Four-day district-level school Kabaddi games begin at Khalsa School, Sri Anandpur Sahib

ਸ੍ਰੀ ਅਨੰਦਪੁਰ ਸਾਹਿਬ 19 ਅਗਸਤ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਥਾਨਕ ਐਸ ਜੀ ਐਸ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਨੈਸ਼ਨਲ ਸਟਾਈਲ ਕਬੱਡੀ ਖੇਡਾਂ ਸ਼ੁਰੂ ਹੋ ਗਈਆਂ। ਇਹਨਾਂ ਖੇਡਾਂ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਦੇ ਨਾਇਬ ਤਹਿਸੀਲਦਾਰ ਕਰਨਵੀਰ ਸਿੰਘ ਮਾਨ ਵੱਲੋਂ ਕੀਤੀ ਗਈ। ਉਹਨਾਂ ਕਿਹਾ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਜਿਲ੍ਹਾ ਰੂਪਨਗਰ ਦੀਆਂ ਖੇਡਾਂ ਹੋ ਰਹੀਆਂ ਹਨ ਇਹਨਾਂ ਖੇਡਾਂ ਨਾਲ ਜਿੱਥੇ ਵਿਦਿਆਰਥੀਆਂ ਵਿਚ ਅਨੁਸ਼ਾਸਨ ਦੀ ਭਾਵਨਾ ਪੈਦਾ ਹੁੰਦੀ ਹੈ ਉੱਥੇ ਹੀ ਇਸ ਪਵਿੱਤਰ ਧਰਤੀ ਤੋਂ ਨਵੀਂ ਪੀੜੀ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਹਨਾਂ ਕਿਹਾ ਕਿ ਲੜਕੀਆਂ ਕਿਸੇ ਗੱਲੋਂ ਘੱਟ ਨਹੀਂ ਹਨ ਇਸ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਲੜਕੀਆਂ ਦਾ ਭਰਪੂਰ ਸਹਿਯੋਗ ਦੇਣਾ ਚਾਹੀਦਾ ਹੈ। ਅਤੇ ਹਰੇਕ ਖੇਡਾਂ ਵਿੱਚ ਇਹਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਚਾਹੀਦੀ ਹੈ। ਇਸ ਤੋਂ ਬਾਅਦ ਉਹਨਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਵੀ ਕੀਤੀ। ਸਮਾਗਮ ਸ਼ੁਰੂਆਤ ਮੌਕੇ ਜੋਨਲ ਪ੍ਰਧਾਨ ਤੇ ਸਕੂਲ ਮੁਖੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਵਲੋਂ ਉਹਨਾਂ ਨੂੰ ਜੀ ਆਇਆ ਕਿਹਾ ਗਿਆ ਅਤੇ ਖੇਡਾਂ ਸੰਬੰਧੀ ਸਮੁੱਚੀ ਜਾਣਕਾਰੀ ਦਿੱਤੀ ਗਈ।
ਜੋਨਲ ਸਕੱਤਰ ਅਸ਼ੋਕ ਰਾਣਾ ਅਤੇ ਉਪ ਕਨਵੀਨਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਦੋ ਦਿਨ ਲੜਕੀਆਂ ਦੇ ਮੁਕਾਬਲੇ ਹੋ ਰਹੇ ਹਨ। ਜਿਸ ਦੇ 14 ਸਾਲ ਉਮਰ ਵਰਗ ਕਬੱਡੀ ਨੈਸ਼ਨਲ ਸਟਾਈਲ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਜੋਨ ਨੇ ਪਹਿਲਾ,ਸ਼੍ਰੀ ਚਮਕੌਰ ਸਾਹਿਬ ਜੋਨ ਨੇ ਦੂਜਾ ਅਤੇ ਨੂਰਪੁਰ ਬੇਦੀ ਜੋਨ ਨੇ ਤੀਜਾ, 17 ਸਾਲ ਉਮਰ ਵਰਗ ਵਿੱਚ ਸ੍ਰੀ ਅਨੰਦਪੁਰ ਸਾਹਿਬ ਜੋਨ ਨੇ ਪਹਿਲਾਂ, ਤਖਤਗੜ੍ਹ ਜੋਨ ਨੇ ਦੂਜਾ ਸਥਾਨ ਅਤੇ ਰੂਪਨਗਰ ਜੋਨ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਗੁਰਿੰਦਰ ਸਿੰਘ ਕੰਦੋਲਾ, ਸਤਨਾਮ ਸਿੰਘ, ਸੁਖਪ੍ਰੀਤ ਸਿੰਘ, ਪੁਸ਼ਪਾ ਦੇਵੀ, ਹਰਿੰਦਰ ਪਾਲ ਕੌਰ, ਰਣਵੀਰ ਸਿੰਘ, ਰਾਮ ਕੁਮਾਰ ਰਾਣਾ, ਅਸ਼ਵਨੀ ਕੁਮਾਰ, ਸੁਰਿੰਦਰ ਸਿੰਘ, ਸ਼ਮਸ਼ੇਰ ਸਿੰਘ,ਇਕਬਾਲ ਸਿੰਘ ,ਜਸਬੀਰ ਕੌਰ ,ਬਖਸ਼ੀ ਰਾਮ ,ਅਮਰਜੀਤ ਪਾਲ ਸਿੰਘ, ਨਰਿੰਦਰ ਸਿੰਘ, ਜਸਪਾਲ ਸਿੰਘ,ਮਨੀ ਜੱਸਲ,ਦਲਜੀਤ ਸਿੰਘ, ਹਰਜੀਤ ਸਿੰਘ, ਮਨਿੰਦਰ ਸਿੰਘ ਰਾਣਾ ਆਦਿ ਹਾਜ਼ਰ ਸਨ।
Ropar News
Follow up on Facebook Page
ਤਾਜ਼ਾ ਜਾਣਕਾਰੀ ਲਈwww.deorpr.com‘ਤੇ ਜੁੜੇ ਰਹੋ।
ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।
ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।