੋਂ ਗੈਰ ਮਿਆਰੀ ਭੋਜਨ ਪਦਾਰਥ ਬਣਾਉਣ ਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼ Leave a Comment / By Dishant Mehta / August 30, 2024 ਰੂਪਨਗਰ, 30 ਅਗਸਤ: ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਗੈਰ ਮਿਆਰੀ ਅਤੇ ਅਸੁਰੱਖਿਅਤ ਭੋਜਨ ਪਦਾਰਥ ਬਣਾਉਣ ਅਤੇ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਫੂਡ ਸੇਫਟੀ ਸਬੰਧੀ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਫੂਡ ਸੇਫਟੀ ਵਿਭਾਗ ਦਾ ਸਭ ਤੋਂ ਪਹਿਲੀ ਜ਼ਿੰਮੇਵਾਰੀ ਆਮ ਲੋਕਾਂ ਨੂੰ ਪੌਸ਼ਟਿਕ ਅਤੇ ਸਾਫ-ਸੁਥਰੇ ਭੋਜਨ ਨੂੰ ਮੁਹੱਈਆ ਕਰਵਾਉਣਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਵੀ ਕੋਈ ਗੈਰ ਮਿਆਰੀ ਭੋਜਨ ਮਿਲਦਾ ਹੈ ਤਾਂ ਉਸ ਦੀ ਸਪਲੀ ਚੈਨ ਅਤੇ ਬਣਾਉਣ ਵਾਲੇ ਉਤਪਾਦਕਾਂ ਤੱਕ ਤਫਤੀਸ਼ ਕਰਨੀ ਚਾਹੀਦੀ ਹੈ ਤਾਂ ਜੋ ਆਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਦੋਸ਼ੀਆਂ ਨੂੰ ਜੁਰਮਾਨੇ ਲਗਾਏ ਜਾ ਸਕਣ ਅਤੇ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕੇ। ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਜਿਨਾਂ ਵੀ ਪ੍ਰਸਿੱਧ ਦੁਕਾਨਾਂ ਜਾ ਭੋਜਨ ਪਦਾਰਥ ਬਣਾਉਣ ਵਾਲੇ ਉਤਾਪਦਕਾਂ ਦੇ ਸੈਂਪਲ ਭਰੇ ਜਾਂਦੇ ਹਨ ਅਤੇ ਉਹ ਫੈਲ ਹੁੰਦੇ ਹਨ ਤਾਂ ਉਸ ਦੀ ਜਾਣਕਾਰੀ ਅਖਬਾਰਾਂ ਵਿਚ ਲਾਜ਼ਮੀ ਦਿੱਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਪਾਰਦਰਸ਼ਤਾ ਨਾਲ ਇਨ੍ਹਾਂ ਲੋਕਾਂ ਦੀ ਸਚਾਈ ਦੱਸੀ ਜਾ ਸਕੇ। ਸਹਾਇਕ ਕਮਿਸ਼ਨਰ ਫੂਡ ਹਰਪ੍ਰੀਤ ਕੌਰ ਵਲੋਂ ਦੱਸਿਆ ਗਿਆ ਕਿ ਫੂਡ ਸੇਫਟੀ ਵਿਭਾਗ ਵੱਲੋਂ ਪਿਛਲੇ 3 ਮਹੀਨੀਆਂ ਦੌਰਾਨ ਮਈ ਮਹੀਨੇ 37 ਸੈਂਪਲ, ਜੂਨ ਮਹੀਨੇ 62 ਸੈਂਪਲ ਅਤੇ ਜੁਲਾਈ ਮਹੀਨੇ 57 ਸੈਂਪਲ ਲਏ ਗਏ ਹਨ ਜਿਸ ਉਤੇ ਡਿਪਟੀ ਕਮਿਸ਼ਨਰ ਵਲੋਂ ਅਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸੈਂਪਲ ਨਿਰਧਾਰਿਤ ਟੀਚੇ ਤੋਂ ਬਹੁਤ ਘੱਟ ਹਨ ਜਿਸ ਲਈ ਫੂਡ ਸੇਫਟੀ ਵਿਭਾਗ ਨੂੰ ਹਦਾਇਤ ਦਿੱਤੀ ਜਾਂਦੀ ਹੈ ਕਿ ਭੋਜਨ ਪਦਾਰਥਾਂ ਦੇ ਸੈਂਪਲ ਟੀਚੇ ਤੋਂ ਵੱਧ ਭਰੇ ਜਾਣ ਅਤੇ ਜਿੱਥੇ ਵੀ ਅਸੁਰੱਖਿਅਤ ਭੋਜਨ ਮਿਲਦਾ ਹੈ ਉਸ ਨੂੰ ਮੌਕੇ ਉਤੇ ਨਸ਼ਟ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਾ ਪ੍ਰਚਾਰ ਵੀ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਅੱਖੋਂ ਪਰੋਖੇ ਕਰਕੇ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਬੇਕਰੀ, ਰੈਸਟੋਰੈਂਟਾਂ, ਹੋਟਲਾਂ/ਪੈਲੇਸਾਂ, ਦੁਕਾਨਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਫੂਡ ਸੇਫਟੀ ਵਿਭਾਗ ਰੂਪਨਗਰ ਸਖਤ ਕਾਰਵਾਈ ਕਰੇਗਾ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਪ੍ਰੀਤੀ ਯਾਦਵ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ ਡੇ ਮੀਲ ਦੀ ਵਿਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਇੰਚਾਰਜ ਵਿਰੁੱਧ ਬਣਦੀ ਕਾਰਵਾਈ ਆਰੰਭੀ ਜਾਵੇਗੀ ਇਸ ਦੇ ਨਾਲ ਹੀ ਪਨਸਪ ਵਿਭਾਗ ਵੱਲੋਂ ਸਪਲਾਈ ਕੀਤੇ ਜਾਂਦੇ ਅਨਾਜ (ਕੱਚਾ ਮਾਲ) ਦੀ ਗੁਣਵੱਤਾ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਬੱਚਿਆਂ ਨੂੰ ਚੰਗਾ ਗੁਣਵੱਤਾ ਵਾਲਾ ਭੋਜਨ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਫੂਡ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪ੍ਰਾਈਵੇਟ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਚੰਗਾ ਖਾਣ ਪੀਣ ਤੇ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਟ੍ਰੇਨਿੰਗ ਦਿੱਤੀ ਜਾਵੇ। ਉਨ੍ਹਾਂ ਮਿਠਾਈਆਂ ਅਤੇ ਬੇਕਰੀ ਦੇ ਸਮਾਨ ਵੇਚਣ ਵਾਲਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖਾਣ ਵਾਲੀਆਂ ਵਸਤਾਂ ਉਤੇ ਬੈਸਟ ਵਿਫੋਰ ਲਾਜ਼ਮੀ ਤੌਰ ਉਤੇ ਲਿਖਣ ਅਤੇ ਆਉਣ ਵਾਲੇ ਤਿਉਹਾਰਾਂ ਦੇ ਦਿਨਾਂ ਵਿਚ ਕੇਵਲ ਪੌਸ਼ਟਿਕ ਅਤੇ ਸਾਫ-ਸੁਥਰਾ ਭੋਜਨ ਹੀ ਆਮ ਲੋਕਾਂ ਨੂੰ ਮੁਹੱਈਆ ਕਰਵਾਉਣ। ਇਸ ਮੀਟਿੰਗ ਵਿੱਚ ਏ.ਐਸ.ਓ. ਸਿਮਰਨਜੀਤ ਸਿੰਘ ਗਿੱਲ, ਫੂਡ ਸੇਫਟੀ ਅਫ਼ਸਰ ਦਿਨੇਸ਼ਜੋਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਜਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਦਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ, ਜ਼ਿਲ੍ਹਾ ਸਕੂਲ਼ ਹੈਲਥ ਮੈਡੀਕਲ ਅਫਸਰ ਡਾ. ਜਤਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਰੰਜਨਾ ਕਤਿਆਲ, ਮੈਂਬਰ ਜਗਦੀਸ਼ ਕਾਜਲਾ, ਮੈਂਬਰ ਰਾਜੇਸ਼ ਕੁਮਾਰ ਸਹਿਗਲ, ਮੈਂਬਰ ਨਵਦੀਪ ਚੌਹਾਨ ਅਤੇ ਹੋਰ ਉੱਚਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵਲੋਂ ਗੈਰ ਮਿਆਰੀ ਭੋਜਨ ਪਦਾਰਥ ਬਣਾਉਣ ਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼ Related Related Posts ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta ਪੰਜਾਬ ਸਰਕਾਰ ਨੰਗਲ ਵਿਖੇ ਸਿਖਲਾਈ ਕੇਂਦਰ ਕਰੇਗੀ ਸਥਾਪਤ Leave a Comment / Ropar News / By Dishant Mehta ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 23 ਫਰਵਰੀ ਨੂੰ ਕੀਤਾ ਜਾ ਰਿਹਾ ਮਿੰਨੀ ਮੈਰਾਥਨ ਦਾ ਆਯੋਜਨ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਾਈਲਿਟ ਯੂਨੀਵਰਸਿਟੀ ਰੋਪੜ ਵਿਖੇ ਸੰਚਾਰ, ਇਲੈਕਟ੍ਰਾਨਿਕਸ ਅਤੇ ਡਿਜੀਟਲ ਤਕਨਾਲੋਜੀਆਂ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਨੇ ਰਾਜ ਵਿਗਿਆਨ ਪ੍ਰਦਰਸ਼ਨੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਚੋਟੀ ਦਾ ਸਨਮਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਭਾਖੜਾ ਡੈਮ ਦਾ ਵਿਦਿਅਕ ਦੌਰਾ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ Leave a Comment / Ropar News / By Dishant Mehta ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੂਪਨਗਰ ਵਿਖੇ ਸਿਹਤ ਅਤੇ ਰੋਜ਼ਗਾਰ ਕੈਂਪ ਲਗਾਇਆ Leave a Comment / Ropar News / By Dishant Mehta ਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਵਿਖੇ ਹੋਈ ਐਸ ਐਮ ਸੀ ਮੀਟਿੰਗ Leave a Comment / Download, Ropar News / By Dishant Mehta ਸਰਕਾਰੀ ਹਾਈ ਸਕੂਲ ਭੰਗਲ ਦੇ ਵਿਦਿਆਰਥੀਆਂ ਦਾ IET ਭੱਦਲ ਕੈਂਪਸ ਦਾ ਵਿਦਿਅਕ ਦੌਰਾ Leave a Comment / Download, Ropar News / By Dishant Mehta ਪ੍ਰੀਕਸ਼ਾ ਪੇ ਚਰਚਾ’ ਭਾਸ਼ਣ ਵਿੱਚ ਸੁਰਿੰਦਰਪਾਲ ਸਿੰਘ ਵੱਲੋਂ ਕੀਤਾ ਗਿਆ ਅਚਨਚੇਤ ਦੋਰਾ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਝੱਲੀਆਂ ਕਲਾਂ ਸਕੂਲ ਦਾ ਕੀਤਾ ਗਿਆ ਨਿਰੀਖਣ Leave a Comment / Ropar News / By Dishant Mehta ਬੋਰਡ ਦੇ ਇਮਤਿਹਾਨਾਂ ਦੀ ਤਿਆਰੀ ਕਿਵੇਂ ਕਰੀਏ…..? Leave a Comment / Poems & Article, Ropar News / By Dishant Mehta
ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 23 ਫਰਵਰੀ ਨੂੰ ਕੀਤਾ ਜਾ ਰਿਹਾ ਮਿੰਨੀ ਮੈਰਾਥਨ ਦਾ ਆਯੋਜਨ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਾਈਲਿਟ ਯੂਨੀਵਰਸਿਟੀ ਰੋਪੜ ਵਿਖੇ ਸੰਚਾਰ, ਇਲੈਕਟ੍ਰਾਨਿਕਸ ਅਤੇ ਡਿਜੀਟਲ ਤਕਨਾਲੋਜੀਆਂ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਨੇ ਰਾਜ ਵਿਗਿਆਨ ਪ੍ਰਦਰਸ਼ਨੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਚੋਟੀ ਦਾ ਸਨਮਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਭਾਖੜਾ ਡੈਮ ਦਾ ਵਿਦਿਅਕ ਦੌਰਾ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ Leave a Comment / Ropar News / By Dishant Mehta
ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੂਪਨਗਰ ਵਿਖੇ ਸਿਹਤ ਅਤੇ ਰੋਜ਼ਗਾਰ ਕੈਂਪ ਲਗਾਇਆ Leave a Comment / Ropar News / By Dishant Mehta
ਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਵਿਖੇ ਹੋਈ ਐਸ ਐਮ ਸੀ ਮੀਟਿੰਗ Leave a Comment / Download, Ropar News / By Dishant Mehta
ਸਰਕਾਰੀ ਹਾਈ ਸਕੂਲ ਭੰਗਲ ਦੇ ਵਿਦਿਆਰਥੀਆਂ ਦਾ IET ਭੱਦਲ ਕੈਂਪਸ ਦਾ ਵਿਦਿਅਕ ਦੌਰਾ Leave a Comment / Download, Ropar News / By Dishant Mehta
ਪ੍ਰੀਕਸ਼ਾ ਪੇ ਚਰਚਾ’ ਭਾਸ਼ਣ ਵਿੱਚ ਸੁਰਿੰਦਰਪਾਲ ਸਿੰਘ ਵੱਲੋਂ ਕੀਤਾ ਗਿਆ ਅਚਨਚੇਤ ਦੋਰਾ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਝੱਲੀਆਂ ਕਲਾਂ ਸਕੂਲ ਦਾ ਕੀਤਾ ਗਿਆ ਨਿਰੀਖਣ Leave a Comment / Ropar News / By Dishant Mehta
ਬੋਰਡ ਦੇ ਇਮਤਿਹਾਨਾਂ ਦੀ ਤਿਆਰੀ ਕਿਵੇਂ ਕਰੀਏ…..? Leave a Comment / Poems & Article, Ropar News / By Dishant Mehta