ਸ਼੍ਰੀ ਕੀਰਤਪੁਰ ਸਾਹਿਬ :ਇਥੋਂ ਦੇ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿਖੇ ਪ੍ਰਿੰਸੀਪਲ ਸ. ਸ਼ਰਨਜੀਤ ਸਿੰਘ ਦੀ ਯੋਗ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ।
ਇਸ ਮੌਕੇ ਤੇ ਅੱਜ ਸਵੇਰ ਦੀ ਵਿਸ਼ੇਸ਼ ਸਭਾ ਕੀਤੀ ਗਈ ਜਿਸ ਵਿੱਚ ਸਕੂਲ ਦੀ ਵਿਦਿਆਰਥਣ ਹਰਲੀਨ ਕੌਰ ਨੇ ਧਰਤੀ ਦਿਵਸ ਤੇ ਭਾਸ਼ਣ ਦਿੱਤਾ ਗਿਆ। ਸਕੂਲ ਦੇ ਸਮਾਜਿਕ ਵਿਗਿਆਨ ਅਧਿਆਪਕ ਸ.ਗੁਰਸੇਵਕ ਸਿੰਘ ਦੁਆਰਾ ਧਰਤੀ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਨੁੱਖ ਨੇ ਅਣਗਿਣਤ ਇੱਛਾਵਾਂ ਦੀ ਪੂਰਤੀ ਲਈ ਕੁਦਰਤ ਨਾਲ ਖਿਲਵਾੜ ਕੀਤਾ।
ਇਸ ਸਾਲ ਦਾ ਧਰਤੀ ਦਿਵਸ ਪਲਾਸਟਿਕ ਬਨਾਮ ਗ੍ਰਹਿ ਦੇ ਥੀਮ ਹੇਠ ਮਨਾਇਆ ਜਾ ਰਿਹਾ ਹੈ। ਸਕੂਲ ਅਧਿਆਪਕਾਂ ਮਿਸ ਬਨਿਤਾ ਵਲੋਂ ਧਰਤੀ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਅਧਿਆਪਕਾਂ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਧਰਤੀ ਦੀ ਸੰਭਾਲ ਅਤੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਅਤੇ ਹਵਾ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।