Education Minister inaugurates completed development works in Government Schools of Gardale

ਕੀਰਤਪੁਰ ਸਾਹਿਬ 21 ਅਪ੍ਰੈਲ : ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਸੀਨੀ.ਸੈਕੰ.ਸਮਾਰਟ ਸਕੂਲ ਗਰਦਲੇ ਵਿੱਚ ਨਵੇ ਉਸਾਰੇ ਕਲਾਸ ਰੂਮ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ ਅਤੇ ਪਿੰਡ ਵਿੱਚ ਖੇਡ ਸਟੇਡੀਅਮ ਦਾ ਕੰਮ ਸੁਰੂ ਕਰਵਾਇਆ।

ਅੱਜ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਸਮਾਰੋਹ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦਾ ਸੁਨਹਿਰਾ ਭਵਿੱਖ ਹੁਣ ਸਰਕਾਰੀ ਸਕੂਲਾਂ ਵਿਚ ਨਜ਼ਰ ਆ ਰਿਹਾ ਹੈ। ਅੱਜ ਸਕੂਲ ਦੇ ਵਿਦਿਆਰਥੀਆਂ ਤੇ ਵਿਦਿਆਰਥਣਾ ਵੱਲੋਂ ਜਿਹੜੇ ਮਾਡਲ ਤਿਆਰ ਕੀਤੇ ਗਏ ਹਨ, ਉਹ ਅੰਗਰੇਜੀ ਮਾਧਿਅਮ ਦੇ ਸਕੂਲਾਂ ਦੇ ਵਿਦਿਆਰਥੀਆਂ ਦੀ ਸੋਚ ਨੂੰ ਵੀ ਪਛਾੜ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਮਾਡਲ ਸਕੂਲ ਛੱਡ ਕੇ ਵਿਦਿਆਰਥੀ ਸਰਕਾਰੀ ਸਕੂਲਾਂ ਵਿਚ ਆ ਰਹੇ ਹਨ, ਜਿੱਥੇ ਵਿੱਦਿਆਂ ਲਈ ਢੁਕਵਾ ਵਾਤਾਵਰਣ ਤੇ ਬੁਨਿਆਦੀ ਸਹੂਲਤਾ ਮੁਹੱਇਆ ਕਰਵਾਈਆਂ ਗਈਆਂ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ 17 ਹਜ਼ਾਰ ਸਰਕਾਰੀ ਸਕੂਲਾਂ ਨੂੰ ਵਾਈ ਫਾਈ ਦੀ ਸਹੂਲਤ ਦਿੱਤੀ ਗਈ ਹੈ, 12700 ਅਧਿਆਪਕ ਪੱਕੇ ਕੀਤੇ ਹਨ। 500 ਤੋ ਵੱਧ ਵਿਦਿਆਰਥੀਆਂ ਦੀ ਸਮਰੱਥਾ ਵਾਲੇ ਸਰਕਾਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਅਤੇ ਟ੍ਰਾਸਪੋਰਟ ਦੀ ਸੁਵਿਧਾਂ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਗਰਦਲੇ ਸਰਕਾਰੀ ਸਕੂਲ ਵਿੱਚ ਚਾਰਦੀਵਾਰੀ ਲਾਗਤ 6.6 ਲੱਖ ਅਤੇ ਨਵੇ ਕਲਾਸ ਰੂਮ ਲਾਗਤ 18 ਲੱਖ ਮੁਕੰਮਲ ਹੋਏ ਹਨ।
ਜਦੋਂ ਕਿ ਜਾਰੀ ਕੀਤੇ ਜਾਣਗੇ, ਜਿਸ ਨਾਲ ਇੱਕ ਹੋਰ ਬਲਾਕ ਤਿਆਰ ਕੀਤਾ ਜਾਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸਰਕਾਰੀ ਸਮਾਰਟ ਸਕੂਲ ਗਰਦਲੇ ਵਿੱਚ ਕਾਮਰਸ ਵਿਸ਼ੇ ਦੀ ਪੜ੍ਹਾਂਈ ਸੁਰੂ ਹੋਵੇਗੀ ਅਤੇ ਨਵਾ ਬਲਾਕ ਉਸਾਰਿਆ ਜਾਵੇਗਾ। ਸਿੱਖਿਆ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗਰਦਲੇ ਵਿੱਚ ਕਲਾਸ ਰੂਮ ਦੀ ਰਿਪੇਅਰ ਤੇ 2.55 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕੀਤੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਅਸੀ ਇਸ ਪਿੰਡ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਖੇਡ ਦਾ ਮੈਦਾਨ ਦਾ ਕੰਮ ਸੁਰੂ ਕਰਵਾਇਆ ਹੈ, ਜਿਸ ਨੂੰ ਸਾਰੀਆਂ ਸੁਵਿਧਾਵਾ ਦੇਵਾਂਗੇ, ਇਸ ਦੇ ਜਿੰਨੇ ਹੋਰ ਫੰਡਾਂ ਦੀ ਲੋੜ ਹੋਵੇਗੀ, ਉਹ ਪੰਜਾਬ ਸਰਕਾਰ ਜਾਰੀ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਜੇਕਰ ਸਰਕਾਰ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਵੇਗੀ ਤਾਂ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਜਮੀਨੀ ਪੱਧਰ ਤੇ ਸੋ ਪ੍ਰਤੀਸ਼ਤ ਸਫਲ ਹੋ ਜਾਵੇਗੀ, ਕਿਉਕਿ ਨੌਜਵਾਨ ਆਪਣਾ ਰੁੱਖ ਖੇਡ ਮੈਦਾਨਾਂ ਵੱਲ ਕਰ ਲੈਣਗੇ। ਇਸ ਦੌਰਾਨ ਸਿੱਖਆ ਮੰਤਰੀ ਨੇ ਗਰਦਲੇ ਵਿੱਚ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਤੇ ਪਤਵੰਤਿਆਂ ਨੂੰ ਵੀ ਸੰਬੋਧਨ ਕਰਦੇ ਹੋਏ ਕਿਹਾ ਕਿ #ਪੰਜਾਬ ਸਿੱਖਿਆ ਕ੍ਰਾਂਤੀ ਬਦਲਦੀ ਪੰਜਾਬ ਦੀ ਬਦਲਦੀ ਤਸਵੀਰ ਹੈ। ਜਿਸ ਨੂੰ ਸਭ ਦੇ ਸਹਿਯੋਗ ਨਾਲ ਹੀ ਪਾਰ ਕੀਤਾ ਜਾ ਸਕਦਾ ਹੈ।
ਇਸ ਮੌਕੇ ਕਮਿੱਕਰ ਸਿੰਘ ਡਾਢੀ ਚੇਅਰਮੈਨ, ਕੇਸਰ ਸਿੰਘ ਸੰਧੂ ਬਲਾਕ ਪ੍ਰਧਾਨ, ਦਰਸ਼ਨ ਸਿੰਘ ਬਲਾਕ ਪ੍ਰਧਾਨ, ਜਗੀਰ ਸਿੰਘ ਭਾਓਵਾਲ ਬਲਾਕ ਪ੍ਰਧਾਨ, ਪ੍ਰੇਮ ਮਿੱਤਲ ਜਿਲ੍ਹਾ ਸਿੱਖਿਆ ਅਫਸਰ (ਸੈਕ), ਸ਼ਮਸ਼ੇਰ ਸਿੰਘ ਜਿਲ੍ਹਾ ਸਿੱਖਿਆ ਅਫਸਰ (ਪ੍ਰਾ), ਸੁਰਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਅਮਨ ਬੇਲੀ, ਪਰਮਿੰਦਰ ਸਿੰਘ ਜਿੰਮੀ, ਹਰਮਿੰਦਰ ਸਿੰਘ ਸੈਣੀ, ਪ੍ਰਿੰ.ਸ਼ਰਨਜੀਤ ਸਿੰਘ, ਪ੍ਰਿੰ.ਇੰਦਰਜੀਤ ਸਿੰਘ, ਸੁਖਜਿੰਦਰ ਸਿੰਘ ਭਾਓਵਾਲ, ਸਿਕੰਦਰ ਸਿੰਘ, ਮਲਵਿੰਦਰ ਸਿੰਘ, ਗੁਰਦਿਆਲ ਸੈਣੀ, ਕਰਮਜੀਤ ਕੌਰ, ਜਸਵਿੰਦਰ ਕੌਰ, ਸਰਪੰਚ ਜਸਵੀਰ ਕੌਰ, ਸਰਪੰਚ ਲਖਵੀਰ ਸਿੰਘ, ਸਰਪੰਚ ਜਗਤਾਰ ਸਿੰਘ ਬੇਲੀ, ਅਮਰਜੀਤ ਸਿੰਘ, ਵਰਿੰਦਰ ਸਿੰਘ, ਜਗਦੀਸ਼ ਗਾਜੀਪੁਰ, ਨਿਰਮਲ ਸਿੰਘ, ਸਕੂਲ ਮੈਨਜਮੈਂਟ ਕਮੇਟੀ ਮੈਂਬਰ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
District Ropar News
Stay connected with DEO Rupnagar
We’re excited to announce that DEO Rupnagar is now available on social media! Follow us for the latest updates on education initiatives, news, and achievements in Rupnagar district.
Social Media Handles
– Website: https://deorpr.com/
– Facebook : https://www.facebook.com/share/1Def93JTpv/
Share with Your Network
Kindly share this information with all school teachers and students groups on WhatsApp. Let’s stay connected and work together to promote education in Rupnagar district!