ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

Flipkart company will interview candidates for 50 delivery boy posts.

ਰੂਪਨਗਰ, 28 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 29 ਜੁਲਾਈ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਫਲਿੱਪਕਾਰਟ ਕੰਪਨੀ ਵੱਲੋਂ ਡਿਲਿਵਰੀ ਬੁਆਏ ਦੀਆਂ 50 ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਕੋਲ ਮੋਟਰਸਾਈਕਲ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਅਧਾਰ ਕਾਰਡ ਅਤੇ ਪੈਨ ਕਾਰਡ ਹੋਣੇ ਲਾਜ਼ਮੀ ਹਨ। ਉਮੀਦਵਾਰਾਂ ਨੂੰ ਫੀਲਡ ਵਰਕ ਵਿੱਚ ਦਿਲਚਸਪੀ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 18,000/- ₹ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਅਸਾਮੀ ਤੇ ਕੰਮ ਕਰਨ ਵਾਲੇ ਉਮੀਦਵਾਰਾਂ ਨੂੰ ਕੰਮ ਦੇ ਹਿਸਾਬ ਨਾਲ ਵਧੇਰੇ ਡਿਲੀਵਰੀ, ਵਧੇਰੇ ਕਮਾਈ ਹੋਵੇਗੀ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ। ਇਸ ਕੰਮ ਲਈ ਕੋਈ ਰਜਿਸਟ੍ਰੇਸ਼ਨ ਫੀਸ ਨਹੀਂ ਹੈ। ਉਮੀਦਵਾਰ ਆਪਣੀ ਸਹੂਲਤ ਅਨੁਸਾਰ ਕੰਮ ਕਰ ਸਕਦੇ ਹਨ। ਕਾਮਿਆਂ ਨੂੰ ਸੁਰੱਖਿਅਤ ਤਨਖਾਹ ਹਰ ਹਫ਼ਤੇ ਸਿੱਧੇ ਬੈਂਕ ਖਾਤੇ ਵਿੱਚ ਪ੍ਰਾਪਤ ਹੋਵੇਗੀ। ਕੰਮ ਕਰਨ ਸਬੰਧੀ ਈ-ਕਾਰਟ ਟੀਮ ਤੋਂ ਸਹਾਇਤਾ ਅਤੇ ਸਿਖਲਾਈ ਮਿਲੇਗੀ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਰੂਪਨਗਰ ਅਤੇ ਆਨੰਦਪੁਰ ਸਾਹਿਬ ਹੈ।
ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਹੈ। ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ਤੇ ਸੰਪਰਕ ਕੀਤਾ ਜਾ ਸਕਦਾ ਹੈ।

 Ropar News 

Follow up on Facebook Page

👇Share on your Social Media

Leave a Comment

Your email address will not be published. Required fields are marked *

Scroll to Top