Home - Ropar News - ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / By Dishant Mehta / April 23, 2025 Development works of various schools of Sri Chamkaur Sahib constituency inauguratedਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ “ਪੰਜਾਬ ਸਿੱਖਿਆ ਕ੍ਰਾਂਤੀ” ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਰਾਜ ਵਿੱਚ ਲਿਆਂਦੀ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਦੇ ਸਮਾਂ ਸੀ, ਕਿ ਸੂਬੇ ਵਿੱਚ ਸਰਕਾਰੀ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਾਰਾ ਜ਼ੋਰ ਸਿੱਖਿਆ ਅਤੇ ਸਿਹਤ ਸੁਧਾਰਾਂ ਤੇ ਲਾਇਆ ਹੈ। ਨਤੀਜੇ ਵਜੋਂ ਅੱਜ ਸਕੂਲ ਆਫ਼ ਐਮੀਨੈਂਸ ਤੇ ਸਕੂਲ ਆਫ਼ ਹੈਪੀਨੈੱਸ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੇ ਹਨ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐੱਸ., ਆਈ.ਪੀ.ਐੱਸ., ਪੀ.ਸੀ.ਐੱਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਲੱਗ ਪਏ ਸਨ। “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ 19.50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (4 ਲੱਖ), ਸਾਇੰਸ ਲੈਬ (11 ਲੱਖ) ਅਤੇ ਫਰਸ਼ ਦੀਆਂ ਟਾਇਲਾਂ (4.50 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਮਨਸੂਹਾ ਕਲਾਂ ਵਿਖੇ 3.09 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਅਤੇ ਛੱਤ ਦੀ ਟਾਇਲਾਂ ਦੇ ਕੰਮ, ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬਾੜਾ ਵਿਖੇ 2.57 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਦੇ ਕੰਮ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ।ਇਸ ਮੌਕੇ ਸਾਰੇ ਹੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਪ੍ਰਸ਼ਾਰਥਵੀਰ ਸਿੰਘ ਦਾ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕਰਨ ਤੇ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਸ. ਰਾਜਿੰਦਰ ਸਿੰਘ ਰਾਜਾ ਚੱਕਲਾਂ, ਬੀਐਨਓ ਰਾਜਿੰਦਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਗੁਰਸ਼ਰਨ ਕੌਰ, ਪੀਏ ਸ਼੍ਰੀ ਚੰਦ, ਪ੍ਰਸ਼ੋਤਮ ਸਿੰਘ, ਹਰਨੇਕ ਸਿੰਘ ਭੂਰਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta Hola Mohalla: District Administration Releases Route Plan Leave a Comment / Ropar News / By Dishant Mehta National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta Wipro Earthian Awards Programme ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਬਾਇਓਡਾਇਵਰਸਿਟੀ ਪ੍ਰੋਜੈਕਟ ਰਾਜ ਪੱਧਰ ਲਈ ਚੁਣਿਆ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਨੇ JEE Main 2026 ਕੁਆਲੀਫਾਈ ਕਰਕੇ ਇਲਾਕੇ ਦਾ ਨਾਮ ਕੀਤਾ ਰੋਸ਼ਨ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
Hola Mohalla: District Administration Releases Route Plan Leave a Comment / Ropar News / By Dishant Mehta
National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta
Wipro Earthian Awards Programme ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਬਾਇਓਡਾਇਵਰਸਿਟੀ ਪ੍ਰੋਜੈਕਟ ਰਾਜ ਪੱਧਰ ਲਈ ਚੁਣਿਆ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਨੇ JEE Main 2026 ਕੁਆਲੀਫਾਈ ਕਰਕੇ ਇਲਾਕੇ ਦਾ ਨਾਮ ਕੀਤਾ ਰੋਸ਼ਨ Leave a Comment / Ropar News / By Dishant Mehta