“ਖੇਡਾਂ ਵਤਨ ਪੰਜਾਬ ਦੀਆਂ ਸੀਜਨ 3” ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ 22 ਸਤੰਬਰ ਤੋਂ 30 ਸਤੰਬਰ ਤੱਕ – ਡਿਪਟੀ ਕਮਿਸ਼ਨਰ Leave a Comment / By Dishant Mehta / September 17, 2024 ਡਿਪਟੀ ਕਮਿਸ਼ਨਰ ਨੇ ਅਗਾਊਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਮੁਕਾਬਲਿਆਂ ਤੋਂ ਪਹਿਲਾਂ ਖੇਡ ਮੈਦਾਨਾਂ ਦਾ ਲੈਣਗੇ ਜਾਇਜ਼ਾ ਰੂਪਨਗਰ, 16 ਸਤੰਬਰ: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ 22 ਸਤੰਬਰ ਤੋਂ 30 ਸਤੰਬਰ 2024 ਤੱਕ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ 3 ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਰਵਾਈਆਂ ਜਾਣ ਵਾਲੀਆਂ ਖੇਡਾਂ ਦੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਕਾਬਲਿਆਂ ਤੋਂ ਪਹਿਲਾਂ ਉਹ ਖੁਦ ਖੇਡ ਮੈਦਾਨਾਂ ਦਾ ਨਿਰੀਖਣ ਕਰਨਗੇ ਅਤੇ ਪ੍ਰਬੰਧਾਂ ਦੀ ਸਮੀਖਿਆ ਵੀ ਕਰਨਗੇ ਤਾਂ ਜੋ ਖਿਡਾਰੀਆਂ ਨੂੰ ਹਰ ਪੱਧਰ ਉੱਤੇ ਮਿਆਰੀ ਸਹੂਲਤਾਂ ਮਿਲ ਸਕਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਉੱਤੇ ਹੋਣ ਵਾਲੀਆਂ ਖੇਡਾਂ ਦੇ ਮੱਦੇਨਜ਼ਰ ਸਾਫ਼-ਸਫ਼ਾਈ ਕਰਵਾਉਣੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਐਬੂਲੈਂਸਾਂ ਤੇ ਮੈਡੀਕਲ ਟੀਮਾਂ ਦਾ ਪੁਖਤਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਖ਼ਿਡਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੇ ਕਿਸੇ ਵੀ ਤਰ੍ਹਾਂ ਦੇ ਲੜਾਈ ਝਗੜੇ ਤੋਂ ਬਚਾਓ ਲਈ 2-2 ਪੁਲਿਸ ਮੁਲਾਜ਼ਮ (ਮੈਨ ਅਤੇ ਵੁਮੈਨ) ਦੀਆਂ ਡਿਊਟੀਆਂ ਲਗਾਈਆਂ ਜਾਣ ਤੇ ਨਾਲ ਹੀ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ ਤਾਂ ਜੋ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਸਕੂਲਾਂ ਵਿਚ ਕਰਵਾਈਆਂ ਜਾਣ ਵਾਲੀਆਂ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ। ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕਰਦਿਆਂ ਉਨ੍ਹਾਂ ਖ਼ਿਡਾਰੀਆਂ ਦੀ ਚੰਗੀ ਰਿਫਰੈਸ਼ਮੈਂਟ ਤੇ ਪੀਣ ਵਾਲਾ ਸਾਫ ਪਾਣੀ ਸੈਂਪਲਿੰਗ ਕਰਵਾ ਕੇ ਮੁਹੱਈਆਂ ਕਰਵਾਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਹਰੇਕ ਖੇਡ ਮੈਦਾਨ ਵਿੱਚ ਚੇਜਿੰਗ ਰੂਮ ਜਰੂਰੀ ਤੌਰ ਉੱਤੇ ਹੋਣ ਦੀ ਹਦਾਇਤ ਵੀ ਕੀਤੀ ਤਾਂ ਜੋ ਖ਼ਿਡਾਰੀਆਂ ਨੂੰ ਕੱਪੜੇ ਬਦਲਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਕਾਰਜ ਸਾਧਕ ਅਫਸਰ ਅਸ਼ੋਕ ਕੁਮਾਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ। Related Related Posts ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਤੇ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ Leave a Comment / Ropar News / By Dishant Mehta ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ Leave a Comment / Ropar News / By Dishant Mehta ਡਾਈਟ ਰੂਪਨਗਰ ਵਿਖੇ “ਸੋਸ਼ਲ ਮੀਡੀਆ ਅਤੇ ਪੰਜਾਬ ਦਾ ਭਵਿੱਖ” ਵਿਸ਼ੇ ‘ਤੇ ਕਰਵਾਇਆ ਗਿਆ ਸੈਮੀਨਾਰ Leave a Comment / Ropar News / By Dishant Mehta ਸੁਖਜੀਤ ਸਿੰਘ ਕੈਂਥ ਨੂੰ ਭਾਰਤ ਸਰਕਾਰ ਦੇ ਵਾਤਾਵਰਣ ਸੰਭਾਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਭਾਰਤ ਵੱਲੋਂ ਕੀਤਾ ਸਨਮਾਨਿਤ Leave a Comment / Ropar News / By Dishant Mehta The Ministry of Environment Conservation and Climate Change honored Mr. Sukhjit Singh Kenth from Punjab Leave a Comment / Ropar News / By Dishant Mehta ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕ੍ਰਪਿਟੋ ਕਰੰਸੀ ਦਾ ਭਵਿੱਖ ਅਤੇ ਭਾਰਤ Leave a Comment / Poems & Article, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ Leave a Comment / Ropar News / By Dishant Mehta 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ- ਅੰਡਰ 17 ਸਾਲ ਲੜਕੀਆਂ ‘ਚ ਫਿਰੋਜ਼ਪੁਰ ਤੇ ਲੜਕਿਆਂ ਵਿੱਚ ਬਠਿੰਡੇ ਦੀ ਰਹੀ ਝੰਡੀ Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾ Leave a Comment / Ropar News / By Dishant Mehta ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ। Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਛੋਟੇਵਾਲ ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆ Leave a Comment / Ropar News / By Dishant Mehta ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਲੋਦੀਪੁਰ ਵਿਖੇ ਗਣਿਤ , ਵਿਗਿਆਨ,ਕਾਮਰਸ ਅਤੇ ਆਰਟਸ ਵਿਸ਼ਿਆਂ ਨਾਲ ਸਬੰਧਿਤ ਲਗਾਇਆ ਗਿਆ ਮੇਲਾ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀ Leave a Comment / Ropar News / By Dishant Mehta ਪਲਾਸਟਿਕ ਦੇ ਪੈ ਰਹੇ ਦੁਸਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਤੇ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ Leave a Comment / Ropar News / By Dishant Mehta
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ Leave a Comment / Ropar News / By Dishant Mehta
ਡਾਈਟ ਰੂਪਨਗਰ ਵਿਖੇ “ਸੋਸ਼ਲ ਮੀਡੀਆ ਅਤੇ ਪੰਜਾਬ ਦਾ ਭਵਿੱਖ” ਵਿਸ਼ੇ ‘ਤੇ ਕਰਵਾਇਆ ਗਿਆ ਸੈਮੀਨਾਰ Leave a Comment / Ropar News / By Dishant Mehta
ਸੁਖਜੀਤ ਸਿੰਘ ਕੈਂਥ ਨੂੰ ਭਾਰਤ ਸਰਕਾਰ ਦੇ ਵਾਤਾਵਰਣ ਸੰਭਾਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਭਾਰਤ ਵੱਲੋਂ ਕੀਤਾ ਸਨਮਾਨਿਤ Leave a Comment / Ropar News / By Dishant Mehta
The Ministry of Environment Conservation and Climate Change honored Mr. Sukhjit Singh Kenth from Punjab Leave a Comment / Ropar News / By Dishant Mehta
ਪਿੰਡਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ Leave a Comment / Ropar News / By Dishant Mehta
68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ- ਅੰਡਰ 17 ਸਾਲ ਲੜਕੀਆਂ ‘ਚ ਫਿਰੋਜ਼ਪੁਰ ਤੇ ਲੜਕਿਆਂ ਵਿੱਚ ਬਠਿੰਡੇ ਦੀ ਰਹੀ ਝੰਡੀ Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾ Leave a Comment / Ropar News / By Dishant Mehta
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ। Leave a Comment / Ropar News / By Dishant Mehta
ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਲੋਦੀਪੁਰ ਵਿਖੇ ਗਣਿਤ , ਵਿਗਿਆਨ,ਕਾਮਰਸ ਅਤੇ ਆਰਟਸ ਵਿਸ਼ਿਆਂ ਨਾਲ ਸਬੰਧਿਤ ਲਗਾਇਆ ਗਿਆ ਮੇਲਾ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀ Leave a Comment / Ropar News / By Dishant Mehta
ਪਲਾਸਟਿਕ ਦੇ ਪੈ ਰਹੇ ਦੁਸਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta