
ਸ੍ਰੀ ਕੀਰਤਪੁਰ ਸਾਹਿਬ, 28 ਜਨਵਰੀ: 76ਵੇਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿੱਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਜਿਸ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੀ ਵਿਸ਼ੇਸ਼ ਤੌਰ ਸੱਭਿਆਚਾਰਕ ਲੋਕ ਨਾਚ ਭੰਗੜੇ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ।

ਜਾਣਕਾਰੀ ਦਿੰਦਿਆਂ ਹੋਇਆ ਸਕੂਲ ਪ੍ਰਿੰਸੀਪਲ ਸ.ਸਰਨਜੀਤ ਸਿੰਘ ਜੀ ਨੇ ਦੱਸਿਆ ਕਿ ਸਕੂਲ ਨੇ ਪਹਿਲੀ ਵਾਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲਿਆ ਅਤੇ ਇਹਨਾਂ ਦੇ ਲੋਕ ਨਾਚ ਭੰਗੜੇ ਨੇ ਸਾਰਿਆਂ ਦਾ ਮਨ ਮੋਹ ਲਿਆ। ਮੁੱਖ ਮਹਿਮਾਨ ਜੀ ਵਲੋਂ ਸਕੂਲ ਦੀ ਟੀਮ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦਿੱਤਾ ਗਿਆ। ਸਕੂਲ ਦੀ ਇਸ ਪ੍ਰਾਪਤੀ ਲਈ ਸਕੂਲ ਅਧਿਆਪਕ ਸ.ਗੁਰਸੇਵਕ ਸਿੰਘ ਅਤੇ ਦਵਿੰਦਰ ਸਿੰਘ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ ਜਿਸ ਕਰਕੇ ਸਕੂਲ ਨੇ ਇੱਕ ਨਵਾਂ ਮੁਕਾਮ ਹਾਸਿਲ ਕੀਤਾ ਹੈ।

ਇਸ ਸਮਾਗਮ ਵਿੱਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਐਮ.ਐਲ.ਏ.ਸ੍ਰੀ ਦਿਨੇਸ਼ ਚੱਢਾ ਵੱਲੋਂ ਸੱਭਿਆਚਾਰਕ ਖੇਤਰ ਵਿੱਚ ਦਿੱਤੀਆਂ ਸੇਵਾਵਾਂ ਬਦਲੇ ਅਧਿਆਪਕ ਗੁਰਸੇਵਕ ਸਿੰਘ ਅਤੇ ਭੰਗੜਾ ਕੋਚ ਦਵਿੰਦਰ ਸਿੰਘ ਨੂੰ ਵਿਸ਼ੇਸ਼ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਨੈਸ਼ਨਲ ਪੱਧਰ ਪੰਜਾਬ ਦੀ ਪ੍ਰਤੀਨਿਧਤਾ ਕਰਨ ਵਾਲੀ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੀ ਭੰਗੜਾ ਟੀਮ ਨੂੰ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਅਤੇ ਐਸ.ਐਸ.ਪੀ. ਸ.ਗੁਲਨੀਤ ਸਿੰਘ ਖੁਰਾਣਾ ਜੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਦੇ ਡੀ.ਪੀ.ਈ. ਕਬੱਡੀ ਕੋਚ ਭੁਪਿੰਦਰ ਸਿੰਘ ਦਾ ਖੇਡਾਂ ਦੇ ਖੇਤਰ ਵਿੱਚ ਦਿੱਤੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ ।
