
ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ 2025: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਚਲਾਈ ਜਾ ਰਹੀ “Dialogue with Teachers” ਮੁਹਿੰਮ ਦੇ ਤਹਿਤ ਵਿਰਾਸਤ-ਏ-ਖ਼ਾਲਸਾ, ਸ਼੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ ਸਾਰੇ ਸਕੂਲ ਮੁਖੀ, ਪ੍ਰਿੰਸੀਪਲ, ਪ੍ਰਸ਼ਾਸਨਿਕ ਅਧਿਕਾਰੀ ਅਤੇ ਅਧਿਆਪਕ ਮੌਜੂਦ ਰਹੇ।
ਇਸ ਮੁਹਿੰਮ ਦਾ ਉਦੇਸ਼ ਸੀ ਅਧਿਆਪਕਾਂ ਨਾਲ ਸਿੱਧਾ ਸੰਵਾਦ ਕਰਨਾ, ਉਨ੍ਹਾਂ ਦੀਆਂ ਮੌਜੂਦਾ ਚੁਣੌਤੀਆਂ, ਤਜਰਬਿਆਂ ਅਤੇ ਸੁਝਾਵਾਂ ਨੂੰ ਜਾਣਣਾ, ਅਤੇ ਸਿੱਖਿਆ ਪ੍ਰਣਾਲੀ ਵਿੱਚ ਸੰਭਾਵਿਤ ਸੁਧਾਰਾਂ ਬਾਰੇ ਵਿਚਾਰ-ਚਰਚਾ ਕਰਨੀ। ਅਧਿਆਪਕਾਂ ਨੇ ਆਪਣੀਆਂ ਮੈਦਾਨੀ ਅਨੁਭਵਾਂ ਅਤੇ ਰਾਸ਼ਟਰੀ-ਅੰਤਰਰਾਸ਼ਟਰੀ ਟ੍ਰੇਨਿੰਗਾਂ — ਜਿਵੇਂ ਸਿੰਘਾਪੁਰ, ਅਹਿਮਦਾਬਾਦ, ਅਤੇ ਸਟੇਟ ਬਾਡੀ ਟ੍ਰੇਨਿੰਗ — ਦੌਰਾਨ ਪ੍ਰਾਪਤ ਗਿਆਨ ਨੂੰ ਸਾਂਝਾ ਕੀਤਾ।
ਇਸ ਮੌਕੇ ਨੈਸ਼ਨਲ ਅਚੀਵਮੈਂਟ ਸਰਵੇ (NAS), ਖੇਡਾਂ, ਅਤੇ ਅਕਾਦਮਿਕ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵੀ ਉਚੇਚੇ ਪੱਧਰ ‘ਤੇ ਸਨਮਾਨਿਤ ਕੀਤਾ ਗਿਆ।
ਵਿਸ਼ੇਸ਼ ਤੌਰ ‘ਤੇ ਸਰਕਾਰੀ ਹਾਈ ਸਕੂਲ ਰਾਏਪੁਰ (ਰੂਪਨਗਰ) ਦੇ ਸਮਰਪਿਤ ਅਧਿਆਪਕ ਸਰਦਾਰ ਜਗਜੀਤ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸਿੱਖਿਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਰੂਪਨਗਰ ਜ਼ਿਲ੍ਹੇ ਦੇ ਹੋਰ CHT ਅਤੇ ਅਧਿਆਪਕ ਵੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨ ਦੇ ਹਕਦਾਰ ਬਣੇ।
ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ , ਰੂਪਨਗਰ ਵਿਧਾਇਕ ਸ਼੍ਰੀ ਦਿਨੇਸ਼ ਕੁਮਾਰ ਚੱਢਾ, ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ, ਪ੍ਰਿੰਸਿਪਲ ਡਾਇਟ ਰੂਪਨਗਰ ਸ੍ਰੀਮਤੀ ਮੋਨਿਕਾ ਭੂਟਾਨੀ, ਸਮੂਹ BNO, ਸਕੂਲ ਮੁਖੀ ਅਤੇ ਹੋਰ ਸਿੱਖਿਆ ਅਧਿਕਾਰੀ ਹਾਜ਼ਰ ਸਨ।
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਵਿੱਚ ਕਿਹਾ,
“ਅਧਿਆਪਕਾਂ ਨਾਲ ਸਿੱਧਾ ਸੰਵਾਦ ਹੀ ਅਸਲ ਸਿੱਖਿਆ ਸੁਧਾਰ ਦੀ ਰੀੜ੍ਹ ਦੀ ਹੱਡੀ ਹੈ। ਤੁਹਾਡਾ ਸਮਰਪਣ ਪੰਜਾਬ ਦੀ ਸਿੱਖਿਆ ਕਰਾਂਤੀ ਦੀ ਤਾਕਤ ਹੈ, ਜਿਸ ਦੀ ਗੂੰਜ ਅੱਜ ਦੇਸ਼ ਭਰ ਵਿੱਚ ਸੁਣੀ ਜਾ ਰਹੀ ਹੈ।”
District Ropar News
👇🏻Share on your Social Media