Education Minister Reviews Education Reforms at GGSSS Sri Anandpur Sahib During Mega PTM
ਸ੍ਰੀ ਅਨੰਦਪੁਰ ਸਾਹਿਬ 20 ਦਸੰਬਰ: ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਸਕੂਲਾਂ ਦਾ ਸਿੱਖਿਆ ਪੱਧਰ ਸਿਖਰਲੇ ਮੁਕਾਮ ਤੇ ਪਹੁੰਚਾਇਆ ਜਾ ਰਿਹਾ ਹੈ। ਪੰਜਾਬ ਦੇ 40 ਸਰਕਾਰੀ ਸਕੂਲਾਂ ਵਿਚ ਹੁਨਰ ਸਿਖਲਾਈ ਦੇ ਕੇ ਵਿਦਿਆਰਥੀਆਂ ਦਾ ਸੁਨਹਿਰਾ ਭਵਿੱਖ ਉਜਵਲ ਬਣਾਇਆ ਜਾਵੇਗਾ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦਾ ਆਯੋਜਨ ਕੀਤਾ ਸੀ ਜਿਸ ਵਿੱਚ ਹਰ ਵਾਰ ਲੱਖਾਂ ਮਾਪੇ ਅਧਿਆਪਕਾਂ ਨਾਲ ਵਿਚਾਰ ਦੀ ਸਾਝ ਪਾ ਰਹੇ ਹਨ। ਮਾਪਿਆਂ ਲਈ ਵਿਸੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜਾਅ ਦਰ ਪੜਾਅ ਉਚੇਰੀ ਸਿੱਖਿਆ ਦੀ ਸਹੀ ਜਾਣਕਾਰੀ ਤੇ ਸੇਧ ਮਿਲ ਸਕੇ।
ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਯੋਜਿਤ ਮੈਗਾ ਪੀ.ਟੀ.ਐਮ ਅਤੇ ਵਿਦਿਆਰਥੀਆਂ ਤੇ ਮਾਪਿਆਂ ਦੀ ਵਰਕਸ਼ਾਪ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉੱਤਮ ਵਿੱਦਿਆ ਹਾਸਲ ਕਰਕੇ ਸਮੇਂ ਦੇ ਹਾਣੀ ਬਣ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚਾ ਮਾਡਲ ਅਤੇ ਕਾਨਵੈਂਟ ਸਕੂਲਾਂ ਤੋਂ ਬਿਹਤਰ ਹੋ ਗਿਆ ਹੈ। ਵਿਦਿਆਰਥੀ ਅਤੇ ਵਿਦਿਆਰਥਣਾਂ ਸਰਕਾਰੀ ਸਕੂਲਾਂ ਵਿੱਚ ਟ੍ਰਾਂਸਪੋਰਟ, ਸੁਰੱਖਿਆ ਦੀ ਸਹੂਲਤ ਨਾਲ ਸਿੱਖਿਆ ਗ੍ਰਹਿਣ ਕਰ ਰਹੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ, ਜੇ.ਈ ਮੇਨਸ, ਜੇ.ਈ ਐਂਡਵਾਸ ਅਤੇ ਹੋਰ ਵੱਡੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰਕੇ ਪੰਜਾਬ ਦੇ ਲੋਕਾਂ ਦੀ ਸੋਚ ਬਦਲ ਦਿੱਤੀ ਹੈ। ਉਨ੍ਹਾ ਨੇ ਕਿਹਾ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਹੁਣ ਆਧੁਨਿਕ ਸੁਵਿਧਾਵਾਂ ਮਾਡਲ ਸਕੂਲਾਂ ਤੋ ਬਿਹਤਰ ਹਨ। ਮਿਹਨਤੀ ਅਧਿਆਪਕਾਂ ਦੇ ਅਣਥੱਕ ਯਤਨਾ ਨਾਲ ਵਿਦਿਆਰਥੀਆਂ ਦਾ ਭਵਿੱਖ ਹੋਰ ਸੁਨਹਿਰਾ ਬਣ ਰਿਹਾ ਹੈ।

ਸਿੱਖਿਆ ਮੰਤਰੀ ਨੇ 10+2, ਮੈਟ੍ਰਿਕ, ਮਿਡਲ ਪ੍ਰੀਖਿਆਂ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵਿਸੇਸ਼ ਸਨਮਾਨ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਚਰਚਾ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਮੈਗਾ ਪੀ.ਟੀ.ਐਮ ਦਾ ਹਿੱਸਾ ਬਣਨ ਅਤੇ ਆਪਣੇ ਬੱਚਿਆਂ ਦੇ ਅਧਿਆਪਕਾਂ ਨਾਲ ਨਿਰੰਤਰ ਸੰਪਰਕ ਰੱਖਣ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਹੀ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਤੇ ਚੇਅਰਮੈਨ ਡਾ.ਅਮਰਪਾਲ ਸਿੰਘ ਆਈ.ਏ.ਐਸ, ਇੰਦਰਜੀਤ ਸਿੰਘ ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ, ਸਮਸ਼ੇਰ ਸਿੰਘ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਨੀਰਜ ਕੁਮਾਰ ਵਰਮਾ ਪ੍ਰਿੰਸੀਪਲ, ਮੰਚ ਸੰਚਾਲਕ ਸੀਮਾ ਜੱਸਲ ਤੇ ਮੀਨਾ ਕੁਮਾਰੀ, ਜਵਨੀਤ ਅਮਰਤ, ਸੰਗੀਤਾ ਗੇਰਾ, ਨਰੇਸ਼ ਕੁਮਾਰੀ, ਜੇ.ਪੀ ਸਿੰਘ, ਮਨਦੀਪ ਕੌਰ, ਅਨਾਮਿਕਾ ਸ਼ਰਮਾ, ਕਵਿਤਾ ਬੇਦੀ, ਕੈਪਟਨ ਜਰਨੈਲ ਸਿੰਘ ਹਾਜ਼ਰ ਸਨ। ਵਿਦਿਆਰਥੀਆਂ ਨੇ ਸਮਾਰੋਹ ਦੀ ਸੁਰੂਆਤ ਸ਼ਬਦ ਗਾਇਨ ਨਾਲ ਕੀਤੀ।
For continuous updates on educational activities and official news from District Ropar, visit: deorpr.com and follow our Facebook page for real-time English/Punjabi news: District Ropar News – Facebook


















