Home - Ropar News - ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / By Dishant Mehta / April 23, 2025 Development works of various schools of Sri Chamkaur Sahib constituency inauguratedਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ “ਪੰਜਾਬ ਸਿੱਖਿਆ ਕ੍ਰਾਂਤੀ” ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਰਾਜ ਵਿੱਚ ਲਿਆਂਦੀ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਦੇ ਸਮਾਂ ਸੀ, ਕਿ ਸੂਬੇ ਵਿੱਚ ਸਰਕਾਰੀ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਾਰਾ ਜ਼ੋਰ ਸਿੱਖਿਆ ਅਤੇ ਸਿਹਤ ਸੁਧਾਰਾਂ ਤੇ ਲਾਇਆ ਹੈ। ਨਤੀਜੇ ਵਜੋਂ ਅੱਜ ਸਕੂਲ ਆਫ਼ ਐਮੀਨੈਂਸ ਤੇ ਸਕੂਲ ਆਫ਼ ਹੈਪੀਨੈੱਸ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੇ ਹਨ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐੱਸ., ਆਈ.ਪੀ.ਐੱਸ., ਪੀ.ਸੀ.ਐੱਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਲੱਗ ਪਏ ਸਨ। “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ 19.50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (4 ਲੱਖ), ਸਾਇੰਸ ਲੈਬ (11 ਲੱਖ) ਅਤੇ ਫਰਸ਼ ਦੀਆਂ ਟਾਇਲਾਂ (4.50 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਮਨਸੂਹਾ ਕਲਾਂ ਵਿਖੇ 3.09 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਅਤੇ ਛੱਤ ਦੀ ਟਾਇਲਾਂ ਦੇ ਕੰਮ, ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬਾੜਾ ਵਿਖੇ 2.57 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਦੇ ਕੰਮ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ।ਇਸ ਮੌਕੇ ਸਾਰੇ ਹੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਪ੍ਰਸ਼ਾਰਥਵੀਰ ਸਿੰਘ ਦਾ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕਰਨ ਤੇ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਸ. ਰਾਜਿੰਦਰ ਸਿੰਘ ਰਾਜਾ ਚੱਕਲਾਂ, ਬੀਐਨਓ ਰਾਜਿੰਦਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਗੁਰਸ਼ਰਨ ਕੌਰ, ਪੀਏ ਸ਼੍ਰੀ ਚੰਦ, ਪ੍ਰਸ਼ੋਤਮ ਸਿੰਘ, ਹਰਨੇਕ ਸਿੰਘ ਭੂਰਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta