District-Level National Style Kabaddi Tournament at Kiratpur Sahib: Girls’ Competitions Conclude, Boys’ Matches Begin

ਸ੍ਰੀ ਕੀਰਤਪੁਰ ਸਾਹਿਬ 01 ਸਤੰਬਰ : ਇੱਥੋਂ ਦੇ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਚੱਲ ਰਹੇ ਚਾਰ ਰੋਜ਼ਾ ਕੌਮੀ ਸਟਾਈਲ ਕਬੱਡੀ ਮੁਕਾਬਲਿਆਂ ਦੇ ਦੂਜੇ ਦਿਨ ਦੀ ਸ਼ੁਰੂਆਤ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਕਮਿੱਕਰ ਸਿੰਘ ਡਾਢੀ ਵੱਲੋਂ ਕੀਤੀ ਗਈ । ਉਹਨਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦੇ ਹੋਏ ਕਿਹਾ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਜਿਲਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ।
ਜਿਸ ਲਈ ਉਹ ਸਿੱਖਿਆ ਵਿਭਾਗ ਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦੇ ਹਨ। ਉਹਨਾਂ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਕ੍ਰਾਂਤੀ ਮੀਲ ਪੱਥਰ ਸਾਬਿਤ ਕਰ ਰਹੀ ਹੈ ਅਤੇ ਸਕੂਲਾਂ ਦੇ ਖੇਡ ਮੈਦਾਨਾਂ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ। ਉਹਨਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ ਦੀ ਪ੍ਰੇਰਣਾ ਵੀ ਦਿੱਤੀ। ਇਸੇ ਦੌਰਾਨ ਨਗਰ ਪੰਚਾਇਤ ਦੇ ਪ੍ਰਧਾਨ ਬਾਬਾ ਗੁਰਮੀਤ ਸਿੰਘ ਟੀਨਾ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗਫੂਰ ਮੁਹੰਮਦ ਵੱਲੋਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

ਸ਼ਾਮ ਦੇ ਸੈਸ਼ਨ ਵਿੱਚ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ) ਪ੍ਰੇਮ ਕੁਮਾਰ ਮਿੱਤਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਚੱਲ ਰਹੇ ਟੂਰਨਾਮੈਂਟ ਦੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਖੇਡ ਰਹੀਆਂ ਟੀਮਾਂ ਨੂੰ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਆ। ਉਹਨਾਂ ਲੜਕੀਆਂ ਦੀਆਂ ਜੇਤੂ ਟੀਮਾਂ ਨੂੰ ਇਨਾਮ ਵੀ ਤਕਸੀਮ ਕੀਤੇ। ਸਕੂਲ ਦੀ ਇੰਚਾਰਜ ਪ੍ਰਿੰਸੀਪਲ ਸ਼ਿਖਾ ਅਰੋੜਾ ਵੱਲੋਂ ਸਾਰਿਆਂ ਨੂੰ ਜੀ ਆਇਆ ਕਿਹਾ ਗਿਆ ਅਤੇ ਸਕੂਲ ਕੰਪਲੈਕਸ ਵਿਖੇ ਪਹੁੰਚਣ ਤੇ ਸਵਾਗਤ ਵੀ ਕੀਤਾ ਗਿਆ।
ਕੌਮੀ ਸਟਾਈਲ ਕਬੱਡੀ ਦੇ ਉਪ ਕਨਵੀਨਰ ਭੁਪਿੰਦਰ ਸਿੰਘ ਮਿੰਟੂ ਅਤੇ ਜੋਨਲ ਸਕੱਤਰ ਅਸ਼ੋਕ ਰਾਣਾ ਨੇ ਦੱਸਿਆ ਕਿ ਲੜਕੀਆਂ ਦੇ 19 ਸਾਲ ਵਰਗ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾਂ ਜਦੋਂ ਕਿ ਰੂਪਨਗਰ ਨੇ ਦੂਜਾ ਅਤੇ ਤਖਤਗੜ੍ਹ ਨੇ ਤੀਜਾ ਸਥਾਨ ਹਾਸਿਲ ਕੀਤਾ ।ਉਹਨਾਂ ਦੱਸਿਆ ਕਿ ਹੁਣ ਮੁੰਡਿਆਂ ਦੇ 14 ,17 ਅਤੇ 19 ਸਾਲ ਵਰਗ ਦੇ ਮੁਕਾਬਲੇ ਸ਼ੁਰੂ ਹੋ ਗਏ ਹਨ। ਜਿਸ ਵਿੱਚ ਜਿਲ੍ਹਾ ਰੂਪਨਗਰ ਨਾਲ ਸੰਬੰਧਿਤ 10 ਬਲਾਕਾਂ ਦੇ ਖਿਡਾਰੀ ਭਾਗ ਲੈਣਗੇ। ਇਸ ਮੌਕੇ ਉਪ ਜਿਲਾ ਸਿੱਖਿਆ ਅਫਸਰ ਇੰਦਰਜੀਤ ਸਿੰਘ, ਜਿਲ੍ਹਾ ਰੂਪਨਗਰ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਜਗਤਾਰ ਸਿੰਘ ਲੋਂਗੀਆ , ਜ਼ਿਲਾ ਖੇਡ ਕੋਆਰਡੀਨੇਟਰ ਸਰਨਜੀਤ ਕੌਰ, ਹਰਮਨਜੀਤ ਸਿੰਘ, ਦਲਜੀਤ ਸਿੰਘ, ਰਣਵੀਰ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਸਿੰਘ ਕਾਲਾ, ਸੁੱਖਪ੍ਰੀਤ ਸਿੰਘ, ਗੁਰ ਪ੍ਰਤਾਪ ਸਿੰਘ ,ਰਾਮ ਰਾਣਾ, ਪੁਸ਼ਪਾ ਦੇਵੀ ,ਹਰਿੰਦਰ ਪਾਲ ਕੌਰ ,ਯਾਦਵਿੰਦਰ ਸਿੰਘ, ਸੁਰਜੀਤ ਸਿੰਘ, ਬਹਾਦਰ ਸਿੰਘ, ਬਖਸ਼ੀ ਰਾਮ, ਅਮਰਜੀਤ ਪਾਲ ਸਿੰਘ, ਕੁਲਦੀਪ ਸਿੰਘ ਗਿੱਲ,ਅਨੀਤਾ ਰਾਂਣੀ, ਸੁਰਿੰਦਰ ਸਿੰਘ ਇਕਬਾਲ ਸਿੰਘ ਬਿੰਟਾ ਰਾਣਾ ਅਮਰਜੀਤ ਸਿੰਘ ਲਾਡੀ, ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਖੇਡ ਅਧਿਆਪਕ ਹਾਜ਼ਰ ਸਨ ।

















