ਹਲਕੇ ਦੇ ਵੱਖ-ਵੱਖ ਸਕੂਲਾਂ ‘ਚ 48 ਲੱਖ ਰੁਪਏ ਨਾਲ ਕੀਤੇ ਗਏ Development works ਨੂੰ ਵਿਦਿਆਰਥੀਆ ਦੇ ਸਪੁਰਦ ਕੀਤਾ

Development works done in various schools of the constituency worth Rs. 48 lakhs were handed over to the students.

Development works done in various schools of the constituency worth Rs. 48 lakhs were handed over to the students.

ਸ੍ਰੀ ਚਮਕੌਰ ਸਾਹਿਬ, 28 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਸਿੱਖਿਆ ਹਾਸਲ ਕਰਕੇ ਉਹ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫਲਤਾ ਪ੍ਰਾਪਤ ਕਰ ਸਕਣ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 48 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕਰਨ ਮੌਕੇ ਕੀਤਾ।
Development works done in various schools of the constituency worth Rs. 48 lakhs were handed over to the students. Development works done in various schools of the constituency worth Rs. 48 lakhs were handed over to the students.
ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਮਿਡਲ ਸਕੂਲ ਸਮਾਣਾ ਕਲਾਂ ਵਿਖੇ ਕੁੱਲ 20.52 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਕਲਾਸ ਰੂਮ (15.02 ਲੱਖ) ਅਤੇ ਚਾਰਦੀਵਾਰੀ (5.50 ਲੱਖ) ਦਾ ਉਦਘਾਟਨ, ਸਰਕਾਰੀ ਮਿਡਲ ਸਕੂਲ ਮੁੰਡੀਆਂ ਵਿਖੇ 13.14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਚਾਰਦੀਵਾਰੀ, ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਫ਼ਤਹਿਗੜ੍ਹ ਵਿਖੇ 1.66 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਾਥਰੂਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਓਇੰਦ ਵਿਖੇ 7 ਲੱਖ 68 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਸਕੂਲ ਦਾ ਨਵੀਨੀਕਰਣ ਸ਼ਾਮਿਲ ਹਨ।
ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਸਿੱਖਿਆ ਦੇ ਮਿਆਰ ਨੂੰ ਹੋਰ ਜ਼ਿਆਦਾ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ ਤੇ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਦੇ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਦਿਨ ਪ੍ਰਤੀ ਦਿਨ ਭਰੋਸਾ ਵੱਧ ਰਿਹਾ ਹੈ, ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ’ਚ ਸੁਧਾਰ ਲਿਆਉਣ ਸੂਬਾ ਸਰਕਾਰ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ, ਸਕੂਲਾਂ ਵਿੱਚ ਆਏ ਵਿਦਿਆਰਥੀਆ ਦੇ ਮਾਪਿਆਂ ਨੇ ਹਲਕਾ ਵਿਧਾਇਕ ਨਾਲ ਗੱਲਬਾਤ ਕੀਤੀ ਅਤੇ ਨਾਲ ਹੀ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ ਚੱਕਲਾਂ, ਬੀਰਦਵਿੰਦਰ ਸਿੰਘ ਬੱਲਾਂ, ਪੀਏ ਸ਼੍ਰੀ ਚੰਦ, ਜਗਤਾਰ ਸਿੰਘ ਘੜੂੰਆਂ, ਪ੍ਰਿੰਸੀਪਲ ਰਾਜ ਘਈ, ਜਸਵੀਰ ਸਿੰਘ ਸ਼ਾਂਤਪੁਰੀ, ਹੋਰ ਉੱਚ ਅਧਿਕਾਰੀ, ਪਤਵੰਤੇ ਸੱਜਣ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top