GGSSS Nangal Shines at State Athletics – Princy Bags Silver
ਨੰਗਲ, 28 ਅਕਤੂਬਰ : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਪ੍ਰਿੰਸੀ ਨੇ ਰਾਜ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਹਾਈ ਜੰਪ ਖੇਡ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸ਼ਾਨਦਾਰ ਪ੍ਰਾਪਤੀ ‘ਤੇ ਪੀ.ਟੀ. ਮੈਡਮ ਨੀਲਮ ਅਤੇ ਪੂਰੀ ਸਕੂਲ ਖੇਡ ਟੀਮ ਨੂੰ ਵਧਾਈਆਂ ਦਿੱਤੀਆਂ ਗਈਆਂ।
ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਸ਼੍ਰੀ ਵਿਜੇ ਬੰਗਲਾ ਜੀ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥਣ ਪ੍ਰਿੰਸੀ ਅਤੇ ਪੀ.ਟੀ. ਮੈਡਮ ਨੀਲਮ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੀ ਇਸ ਉਪਲਬਧੀ ਦੀ ਪ੍ਰਸ਼ੰਸਾ ਕੀਤੀ ਗਈ।
ਪ੍ਰਿੰਸੀਪਲ ਵਿਜੇ ਬੰਗਲਾ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਮੈਡਮ ਨੀਲਮ ਦੀ ਕੋਚਿੰਗ ਅਤੇ ਸਕੂਲ ਪਰਿਵਾਰ ਦੀ ਸਾਂਝੀ ਮਹਿੰਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਖੇਡਾਂ ਅਤੇ ਅਕਾਦਮਿਕ ਖੇਤਰ ਦੋਹਾਂ ਵਿੱਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦੇ ਰਿਹਾ ਹੈ।
ਇਹ ਮਾਣ ਭਰੀ ਪ੍ਰਾਪਤੀ ਪੂਰੇ ਸਕੂਲ ਪਰਿਵਾਰ ਲਈ ਗਰਵ ਦਾ ਵਿਸ਼ਾ ਬਣੀ ਹੋਈ ਹੈ।
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।




















