Students of Govt. High School Dasgrain Shine at National Quiz Competition
ਰੂਪਨਗਰ, 6 ਨਵੰਬਰ – ਹਿਮਾਚਲ ਪ੍ਰਦੇਸ਼ ਦੇ ਬੱਦੀ ਵਿਖੇ ਬਿਊਰੋ ਆਫ ਇੰਡੀਆਨ ਸਟੈਂਡਰਡਜ਼ (BIS) ਵੱਲੋਂ ਰਾਸ਼ਟਰੀ ਪੱਧਰ ‘ਤੇ ਵਰਲਡ ਸਟੈਂਡਰਡਸ ਡੇ ਮਨਾਇਆ ਗਿਆ। ਇਸ ਸਮਾਗਮ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਹਮੀਰਪੁਰ ਤੋਂ ਸੰਸਦ ਮੈਂਬਰ ਸ਼੍ਰੀ ਅਨੁਰਾਗ ਸਿੰਘ ਠਾਕੁਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਬੀ.ਆਈ.ਐਸ. ਦੇ ਰਿਸੋਰਸ ਪਰਸਨ ਸ਼੍ਰੀ ਫੌਰਨ ਚੰਦ ਜੀ ਦੇ ਮਾਰਗਦਰਸ਼ਨ ਹੇਠ ਸਰਕਾਰੀ ਹਾਈ ਸਕੂਲ ਦਸਗਰਾਈਂ (ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ) ਦੇ ਵਿਦਿਆਰਥੀਆਂ ਨੇ ਇਸ ਮੌਕੇ ਆਯੋਜਿਤ ਰਾਸ਼ਟਰੀ ਪੱਧਰੀ ਕੁਇਜ਼ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਸਮਾਗਮ ਦੌਰਾਨ ਵਿਦਿਆਰਥੀ ਤਰੁਣ ਚੌਧਰੀ ਅਤੇ ਵਰੁਣ ਚੌਧਰੀ ਨੂੰ ਰਾਸ਼ਟਰੀ ਪੱਧਰ ‘ਤੇ ਉਤਕ੍ਰਿਸ਼ਟ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਇਸੇ ਮੌਕੇ ਸਾਇੰਸ ਅਧਿਆਪਿਕਾ ਸ੍ਰੀਮਤੀ ਸ਼ਾਲੂ ਸੋਨੀ ਨੂੰ ਬੈਸਟ ਬੀ.ਆਈ.ਐਸ. ਮੈਂਟਰ ਵਜੋਂ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਸਕੂਲ ਇੰਚਾਰਜ ਸ੍ਰੀਮਤੀ ਗੁਰਪ੍ਰੀਤ ਕੌਰ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਅਤੇ ਅਧਿਆਪਿਕਾ ਨੂੰ ਇਸ ਮਹੱਤਵਪੂਰਣ ਉਪਲਬਧੀ ਲਈ ਦਿਲੋਂ ਵਧਾਈ ਦਿੱਤੀ।
English News
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।




















