Home - Ropar News - ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ Leave a Comment / By Dishant Mehta / March 24, 2025 HARJOT BAINS DEDICATES NEW BUS FOR ROPAR SCHOOL TO EMPOWER EDUCATION JOURNEY ਚੰਡੀਗੜ੍ਹ, 24 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 31 ਸੀਟਾਂ ਵਾਲੀ ਨਵੀਂ ਬੱਸ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਬੱਚਿਆਂ ਨੂੰ ਸਮਰਪਿਤ ਕੀਤੀ। ਐਸ.ਐਮ.ਐਲ. ਇਸੂਜ਼ੂ ਦੇ ਮੁੱਖ ਵਿੱਤੀ ਅਧਿਕਾਰੀ (ਸੀ.ਐਫ.ਓ.) ਸ੍ਰੀ ਰਾਕੇਸ਼ ਭੱਲਾ ਵੱਲੋਂ ਕੰਪਨੀ ਦੀ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਿਟੀ (ਸੀ.ਐਸ.ਆਰ.) ਪਹਿਲਕਦਮੀ ਦੇ ਹਿੱਸੇ ਵਜੋਂ ਸਕੂਲ ਸਿੱਖਿਆ ਵਿਭਾਗ ਨੂੰ ਨਵੀਂ ਬੱਸ ਭੇਟ ਕੀਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਨੇਕ ਉਪਰਾਲਾ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਨੂੰ ਸੁਖਾਲਾ ਕਰੇਗਾ, ਜਿਸ ਨਾਲ ਸਾਰੇ ਵਿਦਿਆਰਥੀਆਂ ਲਈ ਸਕੂਲ ਤੱਕ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਯਕੀਨੀ ਬਣਾਈ ਜਾ ਸਕੇਗੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਕੋਲ ਪਹਿਲਾਂ ਹੀ 230 ਬੱਸਾਂ ਹਨ ਅਤੇ 12,000 ਤੋਂ ਵੱਧ ਸਰਕਾਰੀ ਸਕੂਲੀ ਵਿਦਿਆਰਥੀ ਇਸ ਆਵਾਜਾਈ ਸਹੂਲਤ ਦਾ ਲਾਭ ਲੈ ਰਹੇ ਹਨ। ਇਹ ਕਦਮ ਸਾਰੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੱਸ ਵਿਦਿਆਰਥੀਆਂ ਦੀ ਸਕੂਲ ਤੱਕ ਪਹੁੰਚ, ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਅਤੇ ਵਿਦਿਅਕ ਸੈਰ-ਸਪਾਟੇ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਅੱਗੇ ਕਿਹਾ ਕਿ ਆਵਾਜਾਈ ਦਾ ਇਹ ਨਵਾਂ ਸਾਧਨ ਇਹ ਯਕੀਨੀ ਬਣਾਏਗਾ ਕਿ ਵਿਦਿਆਰਥੀ ਸਿੱਖਣ ਦੇ ਬਿਹਤਰ ਅਨੁਭਵਾਂ ਵਿੱਚ ਆਸਾਨੀ ਨਾਲ ਹਿੱਸਾ ਲੈ ਸਕਣ, ਜਿਸ ਨਾਲ ਸਿੱਖਣ ਦੇ ਵਧੇਰੇ ਅਨੁਕੂਲ ਮਾਹੌਲ ਨੂੰ ਹੁਲਾਰਾ ਮਿਲੇਗਾ। ਸਕੂਲ ਲਈ ਨਵੀਂ ਬੱਸ ਪ੍ਰਾਪਤ ਕਰਨ ‘ਤੇ ਖੁਸ਼ੀ ਪ੍ਰਗਟ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਪ੍ਰਿੰਸੀਪਲ ਸ੍ਰੀ ਗੁਰਦੀਪ ਕੁਮਾਰ ਸ਼ਰਮਾ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਯਕੀਨੀ ਬਣਾਉਣ ਸਬੰਧੀ ਸਿੱਖਿਆ ਮੰਤਰੀ ਦੇ ਅਣਥੱਕ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਨਵੀਂ ਬੱਸ ਦੀ ਮਹੱਤਤਾ ਅਤੇ ਵਿਦਿਆਰਥੀਆਂ ‘ਤੇ ਇਸ ਦੇ ਸਕਾਰਾਤਮਕ ਪ੍ਰਭਾਵ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ, ਐਸ.ਐਮ.ਐਲ. ਇਸੂਜ਼ੂ ਦੇ ਸਕੱਤਰ ਸ੍ਰੀ ਪਰਵੇਸ਼ ਮਦਾਨ ਅਤੇ ਮੁੱਖ ਪ੍ਰਬੰਧਕ ਵਿਵੇਕ ਚਾਨਣਾ ਵੀ ਮੌਜੂਦ ਸਨ। Ropar Google News Related Related Posts ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵੇਂ ਕਦਮ ਨਾਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਕਰੀਅਰ ਉਦੇਸ਼ਾਂ ਵਿੱਚ ਨਵੀਂ ਉਮੀਦ Leave a Comment / Poems & Article, Ropar News / By Dishant Mehta ਸਰਕਾਰੀ ਹਾਈ ਸਕੂਲ ਰਾਏਪੁਰ ਦੀ NMMS ਪ੍ਰੀਖਿਆ ਪਾਸ ਵਿਦਿਆਰਥਣ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਸਨਮਾਨ Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ, ਦਬੁਰਜੀ ਦੇ 10 ਵਿਦਿਆਰਥੀਆਂ ਨੇ ਕੀਤੀ NMMS ਸਕਾਲਰਸ਼ਿਪ ਪ੍ਰੀਖਿਆ ਪਾਸ Leave a Comment / Ropar News / By Dishant Mehta SUMMER PSEB SCHOOL TIME TABLE 2025 Leave a Comment / Ropar News / By Dishant Mehta ਸਿਹਤਮੰਦ ਜੀਵਨ ਲਈ ਕੁੱਝ ਵਿਸ਼ੇਸ਼ Leave a Comment / Ropar News / By Dishant Mehta BIS ਕੇਅਰ ਐਪ ਖਪਤਕਾਰਾਂ ਨੂੰ ਧੋਖਾਧੜੀ ਤੋਂ ਬਚਾ ਸਕਦੀ ਹੈ। Leave a Comment / Poems & Article, Ropar News / By Dishant Mehta ਮੈਗਾ ਪੀ ਟੀ ਐਮ ਦੌਰਾਨ ਜ਼ਿਲ੍ਹਾ ਰੂਪਨਗਰ ਦੇ 55 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਮੇਲਿਆਂ ਦਾ ਵਿਸ਼ਾਲ ਆਯੋਜਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ Leave a Comment / Ropar News / By Dishant Mehta ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ Leave a Comment / Ropar News / By Dishant Mehta ਉਲਾਸ ਮਾਰਚ 2025 ਤਹਿਤ ਰੂਪਨਗਰ ਵਿੱਚ ਸਾਖਰਤਾ ਅਤੇ ਅੰਕੜਾ ਮੁਲਾਂਕਣ ਟੈਸਟ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ‘ਤੇ ਪਾਬੰਦ ਹੋਣ ਦੀ ਹਦਾਇਤ ਕੀਤੀ Leave a Comment / Ropar News / By Dishant Mehta ਸ਼੍ਰੀ ਵਰਜੀਤ ਵਾਲੀਆ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾ Leave a Comment / Ropar News / By Dishant Mehta ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ Leave a Comment / Ropar News / By Dishant Mehta ਸਕੂਲਾਂ ਵਿੱਚ ਅਨੁਸ਼ਾਸ਼ਨੀ ਸਾਧਨਾਂ ਦੀ ਵਰਤੋਂ ਕਿੰਨੀ ਕੁ ਜ਼ਰੂਰੀ ! Leave a Comment / Poems & Article, Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵੇਂ ਕਦਮ ਨਾਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਕਰੀਅਰ ਉਦੇਸ਼ਾਂ ਵਿੱਚ ਨਵੀਂ ਉਮੀਦ Leave a Comment / Poems & Article, Ropar News / By Dishant Mehta
ਸਰਕਾਰੀ ਹਾਈ ਸਕੂਲ ਰਾਏਪੁਰ ਦੀ NMMS ਪ੍ਰੀਖਿਆ ਪਾਸ ਵਿਦਿਆਰਥਣ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਸਨਮਾਨ Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ, ਦਬੁਰਜੀ ਦੇ 10 ਵਿਦਿਆਰਥੀਆਂ ਨੇ ਕੀਤੀ NMMS ਸਕਾਲਰਸ਼ਿਪ ਪ੍ਰੀਖਿਆ ਪਾਸ Leave a Comment / Ropar News / By Dishant Mehta
BIS ਕੇਅਰ ਐਪ ਖਪਤਕਾਰਾਂ ਨੂੰ ਧੋਖਾਧੜੀ ਤੋਂ ਬਚਾ ਸਕਦੀ ਹੈ। Leave a Comment / Poems & Article, Ropar News / By Dishant Mehta
ਮੈਗਾ ਪੀ ਟੀ ਐਮ ਦੌਰਾਨ ਜ਼ਿਲ੍ਹਾ ਰੂਪਨਗਰ ਦੇ 55 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਮੇਲਿਆਂ ਦਾ ਵਿਸ਼ਾਲ ਆਯੋਜਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ Leave a Comment / Ropar News / By Dishant Mehta
ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ Leave a Comment / Ropar News / By Dishant Mehta
ਉਲਾਸ ਮਾਰਚ 2025 ਤਹਿਤ ਰੂਪਨਗਰ ਵਿੱਚ ਸਾਖਰਤਾ ਅਤੇ ਅੰਕੜਾ ਮੁਲਾਂਕਣ ਟੈਸਟ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ‘ਤੇ ਪਾਬੰਦ ਹੋਣ ਦੀ ਹਦਾਇਤ ਕੀਤੀ Leave a Comment / Ropar News / By Dishant Mehta
ਸ਼੍ਰੀ ਵਰਜੀਤ ਵਾਲੀਆ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ Leave a Comment / Ropar News / By Dishant Mehta
ਸਕੂਲਾਂ ਵਿੱਚ ਅਨੁਸ਼ਾਸ਼ਨੀ ਸਾਧਨਾਂ ਦੀ ਵਰਤੋਂ ਕਿੰਨੀ ਕੁ ਜ਼ਰੂਰੀ ! Leave a Comment / Poems & Article, Ropar News / By Dishant Mehta