District Level NSQF Skill & Quiz Competition Held at GGSSS Girls Rupnagar
ਰੂਪਨਗਰ, 29 ਜਨਵਰੀ 2026: ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 29 ਜਨਵਰੀ 2026 ਨੂੰ ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਕਰਵਾਇਆ ਗਿਆ।
ਇਹ ਮੁਕਾਬਲਾ ਵੋਕੇਸ਼ਨਲ ਕੋਆਰਡੀਨੇਟਰ ਸ੍ਰੀ ਹਰਪ੍ਰੀਤ ਸਿੰਘ ਅਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਸਫ਼ਲਤਾਪੂਰਵਕ ਸੰਪੰਨ ਹੋਇਆ। ਸ੍ਰੀ ਹਰਪ੍ਰੀਤ ਸਿੰਘ ਨੇ ਸਮਾਗਮ ਵਿੱਚ ਹਾਜ਼ਰੀ ਭਰਦੇ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ NSQF ਤਹਿਤ ਸਕਿੱਲ ਅਧਾਰਿਤ ਸਿੱਖਿਆ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਜ਼ਿਲ੍ਹੇ ਭਰ ਦੇ ਸਕੂਲਾਂ ਵੱਲੋਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕੁਇਜ਼ ਮੁਕਾਬਲੇ ਵਿੱਚ ਕੁੱਲ 39 ਸਕੂਲਾਂ ਅਤੇ ਸਕਿੱਲ ਮੁਕਾਬਲੇ ਵਿੱਚ 20 ਸਕੂਲਾਂ ਨੇ ਆਪਣੀ ਸ਼ਮੂਲੀਅਤ ਦਰਜ ਕਰਵਾਈ। ਵਿਦਿਆਰਥੀਆਂ ਵੱਲੋਂ ਅਕਾਦਮਿਕ ਗਿਆਨ, ਤਕਨੀਕੀ ਸਮਝ ਅਤੇ ਵੋਕੇਸ਼ਨਲ ਹੁਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
ਮੁਕਾਬਲਿਆਂ ਦੀ ਨਿਰਪੱਖ ਮੁਲਾਂਕਣ ਲਈ ਜੱਜਾਂ ਦੀ ਟੀਮ ਵਿੱਚ ਸ੍ਰੀ ਰੋਹਿਤ ਕੁਮਾਰ (ਵੋਕੇਸ਼ਨਲ ਲੈਕਚਰਾਰ), ਸ੍ਰੀ ਸੰਜੇ ਕਪਲੀਸ (ਲੈਕਚਰਾਰ ਬਾਇਓਲੋਜੀ) ਅਤੇ ਸ੍ਰੀ ਸੰਦੀਪ ਕੁਮਾਰ (ਵੋਕੇਸ਼ਨਲ ਟ੍ਰੇਨਰ) ਸ਼ਾਮਲ ਰਹੇ, ਜਿਨ੍ਹਾਂ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਨੇ ਕਿਹਾ ਕਿ NSQF ਅਧੀਨ ਕਰਵਾਏ ਜਾ ਰਹੇ ਸਕਿੱਲ ਅਤੇ ਕੁਇਜ਼ ਮੁਕਾਬਲੇ ਵਿਦਿਆਰਥੀਆਂ ਦੀ ਲੁਕਵੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਦੇ ਅੰਤ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ, ਅਧਿਆਪਕਾਂ ਅਤੇ ਜੱਜ ਸਾਹਿਬਾਨ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਫ਼ਲਤਾ ਲਈ ਸਕੂਲ ਸਟਾਫ਼, ਵੋਕੇਸ਼ਨਲ ਅਧਿਆਪਕਾਂ ਅਤੇ ਸਹਿਯੋਗੀ ਟੀਮ ਵੱਲੋਂ ਸਰਾਹਣਯੋਗ ਭੂਮਿਕਾ ਨਿਭਾਈ ਗਈ ਅਤੇ ਸਮਾਗਮ ਸਫ਼ਲਤਾਪੂਰਵਕ ਸੰਪੰਨ ਹੋਇਆ।

























