ਜ਼ਿਲ੍ਹਾ ਪੱਧਰੀ ਸਮਰਿਧੀ ਕਲਾ ਉਤਸਵ ਮੁਕਾਬਲਿਆਂ ਵਿਚ ਅਧਿਆਪਕਾਂ ਨੇ ਪੇਸ਼ ਕੀਤੀ ਆਰਟ ਇੰਟੀਗਰੇਟਡ ਟੀਚਿੰਗ

Teachers presented Art Integrated Teaching at the District Level Samriddhi Kala Utsav Competitions

Teachers presented Art Integrated Teaching at the District Level Samriddhi Kala Utsav Competitions
ਰੂਪਨਗਰ, 18 ਸਤੰਬਰ – ਅਧਿਆਪਕਾਂ ਨੂੰ ਟੀਚੰਗ ਦੇ ਵਿਚ ਲੋਕ ਕਲਾਵਾਂ ਨਾਲ ਜੋੜਨ ਦੇ ਉਦੇਸ਼ ਨਾਲ ਸਮਰਿੱਧੀ ਕਲਾ ਉਤਸਵ ਤਹਿਤ ਜ਼ਿਲ੍ਹਾ ਪੱਧਰੀ ਸੈਕੰਡਰੀ ਵਰਗ ਦੇ ਆਰਟ ਇੰਟੀਗਰੇਟਡ ਟੀਚਿੰਗ ਮੁਕਾਬਲੇ ਸਕੂਲ ਆਫ ਐਮੀਨੈਂਸ ਰੂਪਨਗਰ ਵਿਖੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸ੍ਰੀ ਪ੍ਰੇਮ ਕੁਮਾਰ ਮਿੱਤਲ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ. ਇੰਦਰਜੀਤ ਸਿੰਘ ਜੀ ਵੱਲੋਂ ਜੇਤੂ ਅਧਿਆਪਕਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Teachers presented Art Integrated Teaching at the District Level Samriddhi Kala Utsav Competitions ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਜੀ ਨੇ ਕਿਹਾ ਕਿ ਅਧਿਆਪਕਾਂ ਨੂੰ ਸਦਾ ਹੀ ਸਮੇਂ ਦੇ ਹਾਣੀ ਬਣਨ ਅਤੇ ਆਪਣੇ ਹੁਨਰ ਨੂੰ ਹੋਰ ਤਰਾਸ਼ਣ ਲਈ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ। ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੀ ਅਧਿਆਪਕ ਦਾ ਮੁੱਖ ਉਦੇਸ਼ ਹੈ। ਉਹਨਾਂ ਅਧਿਆਪਕਾਂ ਨੂੰ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਹਰੇਕ ਪੱਖ ਤੋਂ ਸਿੱਖਿਆ ਦੇ ਖੇਤਰ ਵਿੱਚ ਪ੍ਰਫੁੱਲਤ ਕਰਨਾ ਮੇਰਾ ਮੁੱਖ ਮਕਸਦ ਹੈ। ਪ੍ਰਿੰਸੀਪਲ ਸ.ਸ.ਸ.ਸ. ਢੰਗਰਾਲੀ ਸ੍ਰੀਮਤੀ ਸੁਰਿੰਦਰ ਪਾਲ ਕੌਰ ਹੀਰਾ ਜਿਲਾ ਨੋਡਲ ਅਫਸਰ ਸਮਰਿਧੀ ਜੀ ਨੇ ਇਹਨਾਂ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਇਆ ਅਤੇ ਜੇਤੂਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਰੂਪਨਗਰ ਸ੍ਰੀਮਤੀ ਜਸਵਿੰਦਰ ਕੌਰ ਜੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਧੰਨਵਾਦੀ ਸ਼ਬਦ ਕਹੇ।
Teachers presented Art Integrated Teaching at the District Level Samriddhi Kala Utsav Competitions Teachers presented Art Integrated Teaching at the District Level Samriddhi Kala Utsav Competitions
Teachers presented Art Integrated Teaching at the District Level Samriddhi Kala Utsav Competitions
ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਹਿਲੀ ਪੁਜੀਸ਼ਨ ਸ਼੍ਰੀਮਤੀ ਸ਼ੀਤਲ ਚਾਵਲਾ ਹਿੰਦੀ ਮਿਸਟ੍ਰੇਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਨੇ, ਦੂਜੀ ਪੁਜੀਸ਼ਨ ਮਨਦੀਪ ਕੌਰ ਮੈਥ ਮਿਸਟੈ੍ਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸ਼੍ਰੀ ਅਨੰਦਪੁਰ ਸਾਹਿਬ ਅਤੇ ਤੀਜੀ ਪੁਜੀਸ਼ਨ ਸ਼੍ਰੀਮਤੀ ਮਮਤਾ ਲੈਕਰਾਰ ਪੋਲ. ਸਾਇੰਸ ਸਕੂਲ ਆਫ ਐਮੀਨੈਸ ਨੰਗਲ ਨੇ ਪ੍ਰਾਪਤ ਕੀਤੀ।
WhatsApp Image 2025 09 18 at 16.49.04 WhatsApp Image 2025 09 18 at 16.49.06 WhatsApp Image 2025 09 18 at 16.50.11
ਇਸ ਮੌਕੇ ਵਿਪਿਨ ਕਟਾਰੀਆ ਡੀ.ਆਰ.ਸੀ. ਰੂਪਨਗਰ ਜੀ ਨੇ ਸਹਿਯੋਗੀ ਕੋਆਰਡੀਨੇਟਰ ਦੀ ਭੂਮਿਕਾ ਨਿਭਾਈ। ਸ੍ਰੀਮਤੀ ਸੰਦੀਪ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆਂ ਰੂਪਨਗਰ, ਪ੍ਰਿੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਸਕੂਲ ਆਫ ਐਮੀਨੈਂਸ ਰੂਪਨਗਰ, ਪ੍ਰਿੰਸੀਪਲ ਰਮੇਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ, ਮੁੱਖ ਅਧਿਆਪਕਾ ਸ੍ਰੀਮਤੀ ਹਰਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਗੜ੍ਹਬਾਗਾ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਘਨੌਲਾ ਨੇ ਬਤੌਰ ਜੱਜ ਸੇਵਾਵਾਂ ਨਿਭਾਈਆਂ।

ਇਸ ਪ੍ਰੋਗਰਾਮ ਨਾਲ ਸਬੰਧਿਤ ਸਾਰੀਆਂ ਵੀਡਿਓ ਅਤੇ ਤਸਵੀਰਾਂ ਦੇਖਣ ਲਈ ਹੇਠਾਂ ਦਿੱਤੇ ਫੇਸਬੁੱਕ ਲਿੰਕ ਤੇ ਕਲਿਕ ਕਰੋ

Follow us on Facebook

District Ropar News 

ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।

ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।

Leave a Comment

Your email address will not be published. Required fields are marked *

Scroll to Top