District Education Officer appeals to students to celebrate pollution-free and green Diwali
ਰੂਪਨਗਰ, 19 ਅਕਤੂਬਰ — ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਪ੍ਰਦੂਸ਼ਣ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਲਈ ਵਿਸ਼ੇਸ਼ ਅਪੀਲ ਕੀਤੀ ਗਈ ਹੈ।
ਉਹਨਾਂ ਨੇ ਕਿਹਾ ਕਿ ਦੀਵਾਲੀ ਖੁਸ਼ੀਆਂ ਦਾ ਤਿਉਹਾਰ ਹੈ, ਜਿਸਨੂੰ ਸਾਡੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮਨਾਇਆ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਪਟਾਖ਼ਿਆਂ ਦੀ ਵਰਤੋਂ ਤੋਂ ਪਰਹੇਜ਼ ਕਰਨ, ਦੀਵੇ ਤੇ ਬੱਤੀਆਂ ਜਗਾ ਕੇ ਤਿਉਹਾਰ ਮਨਾਉਣ, ਰੁੱਖ ਲਗਾਉਣ ਅਤੇ ਸਾਫ਼–ਸੁਥਰੇ ਵਾਤਾਵਰਣ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।
ਸ਼੍ਰੀ ਮਿੱਤਲ ਨੇ ਕਿਹਾ ਕਿ ਗਰੀਨ ਦੀਵਾਲੀ ਮਨਾਉਣ ਨਾਲ ਹਵਾ ਤੇ ਧੁਨੀ ਪ੍ਰਦੂਸ਼ਣ ਘਟੇਗਾ ਅਤੇ ਸਿਹਤਮੰਦ ਸਮਾਜ ਦੀ ਰਚਨਾ ਵੱਲ ਇੱਕ ਸਕਾਰਾਤਮਕ ਕਦਮ ਉਠਾਇਆ ਜਾਵੇਗਾ। ਉਹਨਾਂ ਨੇ ਸਭ ਨੂੰ ਅਪੀਲ ਕੀਤੀ ਕਿ ਆਓ ਇਸ ਦੀਵਾਲੀ ਨੂੰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਪ੍ਰਕਿਰਤੀ–ਦੋਸਤ ਢੰਗ ਨਾਲ ਮਨਾਈਏ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਤੇ ਸੁੰਦਰ ਵਾਤਾਵਰਣ ਛੱਡ ਸਕੀਏ।

Follow us on Facebook
District Ropar News
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।

















