69th Inter-District School Games Kabaddi Circle Under-19 Boys begins with a bang
ਰੂਪਨਗਰ, 20 ਨਵੰਬਰ (ਦਿਸ਼ਾਂਤ ਮਹਿਤਾ), 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਸ ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਅਤੇ ਜੁਝਾਰ ਸਿੰਘ ਵਰਲਡ ਸਲੈਪ ਚੈਂਪੀਅਨ ਜੀ ਨੇ ਸਾਂਝੇ ਤੌਰ ਕੀਤਾ। ਸ ਹਰਬੰਸ ਸਿੰਘ ਕੰਧੋਲਾ ਜੀ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਨਾਲ ਮਨ ਅਤੇ ਤਨ ਨਿਰੋਗ ਰਹਿੰਦਾ ਹੈ। ਇਸ ਲਈ ਸਾਰੇ ਵਿਦਿਆਰਥੀਆਂ ਨੂੰ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਓਹਨਾਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੀ ਨੂੰ ਖਾਲਸਾ ਸਕੂਲ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਜੀ ਦੀ ਯੋਗ ਰਹਿਨੁਮਾਈ ਅਤੇ ਸ਼੍ਰੀਮਤੀ ਸ਼ਰਨਜੀਤ ਕੌਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਨਿਗਰਾਨੀ ਹੇਠ ਅਤੇ ਓਵਰ ਆਲ ਇੰਚਾਰਜ ਪ੍ਰਿੰਸੀਪਲ ਸ ਕੁਲਵਿੰਦਰ ਸਿੰਘ ਜ਼ੋਨਲ ਪ੍ਰਧਾਨ ਰੂਪਨਗਰ ਦੀ ਦੇਖਰੇਖ ਹੇਠ ਕਾਰਵਾਈਆਂ ਜਾ ਰਹੀਆਂ ਹਨ।
ਇਹਨਾਂ ਖੇਡਾਂ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਕਰਵਾਉਣ ਲਈ ਸ. ਹਰਮਨਦੀਪ ਸਿੰਘ ਇੰਚਾਰਜ ਮੁੱਖ ਅਧਿਆਪਕ ਜੀ ਨੂੰ ਖੇਡ ਕੰਡਕਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਟੇਜ ਸਕੱਤਰ ਦੀ ਭੂਮਿਕਾ ਸ. ਵਰਿੰਦਰ ਸਿੰਘ ਜੀ ਨੇ ਬਾਖ਼ੂਬੀ ਨਿਭਾਈ। ਇਹਨਾਂ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਸ ਨਰਿੰਦਰ ਸਿੰਘ ਬੰਗਾ ਨੇ ਦੱਸਿਆ ਕਿ ਲੀਗ ਦੇ ਮੈਚਾਂ ਵਿਚ ਜਲੰਧਰ ਜ਼ਿਲ੍ਹੇ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਨੂੰ 27-24 ਅੰਕਾਂ ਦੇ ਅੰਤਰ ਨਾਲ, ਸੰਗਰੂਰ ਜ਼ਿਲ੍ਹੇ ਨੇ ਪਟਿਆਲੇ ਜ਼ਿਲ੍ਹੇ ਨੂੰ 25-20 ਅੰਕਾਂ ਦੇ ਅੰਤਰ ਨਾਲ , ਹੁਸ਼ਿਆਰਪੁਰ ਜ਼ਿਲ੍ਹੇ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਨੂੰ 32-19 ਅੰਕਾਂ ਦੇ ਅੰਤਰ ਨਾਲ, ਲੁਧਿਆਣਾ ਜ਼ਿਲ੍ਹੇ ਨੇ ਬਠਿੰਡਾ ਜ਼ਿਲ੍ਹੇ ਨੂੰ 27-19 ਅੰਕਾਂ ਦੇ ਅੰਤਰ ਨਾਲ, ਮੋਗਾ ਜ਼ਿਲ੍ਹੇ ਨੇ ਰੂਪਨਗਰ ਜ਼ਿਲ੍ਹੇ ਨੂੰ 23-22 ਅੰਕਾਂ ਦੇ ਅੰਤਰ ਨਾਲ, ਮਾਲੇਰਕੋਟਲਾ ਜ਼ਿਲ੍ਹੇ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੂੰ 23-20 ਅੰਕਾਂ ਦੇ ਅੰਤਰ ਨਾਲ, ਕਪੂਰਥਲਾ ਜ਼ਿਲ੍ਹੇ ਨੇ ਸ੍ਰੀ ਮਾਨਸਾ ਜ਼ਿਲ੍ਹੇ ਨੂੰ 26-2 ਅੰਕਾਂ ਨਾਲ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੇ ਮੋਗਾ ਜ਼ਿਲ੍ਹੇ ਨੂੰ 28-17 ਫ਼ਰੀਦਕੋਟ ਜ਼ਿਲ੍ਹੇ ਨੇ ਬਰਨਾਲਾ ਜ਼ਿਲ੍ਹੇ ਨੂੰ 30-15 ਅੰਕਾਂ ਦੇ ਅੰਤਰ ਨਾਲ ਹਰਾਇਆ। ਇਹਨਾਂ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ ਵੱਖ ਕਮੇਟੀਆਂ ਨੇ ਆਪਣਾ ਯੋਗਦਾਨ ਪਾਇਆ। ਜਿਹਨਾਂ ਵਿੱਚ ਗਰਾਂਊਂਡ ਨੰਬਰ ਇੱਕ ਦੇ ਇੰਚਾਰਜ਼ ਸ ਸ਼ਮਸ਼ੇਰ ਸਿੰਘ ਜੀ ਦੇ ਨਾਲ ਓਹਨਾਂ ਦੀ ਟੀਮ ਵਿੱਚ ਸ਼੍ਰੀਮਤੀ ਹਰਿੰਦਰਪਾਲ ਕੌਰ, ਸ਼੍ਰੀਮਤੀ ਸਰਬਜੀਤ ਕੌਰ, ਸ਼੍ਰੀਮਤੀ ਦਲਜੀਤ ਕੌਰ, ਸ਼੍ਰੀਮਤੀ ਅਨੀਤਾ, ਸ ਅਮਰਜੀਤ ਪਾਲ ਸਿੰਘ, ਸ ਗੁਰਪ੍ਰਤਾਪ ਸਿੰਘ, ਸ੍ਰੀ ਅਸ਼ਵਨੀ ਕੁਮਾਰ, ਸ ਬਲਵਿੰਦਰ ਸਿੰਘ, ਸ ਹਰਪ੍ਰੀਤ ਸਿੰਘ ਲੌਂਗੀਆ ਅਤੇ ਸੁਰਿੰਦਰ ਸਿੰਘ ਨੇ ਆਪਣਾ ਯੋਗਦਾਨ ਪਾਇਆ। ਗਰਾਂਊਂਡ ਨੰਬਰ ਦੋ ਦੇ ਇੰਚਾਰਜ ਸ ਗੁਰਵਿੰਦਰ ਸਿੰਘ ਦੇ ਨਾਲ ਓਹਨਾਂ ਦੀ ਟੀਮ ਸ਼੍ਰੀਮਤੀ ਸਰਬਜੀਤ ਕੌਰ, ਸ ਰਾਜਵੀਰ ਸਿੰਘ, ਸ਼੍ਰੀਮਤੀ ਰਣਵੀਰ ਕੌਰ, ਸ ਸੁਖਪ੍ਰੀਤ ਸਿੰਘ, ਸ ਭੁਪਿੰਦਰ ਸਿੰਘ, ਸ ਹਰਵਿੰਦਰ ਸਿੰਘ, ਸ ਦਲਜੀਤ ਸਿੰਘ, ਸ੍ਰੀ ਬਖਸ਼ੀ ਰਾਮ, ਸ ਗੁਰਿੰਦਰ ਸਿੰਘ ਅਤੇ ਸ੍ਰੀਮਤੀ ਦਲਜੀਤ ਕੌਰ ਜੀ ਨੇ ਆਪਣਾ ਯੋਗਦਾਨ ਪਾਇਆ।ਇਹਨਾਂ ਖੇਡਾਂ ਦੇ ਸਰਟੀਫਿਕੇਟਾਂ ਨੂੰ ਭਰਨ ਦੀ ਜਿੰਮੇਵਾਰੀ ਸ ਨਰਿੰਦਰ ਸਿੰਘ ਬੰਗਾ ਦੀ ਟੀਮ ਸ੍ਰੀ ਵਿਜੈ ਕੁਮਾਰ, ਸ਼੍ਰੀਮਤੀ ਬਲਦੀਪ ਕੌਰ, ਸ਼੍ਰੀਮਤੀ ਮਲਕੀਤ ਕੌਰ ਅਤੇ ਸ਼੍ਰੀਮਤੀ ਨਵਜੋਤ ਕੌਰ ਆਪਣੀ ਸਾਫ਼ ਸੁੱਥਰੀ ਲਿਖਾਈ ਨਾਲ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।
For continuous updates on educational activities and official news from District Ropar, visit
deorpr.com
and follow our Facebook page for real-time English/Punjabi news:
District Ropar News – Facebook
ਸਿੱਖਿਆ ਨਾਲ ਸੰਬੰਧਤ ਆਪਣੀਆਂ ਖ਼ਬਰਾਂ/ਸਮਾਰੋਹ/ਉਪਲਬਧੀਆਂ ਭੇਜੋ:
WhatsApp Channel: Join Our WhatsApp Channel


















