- ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਤੋਂ ਭੂਗੋਲ, ਮੈਡੀਕਲ ਤੇ ਫਿਜ਼ਿਕਸ ਵਿਸ਼ੇ ਦੇ ਸਵਾਲ ਪੁੱਛੇ ।
- ਵਿਦਿਆਰਥੀਆਂ ਨੂੰ ਟੀਚੇ ਹਾਸਲ ਕਰਨ ਲਈ ਸਖ਼ਤ ਕਰਨ ਦਾ ਸੰਦੇਸ਼ ਦਿੱਤਾ।
ਰੂਪਨਗਰ, 28 ਨਵੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਅਚਨਚੇਤ ਦੌਰਾ ਕਰਦਿਆਂ ਵਿਦਿਆਰਥੀਆਂ ਨਾਲ ਵਿਸਥਰਪੂਰਵਕ ਗੱਲਬਾਤ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਤਤਪਰ ਹੈ।
ਸ਼੍ਰੀ ਹਿਮਾਂਸ਼ੂ ਜੈਨ ਵਲੋਂ ਸਕੂਲ ਦੇ ਬੱਚਿਆਂ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਮੈਡੀਕਲ ਤੇ ਨਾਨ ਮੈਡੀਕਲ ਦੀਆਂ ਜਮਾਤਾਂ ਵਿੱਚ ਜਾ ਕੇ ਸਵਾਲ ਜਵਾਬ ਪੁੱਛੇ ਗਏ। ਉਨ੍ਹਾਂ ਵਲੋਂ ਭੂਗੋਲ, ਮੈਡੀਕਲ ਅਤੇ ਫਿਜਿਕਸ ਦੇ ਲੈਕਚਰ ਲੈਕੇ ਆਸਾਨ ਤਰੀਕੇ ਨਾਲ ਪੜਾਇਆ ਗਿਆ।
ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹਨਾਂ ਨੂੰ ਆਪਣੀ ਰੋਜਮਰਾ ਦੀ ਜ਼ਿੰਦਗੀ ਵਿੱਚ ਪੜ੍ਹਾਈ ਦਾ ਸਮਾਂ ਨਿਸ਼ਚਿਤ ਕਰਨਾ ਚਾਹੀਦਾ ਹੈ ਤੇ ਉਸ ਨਿਸ਼ਚਿਤ ਸਮੇਂ ਨੂੰ ਪੂਰੀ ਲਗਨਤਾ ਦੇ ਨਾਲ ਵਰਤ ਕੇ ਆਪਣੀ ਸਿੱਖਿਆ ਦੇ ਮਿਆਰ ਨੂੰ ਉੱਚੇ ਪੱਧਰ ਉਤੇ ਲੈ ਕੇ ਜਾਣਾ ਚਾਹੀਦਾ ਹੈ। ਜਿਸ ਨਾਲ ਹਰ ਵਿਦਿਆਰਥੀ ਆਪਣੇ ਟੀਚੇ ਨੂੰ ਹਾਸਲ ਕਰ ਸਕਦਾ ਹੈ।