ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ 

Development works of various schools of Sri Chamkaur Sahib constituency inaugurated

Development works of various schools of Sri Chamkaur Sahib constituency inaugurated

ਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ “ਪੰਜਾਬ ਸਿੱਖਿਆ ਕ੍ਰਾਂਤੀ” ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। 
Development works of various schools of Sri Chamkaur Sahib constituency inaugurated
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਰਾਜ ਵਿੱਚ ਲਿਆਂਦੀ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। 
Development works of various schools of Sri Chamkaur Sahib constituency inaugurated
ਉਨ੍ਹਾਂ ਕਿਹਾ ਕਿ ਕਦੇ ਸਮਾਂ ਸੀ, ਕਿ ਸੂਬੇ ਵਿੱਚ ਸਰਕਾਰੀ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਾਰਾ ਜ਼ੋਰ ਸਿੱਖਿਆ ਅਤੇ ਸਿਹਤ ਸੁਧਾਰਾਂ ਤੇ ਲਾਇਆ ਹੈ। ਨਤੀਜੇ ਵਜੋਂ ਅੱਜ ਸਕੂਲ ਆਫ਼ ਐਮੀਨੈਂਸ ਤੇ ਸਕੂਲ ਆਫ਼ ਹੈਪੀਨੈੱਸ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੇ ਹਨ। 
Development works of various schools of Sri Chamkaur Sahib constituency inaugurated
ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐੱਸ., ਆਈ.ਪੀ.ਐੱਸ., ਪੀ.ਸੀ.ਐੱਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਲੱਗ ਪਏ ਸਨ। 
Development works of various schools of Sri Chamkaur Sahib constituency inaugurated
“ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ 19.50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (4 ਲੱਖ), ਸਾਇੰਸ ਲੈਬ (11 ਲੱਖ) ਅਤੇ ਫਰਸ਼ ਦੀਆਂ ਟਾਇਲਾਂ (4.50 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਮਨਸੂਹਾ ਕਲਾਂ ਵਿਖੇ 3.09 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਅਤੇ ਛੱਤ ਦੀ ਟਾਇਲਾਂ ਦੇ ਕੰਮ, ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬਾੜਾ ਵਿਖੇ 2.57 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਦੇ ਕੰਮ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ।
ਇਸ ਮੌਕੇ ਸਾਰੇ ਹੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਪ੍ਰਸ਼ਾਰਥਵੀਰ ਸਿੰਘ ਦਾ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕਰਨ ਤੇ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। 
Development works of various schools of Sri Chamkaur Sahib constituency inaugurated, sp singh, Surinder pal singh deputy deo,
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਸ. ਰਾਜਿੰਦਰ ਸਿੰਘ ਰਾਜਾ ਚੱਕਲਾਂ, ਬੀਐਨਓ ਰਾਜਿੰਦਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਗੁਰਸ਼ਰਨ ਕੌਰ, ਪੀਏ ਸ਼੍ਰੀ ਚੰਦ, ਪ੍ਰਸ਼ੋਤਮ ਸਿੰਘ, ਹਰਨੇਕ ਸਿੰਘ ਭੂਰਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

District Ropar News 

Leave a Comment

Your email address will not be published. Required fields are marked *

Scroll to Top