Home - Ropar News - ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / By Dishant Mehta / April 23, 2025 Development works of various schools of Sri Chamkaur Sahib constituency inauguratedਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ “ਪੰਜਾਬ ਸਿੱਖਿਆ ਕ੍ਰਾਂਤੀ” ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਰਾਜ ਵਿੱਚ ਲਿਆਂਦੀ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਦੇ ਸਮਾਂ ਸੀ, ਕਿ ਸੂਬੇ ਵਿੱਚ ਸਰਕਾਰੀ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਾਰਾ ਜ਼ੋਰ ਸਿੱਖਿਆ ਅਤੇ ਸਿਹਤ ਸੁਧਾਰਾਂ ਤੇ ਲਾਇਆ ਹੈ। ਨਤੀਜੇ ਵਜੋਂ ਅੱਜ ਸਕੂਲ ਆਫ਼ ਐਮੀਨੈਂਸ ਤੇ ਸਕੂਲ ਆਫ਼ ਹੈਪੀਨੈੱਸ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੇ ਹਨ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐੱਸ., ਆਈ.ਪੀ.ਐੱਸ., ਪੀ.ਸੀ.ਐੱਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਲੱਗ ਪਏ ਸਨ। “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ 19.50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (4 ਲੱਖ), ਸਾਇੰਸ ਲੈਬ (11 ਲੱਖ) ਅਤੇ ਫਰਸ਼ ਦੀਆਂ ਟਾਇਲਾਂ (4.50 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਮਨਸੂਹਾ ਕਲਾਂ ਵਿਖੇ 3.09 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਅਤੇ ਛੱਤ ਦੀ ਟਾਇਲਾਂ ਦੇ ਕੰਮ, ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬਾੜਾ ਵਿਖੇ 2.57 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਦੇ ਕੰਮ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ।ਇਸ ਮੌਕੇ ਸਾਰੇ ਹੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਪ੍ਰਸ਼ਾਰਥਵੀਰ ਸਿੰਘ ਦਾ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕਰਨ ਤੇ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਸ. ਰਾਜਿੰਦਰ ਸਿੰਘ ਰਾਜਾ ਚੱਕਲਾਂ, ਬੀਐਨਓ ਰਾਜਿੰਦਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਗੁਰਸ਼ਰਨ ਕੌਰ, ਪੀਏ ਸ਼੍ਰੀ ਚੰਦ, ਪ੍ਰਸ਼ੋਤਮ ਸਿੰਘ, ਹਰਨੇਕ ਸਿੰਘ ਭੂਰਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta