Home - Ropar News - ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / By Dishant Mehta / April 23, 2025 Development works of various schools of Sri Chamkaur Sahib constituency inauguratedਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ “ਪੰਜਾਬ ਸਿੱਖਿਆ ਕ੍ਰਾਂਤੀ” ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਰਾਜ ਵਿੱਚ ਲਿਆਂਦੀ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਦੇ ਸਮਾਂ ਸੀ, ਕਿ ਸੂਬੇ ਵਿੱਚ ਸਰਕਾਰੀ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਾਰਾ ਜ਼ੋਰ ਸਿੱਖਿਆ ਅਤੇ ਸਿਹਤ ਸੁਧਾਰਾਂ ਤੇ ਲਾਇਆ ਹੈ। ਨਤੀਜੇ ਵਜੋਂ ਅੱਜ ਸਕੂਲ ਆਫ਼ ਐਮੀਨੈਂਸ ਤੇ ਸਕੂਲ ਆਫ਼ ਹੈਪੀਨੈੱਸ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੇ ਹਨ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐੱਸ., ਆਈ.ਪੀ.ਐੱਸ., ਪੀ.ਸੀ.ਐੱਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਲੱਗ ਪਏ ਸਨ। “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ 19.50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (4 ਲੱਖ), ਸਾਇੰਸ ਲੈਬ (11 ਲੱਖ) ਅਤੇ ਫਰਸ਼ ਦੀਆਂ ਟਾਇਲਾਂ (4.50 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਮਨਸੂਹਾ ਕਲਾਂ ਵਿਖੇ 3.09 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਅਤੇ ਛੱਤ ਦੀ ਟਾਇਲਾਂ ਦੇ ਕੰਮ, ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬਾੜਾ ਵਿਖੇ 2.57 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਦੇ ਕੰਮ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ।ਇਸ ਮੌਕੇ ਸਾਰੇ ਹੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਪ੍ਰਸ਼ਾਰਥਵੀਰ ਸਿੰਘ ਦਾ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕਰਨ ਤੇ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਸ. ਰਾਜਿੰਦਰ ਸਿੰਘ ਰਾਜਾ ਚੱਕਲਾਂ, ਬੀਐਨਓ ਰਾਜਿੰਦਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਗੁਰਸ਼ਰਨ ਕੌਰ, ਪੀਏ ਸ਼੍ਰੀ ਚੰਦ, ਪ੍ਰਸ਼ੋਤਮ ਸਿੰਘ, ਹਰਨੇਕ ਸਿੰਘ ਭੂਰਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta