ਰੂਪਨਗਰ, 18 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਸ਼ਾ ਵਿਭਾਗ ਇਕਾਈ ਰੂਪਨਗਰ ਦੇ ਖੋਜ ਅਫਸਰ ਸ. ਜਗਜੀਤ ਸਿੰਘ ਦੀ ਅਗਵਾਈ ਹੇਠ ਅਤੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੂਪਨਗਰ ਸ਼੍ਰੀਮਤੀ ਸੰਦੀਪ ਕੌਰ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਲਿਖਤੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਕੰਨਿਆ) ਵਿਖੇ ਕਰਵਾਏ ਗਏ।
ਇਨ੍ਹਾਂ ਮੁਕਾਬਲਿਆਂ ਵਿੱਚ ਵਰਗ-ੳ ਵਿੱਚ ਪਹਿਲੀ ਜਮਾਤ ਤੋਂ ਅੱਠਵੀਂ ਤੱਕ, ਵਰਗ-ਅ ਵਿੱਚ ਨੌਵੀਂ ਤੋਂ ਬਾਰਵੀਂ ਤੱਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਵਰਗ-ੲ ਵਿੱਚ ਵੱਖ-ਵੱਖ ਗ੍ਰੈਜੂਏਟ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਮੁਕਾਬਲਾ ਜ਼ਿਲ੍ਹਾ ਪੱਧਰੀ ਲਿਖਤੀ ਮੁਕਾਬਲਾ ਸੀ। ਜ਼ਿਲ੍ਹਾ ਭਾਸ਼ਾ ਅਫ਼ਸਰ ਰੂਪਨਗਰ ਵੱਲੋਂ ਸਾਰੇ ਹੀ ਭਾਗ ਲੈਣ ਵਾਲੇ ਸਕੂਲਾਂ ਅਤੇ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜੀ ਆਇਆ ਆਖ ਕੇ ਮੁਕਾਬਲੇ ਦੀ ਸ਼ੁਰੂਆਤ ਕੀਤੀ ਗਈ। ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ 25 ਦੇ ਲਗਭਗ ਸਕੂਲਾਂ ਤੇ ਚਾਰ ਕਾਲਜਾਂ ਨੇ ਭਾਗ ਲਿਆ।
ਇਨ੍ਹਾਂ ਮੁਕਾਬਲਿਆਂ ਵਿੱਚ ਵਰਗ-ੳ ਵਿੱਚ ਸੇਂਟ ਕਾਰਮਲ ਸਕੂਲ, ਵਰਗ-ਅ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾ ਅਤੇ ਵਰਗ- ੲ ਵਿੱਚ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਪਹੁੰਚੇ ਹੋਏ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ
ਕੀਤਾ ਗਿਆ।
ਭਾਸ਼ਾ ਵਿਭਾਗ ਰੂਪਨਗਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਲਿਖਤੀ ਮੁਕਾਬਲੇ