Home - Ropar News - ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / By Dishant Mehta / April 23, 2025 Development works of various schools of Sri Chamkaur Sahib constituency inauguratedਸ੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ “ਪੰਜਾਬ ਸਿੱਖਿਆ ਕ੍ਰਾਂਤੀ” ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਰਾਜ ਵਿੱਚ ਲਿਆਂਦੀ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਦੇ ਸਮਾਂ ਸੀ, ਕਿ ਸੂਬੇ ਵਿੱਚ ਸਰਕਾਰੀ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਾਰਾ ਜ਼ੋਰ ਸਿੱਖਿਆ ਅਤੇ ਸਿਹਤ ਸੁਧਾਰਾਂ ਤੇ ਲਾਇਆ ਹੈ। ਨਤੀਜੇ ਵਜੋਂ ਅੱਜ ਸਕੂਲ ਆਫ਼ ਐਮੀਨੈਂਸ ਤੇ ਸਕੂਲ ਆਫ਼ ਹੈਪੀਨੈੱਸ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੇ ਹਨ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐੱਸ., ਆਈ.ਪੀ.ਐੱਸ., ਪੀ.ਸੀ.ਐੱਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਲੱਗ ਪਏ ਸਨ। “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ 19.50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (4 ਲੱਖ), ਸਾਇੰਸ ਲੈਬ (11 ਲੱਖ) ਅਤੇ ਫਰਸ਼ ਦੀਆਂ ਟਾਇਲਾਂ (4.50 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਮਨਸੂਹਾ ਕਲਾਂ ਵਿਖੇ 3.09 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਅਤੇ ਛੱਤ ਦੀ ਟਾਇਲਾਂ ਦੇ ਕੰਮ, ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬਾੜਾ ਵਿਖੇ 2.57 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਦੇ ਕੰਮ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ।ਇਸ ਮੌਕੇ ਸਾਰੇ ਹੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਪ੍ਰਸ਼ਾਰਥਵੀਰ ਸਿੰਘ ਦਾ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕਰਨ ਤੇ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਸ. ਰਾਜਿੰਦਰ ਸਿੰਘ ਰਾਜਾ ਚੱਕਲਾਂ, ਬੀਐਨਓ ਰਾਜਿੰਦਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਗੁਰਸ਼ਰਨ ਕੌਰ, ਪੀਏ ਸ਼੍ਰੀ ਚੰਦ, ਪ੍ਰਸ਼ੋਤਮ ਸਿੰਘ, ਹਰਨੇਕ ਸਿੰਘ ਭੂਰਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta