Home - Ropar News - ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ‘ਚ ਬਿਹਤਰੀਨ ਸੇਵਾਵਾਂ ਨਿਭਾ ਕੇ ਅਮਿਟ ਯਾਦਾਂ ਛੱਡਦੇ ਹੋਏ ਡਿਪਟੀ ਕਮਿਸ਼ਨਰ ਦਾ ਚਾਰਜ ਛੱਡਿਆਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ‘ਚ ਬਿਹਤਰੀਨ ਸੇਵਾਵਾਂ ਨਿਭਾ ਕੇ ਅਮਿਟ ਯਾਦਾਂ ਛੱਡਦੇ ਹੋਏ ਡਿਪਟੀ ਕਮਿਸ਼ਨਰ ਦਾ ਚਾਰਜ ਛੱਡਿਆ Leave a Comment / By Dishant Mehta / September 13, 2024 ਰੂਪਨਗਰ, 13 ਸਤੰਬਰ: ਇਤਹਾਸਿਕ ਧਰਤੀ ਜ਼ਿਲ੍ਹਾ ਰੂਪਨਗਰ ਵਿਖੇ 2014 ਬੈਚ ਦੇ ਆਈ.ਏ.ਐਸ. ਡਾ. ਪ੍ਰੀਤੀ ਯਾਦਵ, ਨੇ 4 ਅਪ੍ਰੈਲ 2022 ਨੂੰ ਡਿਪਟੀ ਕਮਿਸ਼ਨਰ ਰੂਪਨਗਰ ਵਜੋਂ ਅਹੁਦਾ ਸੰਭਾਲਿਆ ਸੀ। 13 ਸਤੰਬਰ 2024 ਨੂੰ ਬਿਹਤਰੀਨ ਸੇਵਾਵਾਂ ਨਿਭਾ ਕੇ ਅਮਿਟ ਯਾਦਾਂ ਛੱਡਦੇ ਹੋਏ ਡਿਪਟੀ ਕਮਿਸ਼ਨਰ ਦਾ ਚਾਰਜ ਛੱਡਿਆ। ਆਪਣੀ ਤਕਰੀਬਨ 2.5 ਸਾਲ ਦੀ ਸੇਵਾਵਾਂ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਨੂੰ ਹਰ ਪਖੋਂ ਮਜ਼ਬੂਤ ਕੀਤਾ ਨਾਲ ਹੀ ਜ਼ਿਲ੍ਹੇ ਨੂੰ ਬਹੁਤ ਸਾਰੀਆਂ ਸਹੂਲਤਾਂ ਤੇ ਉਪਲਬੱਧੀਆਂ ਹਾਸਲ ਕਰਵਾਈਆਂ।ਉਨ੍ਹਾਂ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਹਰ ਇਕ ਲੋੜਵੰਦ ਦੀ ਜ਼ਮੀਨੀ ਪੱਧਰ ਉਤੇ ਸੁਣਵਾਈ ਕੀਤੀ ਅਤੇ ਉਨ੍ਹਾਂ ਦੀ ਹਰ ਬਣਦੀ ਸੰਭਵ ਮੱਦਦ ਕੀਤੀ। ਉਨ੍ਹਾਂ ਨੂੰ ਮਿਲਣ ਲਈ ਕਦੀ ਕਿਸੇ ਨੂੰ ਵੀ ਕੋਈ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ।ਉਨ੍ਹਾਂ ਗ਼ਰੀਬ ਤਬਕੇ ਦੇ ਬੱਚਿਆ ਜੋ ਸਕੂਲਾਂ ਵਿਚ ਨਹੀਂ ਜਾ ਸਕਦੇ ਉਨ੍ਹਾਂ ਲਈ ਇਵਿਨਿੰਗ ਕਲਾਸਾਂ ਦੀ ਸ਼ੁਰੂਆਤ ਕਰਕੇ ਉਨ੍ਹਾਂ ਨੂੰ ਵਿੱਦਿਆ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਵਾਇਆ ਤਾਂ ਜੌ ਉਹ ਵੀ ਪੜ ਲਿਖ ਆਪਣੀ ਜ਼ਿੰਦਗੀ ਨੂੰ ਸਹੀ ਲੀਹਾਂ ਤੇ ਲਿਆਉਣ ਦੇ ਯਤਨ ਕਰ ਸਕਣ।ਵਿਦਿਆਰਥੀਆਂ ਤੇ ਸ਼ਹਿਰ ਵਾਸੀਆਂ ਨੂੰ ਪੜਨ ਲਈ ਸ਼ਾਂਤਮਈ ਮਾਹੌਲ ਪ੍ਰਦਾਨ ਕਰਨ ਦੇ ਲਈ ਜ਼ਿਲ੍ਹਾ ਲਾਇਬ੍ਰੇਰੀ ਨੂੰ ਆਧੁਨਿਕ ਢੰਗਾਂ ਨਾਲ ਨਵੀਨੀਕਰਨ ਕੀਤਾ ਗਿਆ। ਲਾਇਬ੍ਰੇਰੀ ਵਿਖੇ ਉਨ੍ਹਾਂ ਨਵੀਂ ਇਮਾਰਤਾਂ, ਕੰਪਿਊਟਰ ਲੈਬ, ਫਰੀ ਇੰਟਰਨੈੱਟ, ਓਪਨ ਜਿੰਮ, ਸੀਨੀਅਰ ਸਿਟੀਜ਼ਨਾਂ ਲਈ ਵੱਖਰੀ ਜਗ੍ਹਾ ਅਤੇ ਹੋਰ ਪੜ੍ਹਨ ਲਈ ਸਹੂਲਤਾਂ ਪ੍ਰਦਾਨ ਕਰਵਾਈਆਂ।ਉਨ੍ਹਾਂ ਜ਼ਿਲ੍ਹਾ ਰੂਪਨਗਰ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਣ ਪ੍ਰਤੀ ਵਚਨਬੱਧਤਾ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਪਿਛਲੇ ਸਾਲ ਸੂਬੇ ਵਿਚ ਸਭ ਤੋ ਘੱਟ ਪਰਾਲੀ ਸਾੜਨ ਦੀਆਂ ਘਟਨਾਵਾਂ ਜ਼ਿਲ੍ਹਾ ਰੂਪਨਗਰ ਵਿਖੇ ਦਰਜ ਹੋਈਆਂ ਜਿਸ ਨਾਲ ਰੂਪਨਗਰ ਪੂਰੇ ਸੂਬੇ ਲਈ ਮਿਸਾਲ ਬਣਿਆ। ਇਨ੍ਹਾਂ ਬਹਿਤਰੀਨ ਕਾਰਜਾਂ ਲਈ ਘਾੜ ਕਲੱਬ ਤੇ ਪੰਚਾਇਤਾਂ ਵੱਲੋਂ ਡਾ. ਪ੍ਰੀਤੀ ਯਾਦਵ ਦਾ “ਸ਼ੇਰੇ-ਏ- ਪੰਜਾਬ ਮਹਾਰਾਜਾ ਰਣਜੀਤ ਸਿੰਘ” ਖ਼ਿਤਾਬ ਨਾਲ ਸਨਮਾਨ ਵੀ ਕੀਤਾ ਗਿਆ।ਇਸ ਤੋਂ ਇਲਾਵਾ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੇ ਲਈ ਨੌਜਵਾਨਾਂ ਨੂੰ ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਨਿਰੰਤਰ ਪ੍ਰੇਰਿਤ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਵੱਲੋਂ ਨਹਿਰੂ ਸਟੇਡੀਅਮ ਰੂਪਨਗਰ, ਸਵੀਮਿੰਗ ਪੂਲ ਰੂਪਨਗਰ ਦੇ ਨਵੀਨੀਕਰਨ ਦਾ ਕੰਮ ਵੀ ਕਰਵਾਇਆ ਗਿਆ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ ਨੋਜ਼ਵਾਨਾਂ ਨੂੰ ਖੇਡ ਮੈਦਾਨ ਨਾਲ ਜੋੜਨ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਵੀ ਬਣਾਏ ਗਏ।ਜ਼ਿਲ੍ਹੇ ਵਿੱਚ ਜੁਲਾਈ ਤੇ ਅਗਸਤ ਮਹੀਨੇ 2023 ਵਿੱਚ ਹਿਮਾਚਲ ਪ੍ਰਦੇਸ਼ ਵਿਖੇ ਭਾਰੀ ਵਰਖਾ ਹੋਣ ਨਾਲ ਹੜ੍ਹਾਂ ਦੌਰਾਨ ਪ੍ਰਭਾਵਿਤ ਇਲਾਕਿਆਂ ਵਿਚ ਜ਼ਮੀਨੀ ਪੱਧਰ ਉਤੇ ਜਾ ਕੇ ਰਾਹਤ ਕਾਰਜ ਕੀਤੇ ਤੇ ਦਿਨ ਰਾਤ ਮੁਸਤੈਦੀ ਨਾਲ ਕੰਮ ਕਰਦੇ ਹੋਏ ਸੈਂਕੜੇ ਲੋਕਾਂ ਦੀ ਜਾਨ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਤੇ ਨਾਲ ਹੀ ਉਨ੍ਹਾਂ ਵੱਲੋਂ ਜਲਦ ਤੋਂ ਜਲਦ ਸੜਕਾਂ ਦੇ ਨੈੱਟਵਰਕ ਨੂੰ ਜੰਗੀ ਪੱਧਰ ਉੱਤੇ ਠੀਕ ਕਰਵਾ ਕੇ ਮੁੜ ਬਹਾਲ ਕਰਵਾਇਆ ਗਿਆ।ਉਨ੍ਹਾਂ ਵੱਲੋਂ ਸਰਕਾਰੀ ਹਸਪਤਾਲਾਂ, ਸਕੂਲਾਂ, ਸੇਵਾ ਕੇਂਦਰਾਂ ਅਤੇ ਸਰਕਾਰੀ ਵਿਭਾਗਾਂ ਵਿੱਚ ਆਮ ਲੋਕਾਂ ਨੂੰ ਜ਼ਮੀਨੀ ਪੱਧਰ ਉੱਤੇ ਸੇਵਾਵਾਂ ਦੇਣ ਹਿੱਤ ਨਾਲ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਿਆ ਅਤੇ ਇਨ੍ਹਾਂ ਥਾਵਾਂ ਦੀ ਤੇ ਸਬੰਧਿਤ ਅਫ਼ਸਰਾਂ ਦੀ ਨਿੱਜੀ ਤੌਰ ਉਤੇ ਜਾ ਕੇ ਨਿਰੰਤਰ ਚੈਕਿੰਗ ਵੀ ਕੀਤੀ। ਇਸ ਪ੍ਰਕਿਰਿਆ ਨਾਲ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਹਾਂ ਪੱਖੀ ਨਤੀਜੇ ਸਾਹਮਣੇ ਆਏ ਹਨ ਅਤੇ ਇਸ ਨਾਲ ਆਮ ਲੋਕਾਂ ਨੂੰ ਸੰਤੁਸ਼ਟੀ ਵੀ ਮਿਲੀ ਹੈ ਤੇ ਉਨ੍ਹਾਂ ਦਾ ਪੰਜਾਬ ਸਰਕਾਰ ਵਿਚ ਭਰੋਸਾ ਵੀ ਵਧਿਆ।Dr. Preeti Yadav left the charge of Deputy Commissioner leaving indelible memories by rendering the best services in the districtShare this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta 4 ਦਸੰਬਰ – ਭਾਰਤੀ ਜਲ ਸੈਨਾ ਦਿਵਸ Leave a Comment / Poems & Article, Ropar News / By Dishant Mehta RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta ਵਿਸ਼ਵ ਏਡਜ਼ ਦਿਵਸ: ਜਿੰਦਗੀਆਂ ਬਚਾਉਣ ਦੀ ਸੱਚੀ ਜੰਗ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta 26 ਨਵੰਬਰ ਭਾਰਤ ਦਾ ਸੰਵਿਧਾਨ ਦਿਵਸ Leave a Comment / Poems & Article, Ropar News / By Dishant Mehta ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta
RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta
Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta
NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta
ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta