ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ

District-Level Online Meeting Held to Connect Students with Government Schemes

District-Level Online Meeting Held to Connect Students with Government Schemes

ਰੂਪਨਗਰ, 12 ਜੂਨ : ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੁਨਰ ਵਿਕਾਸ ਅਤੇ ਤਕਨੀਕੀ ਸਿੱਖਿਆ ਨਾਲ ਸਬੰਧਤ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਅੱਜ NIELIT ਰੂਪਨਗਰ ਵਿਖੇ ਇੱਕ ਵਿਸ਼ੇਸ਼ ਵੀਡੀਓ ਕਾਨਫਰੰਸ (VC) ਦਾ ਆਯੋਜਨ ਕੀਤਾ ਗਿਆ। ਇਸ ਆਨਲਾਈਨ ਮੀਟਿੰਗ ਵਿੱਚ ਜ਼ਿਲ੍ਹਾ ਰੂਪਨਗਰ ਦੇ ਲਗਭਗ 100 ਸਕੂਲ ਗਾਈਡੈਂਸ ਕੌਂਸਲਰਾਂ ਨੇ ਭਾਗ ਲਿਆ।

District-Level Online Meeting Held to Connect Students with Government Schemes

ਮੀਟਿੰਗ ਵਿੱਚ ਸ੍ਰੀ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫਸਰ (ਸੀਨੀਅਰ ਸੈਕੰਡਰੀ), ਸ੍ਰੀ ਦੀਪਕ ਵਾਸਨ, ਐਗਜ਼ੈਕਟਿਵ ਡਾਇਰੈਕਟਰ NIELIT ਰੂਪਨਗਰ, ਡਾ. ਨਵਨੀਤ ਵਾਲੀਆ, ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ, ਸ੍ਰੀ ਪ੍ਰਭਜੀਤ ਸਿੰਘ, ਜ਼ਿਲ੍ਹਾ ਗਾਈਡੈਂਸ ਕੌਂਸਲਰ ਅਤੇ ਸ੍ਰੀ ਸੰਜੀਵ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਅਧਿਕਾਰੀਆਂ ਨੇ ਸਕੂਲ ਗਾਈਡੈਂਸ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਤੱਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਇਨ੍ਹਾਂ ਯੋਜਨਾਵਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਪ੍ਰੇਰਿਤ ਕਰਨ। ਇਸ ਮੌਕੇ NIELIT ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ, ਹੁਨਰ ਵਿਕਾਸ ਪ੍ਰੋਗਰਾਮਾਂ ਅਤੇ ਰੋਜ਼ਗਾਰਮੁਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਕਈ ਸਕੀਮਾਂ ਵਿਦਿਆਰਥੀਆਂ ਲਈ ਪੂਰੀ ਤਰ੍ਹਾਂ ਮੁਫ਼ਤ ਹਨ ਅਤੇ ਭਵਿੱਖ ਵਿੱਚ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਸਕਦੀਆਂ ਹਨ।

ਮੀਟਿੰਗ ਦੌਰਾਨ ਸਾਰੇ ਗਾਈਡੈਂਸ ਕੌਂਸਲਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਣੂ ਕਰਵਾਉਣ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ।

Ropar News 

Leave a Comment

Your email address will not be published. Required fields are marked *

Scroll to Top