ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਜ਼ਿਲ੍ਹਾ ਪੱਧਰੀ ਖੇਡਾਂ ਮੁਕਬਲਿਆਂ ਦੀ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਡਾ ਨੇ ਕੀਤੀ ਰਸਮੀ ਸ਼ੁਰੂਆਤ 

 District Level Sports Competitions of Khedan Watan Punjab  Formal initiation DC Rupnagar Himanshu Jain , DPRO Karan 
mehta, MLA Rupnagar Advocate Dinesh Chada

ਰੂਪਨਗਰ, 22 ਸਤੰਬਰ: ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਨਸ਼ਿਆਂ ਦੇ ਖਾਤਮੇ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ ਅਤੇ ਪੰਜਾਬ ਨੂੰ ਖੇਡਾਂ ਵਿਚ ਮੁੜ ਅੱਵਲ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਡਾ ਨੇ ਖੇਡਾਂ ਵਤਨ ਪੰਜਾਬ ਸੀਜ਼ਨ 3 ਦੇ ਜ਼ਿਲ੍ਹਾ ਪੱਧਰੀ ਖੇਡਾਂ ਮੁਕਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਵਿਸ਼ੇਸ਼ ਤੌਰ ਉਤੇ ਡਿਪਟੀ ਕਮਿਸ਼ਨਰ ਰੂਪ ਨਗਰ ਸ਼੍ਰੀ ਹਿਮਾਂਸ਼ੂ ਜੈਨ ਹਾਜ਼ਰ ਸਨ।
 District Level Sports Competitions of Khedan Watan Punjab  Formal initiation DC Rupnagar Himanshu Jain , DPRO Karan 
mehta, MLA Rupnagar Advocate Dinesh Chada
ਇਸ ਮੌਕੇ ਬੈਜ ਲਾਉਣ ਦੀ ਰਸਮ ਤੋਂ ਬਾਅਦ ਖਿਡਾਰੀਆਂ ਨੂੰ ਖੇਡਾਂ ਵਿਚ ਖੇਡ ਭਾਵਨਾ ਨਾਲ ਹਿੱਸਾ ਲੈਣ ਅਤੇ ਖੇਡ ਨਿਯਮਾਂ ਦੀ ਪਾਲਣਾ ਹਿੱਤ ਸਹੁੰ ਵੀ ਚੁਕਾਈ ਗਈ। ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਮੁੱਖ ਮਹਿਮਾਨ ਹਲਕਾ ਵਿਧਾਇਕ ਨੂੰ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਓਲੰਪੀਅਨ ਖਿਡਾਰੀ ਰਣਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ।
 District Level Sports Competitions of Khedan Watan Punjab  Formal initiation DC Rupnagar Himanshu Jain , DPRO Karan 
mehta, MLA Rupnagar Advocate Dinesh Chada
ਦਿਨੇਸ਼ ਚੱਢਾ ਨੇ ਨਹਿਰੂ ਸਟੇਡੀਅਮ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਵਲੋਂ ਖੇਡਾਂਨੂੰ ਪਰਫੁੱਲਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖ਼ੇਤਰ ਚੋ ਹੁਨਰਮੰਦ ਜਿਹੜਾ ਖਿਡਾਰੀਆਂ ਨੂੰ ਅੱਗੇ ਲੈ ਕੇ ਆਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਦੀ ਭਾਵਨਾ ਨਾਲ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਤੇ ਆਪਣੇ ਜ਼ਿਲ੍ਹੇ ਅਤੇ ਅੱਗੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ।
ਉਹਨਾਂ ਕਿਹਾ ਕਿ ਇਡਾ ਵਤਨ ਪੰਜਾਬ ਦੀਆਂ ਵਿੱਚ ਪੰਜਾਬ ਵਿੱਚੋਂ ਲੱਖਾਂ ਹੀ ਖਿਡਾਰੀ ਬੜੇ ਉਤਸਾਹ ਨਾਲ ਭਾਗ ਲੈ ਰਹੇ ਹਨ, ਜੋ ਕਿ ਪੰਜਾਬ ਸੂਬੇ ਨੂੰ ਦੇਸ਼ ਵਿੱਚ ਸਭ ਤੋਂ ਮੋਹਰਲ ਕਤਾਰਾਂ ਵਿੱਚ ਲੈਕੇ ਆਉਣ ਦਾ ਸੁਪਨਾ ਸੱਚ ਹੁੰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਰੂਪਨਗਰ ਦੇ ਅਨੇਕਾਂ ਹੀ ਪਿੰਡਾ ਵਿਚ ਖੇਡ ਮੈਦਾਨਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ 78 ਲੱਖ ਦੀ ਲਾਗਤ ਨਾਲ ਸਵੀਮਿੰਗ ਪੂਲ ਦੀ ਅਪਗ੍ਰੇਡੇਸ਼ਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਐੱਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ, ਸਿਵਲ ਸਰਜਨ ਡਾ. ਤਰਸੇਮ ਸਿੰਘ, ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ, ਸਰਕਾਰੀ ਕਾਲਜ ਪ੍ਰਿੰ. ਜਤਿੰਦਰ ਸਿੰਘ ਗਿੱਲ, ਸੀਨੀਅਰ ਪਾਰਟੀ ਆਗੂ ਭਾਗ ਸਿੰਘ ਮੈਦਾਨ ਅਤੇ ਹੋਰ ਵੱਖ-ਵੱਖ ਸੀਨੀਅਰ ਅਧਿਕਾਰੀ ਤੇ ਅਧਿਆਪਕਾਂ ਸਮੇਤ ਕੋਚ ਸਾਹਿਬਾਨ ਹਾਜ਼ਰ ਸਨ।
ਸਮੁੱਚੇ ਪ੍ਰੋਗਰਾਮ ਵਿਚ ਸਟੇਜ ਦਾ ਸੰਚਾਲਨ ਮੈਡਮ ਹਰਪ੍ਰੀਤ ਕੌਰ ਸਰਕਾਰੀ ਪ੍ਰਇਮਰੀ ਸਕੂਲ ਵਲੋਂ ਕੀਤਾ ਗਿਆ।

Leave a Comment

Your email address will not be published. Required fields are marked *

Scroll to Top