ਪ੍ਰਿੰਸੀਪਲ ਸ.ਇੰਦਰਜੀਤ ਸਿੰਘ ਜੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਲ 2023-24 ਅਧੀਨ ਗਰਦਲੇ ਸਕੂਲ ਦੇ 12ਵੀਂ ਜਮਾਤ ਦੇ 30 ਵਿਦਿਆਰਥੀਆਂ ਨੇ ਬੋਰਡ ਦੇ ਇਮਤਿਹਾਨ ਦਿੱਤਾ ਸੀ ਜਿਸ ਵਿਚ ਕੋਮਲਪ੍ਰੀਤ ਕੌਰ ਪੁੱਤਰੀ ਸ਼੍ਰੀ ਬਲਬੀਰ ਸਿੰਘ ਨੇ 89% ਅੰਕ ਪ੍ਰਾਪਤ ਕਰਦੇ ਹੋਏ ਪਹਿਲਾ ਸਥਾਨ, ਅਸ਼ਪ੍ਰੀਤ ਕੌਰ ਪੁੱਤਰੀ ਸ਼੍ਰੀ ਸਿਕੰਦਰ ਸਿੰਘ ਨੇ 87.8% ਅੰਕ ਪ੍ਰਾਪਤ ਕਰਦੇ ਹੋਏ ਦੂਸਰਾ ਸਥਾਨ ਅਤੇ ਕੋਮਲਪ੍ਰੀਤ ਕੌਰ ਪੁੱਤਰੀ ਸ਼੍ਰੀ ਸੁਖਵਿੰਦਰ ਸਿੰਘ ਨੇ
87% ਅੰਕ ਪ੍ਰਾਪਤ ਕਰਦੇ ਹੋਏ ਤੀਸਰਾ ਸਥਾਨ ਪ੍ਰਾਪਤ ਕਰਦੇ ਹੋਏ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ , ਜਾਣਕਾਰੀ ਅਨੁਸਾਰ ਇਸ ਜਮਾਤ ਦੇ 15 ਵਿਦਿਆਰਥੀਆਂ ਨੇ 80 % ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ।
ਪ੍ਰਿੰਸੀਪਲ ਸਾਹਿਬ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਠਵੀਂ ਜਮਾਤ ਦਾ ਰਿਜਲਟ ਵੀ 100% ਰਿਹਾ ਹੈ ਜਿਸ ਵਿਚ ਕੁੱਲ 38 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ ਜਿਨ੍ਹਾਂ ਵਿੱਚੋ ਹਰਮਨਪ੍ਰੀਤ ਕੌਰ ਪੁੱਤਰੀ ਸ਼੍ਰੀ ਬਲਬੀਰ ਸਿੰਘ ਨੇ 89% ਅੰਕ ਪ੍ਰਾਪਤ ਕਰਦੇ ਹੋਏ ਪਹਿਲਾ ਸਥਾਨ, ਪਲਵਿੰਦਰ ਕੌਰ ਪੁੱਤਰੀ ਸ਼੍ਰੀ ਜੈਮਲ ਸਿੰਘ ਨੇ 88.33% ਅੰਕ ਪ੍ਰਾਪਤ ਕਰਦੇ ਹੋਏ ਦੂਸਰਾ ਸਥਾਨ ਅਤੇ ਸਿਮਰਨਪ੍ਰੀਤ ਕੌਰ ਪੁੱਤਰੀ ਸ਼੍ਰੀ ਗੁਰਮੇਲ ਸਿੰਘ ਨੇ 87% ਅੰਕ ਪ੍ਰਾਪਤ ਕਰਦੇ ਹੋਏ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਸ ਜਮਾਤ ਵਿੱਚੋ 7 ਵਿਦਿਆਰਥੀਆਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਸਰਦਾਰ ਇੰਦਰਜੀਤ ਸਿੰਘ ਜੀ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦੀ ਹੌਸਲਾ ਵਜਾਈ ਕੀਤੀ ਅਤੇ ਉਹਨਾਂ ਨੂੰ ਅੱਗੇ ਵੀ ਭਵਿੱਖ ਦੇ ਵਿੱਚ ਵਧੀਆ ਅੰਕ ਪ੍ਰਾਪਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਇਸ ਕਾਮਯਾਬੀ ਦਾ ਸਿਹਰਾ ਉਹਨਾਂ ਨੇ ਆਪਣੇ ਸਕੂਲ ਦੇ ਸਮੂਹ ਅਧਿਆਪਕ ਸਾਹਿਬਾਨ ਜਿਹਨਾਂ ਨੇ ਇਹਨਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਵਾਈ ਅਤੇ ਵਿਦਿਆਰਥੀਆਂ ਨੂੰ ਇਹ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ,ਨੂੰ ਇਸ ਕਾਮਯਾਬੀ ਦੇ ਹੱਕਦਾਰ ਦੱਸਿਆ ਅਤੇ ਭਵਿੱਖ ਵਿੱਚ ਬਾਕੀ ਬੱਚਿਆਂ ਨੂੰ ਵੀ ਹੋਰ ਵਧੀਆ ਪੜਾਈ ਕਰਕੇ ਅੰਕ ਪ੍ਰਾਪਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਦਾ 8ਵੀਂ ਅਤੇ 12ਵੀਂ ਦਾ ਰਿਜਲਟ ਰਿਹਾ 100%