Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ

Cabinet Minister Harjot Singh Bains congratulated the entire people on the 360th Foundation Day of Sri Anandpur Sahib.
Cabinet Minister Harjot Singh Bains congratulated the entire people on the 360th Foundation Day of Sri Anandpur Sahib.
ਸ੍ਰੀ ਅਨੰਦਪੁਰ ਸਾਹਿਬ 18 ਜੂਨ : ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਾਬਾ ਗੁਰਦਿੱਤਾ ਜੀ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਮੋੜ੍ਹੀ ਗੱਡਵਾਈ ਸੀ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ ਹੈ।
ਸ.ਬੈਂਸ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਤਖਤ ਸ੍ਰੀ ਕੇਸਗੜ ਸਾਹਿਬ ਨੂੰ ਜਾਣ ਵਾਲੀ ਵੀ.ਆਈ.ਪੀ ਰੋਡ ਦਾ ਨਾਮ ਬਦਲ ਕੇ ਬਾਬਾ ਜੁਝਾਰ ਸਿੰਘ ਮਾਰਗ ਰੱਖਣ ਦਾ ਪ੍ਰਸਤਾਵ ਨਗਰ ਕੋਂਸਲ ਵੱਲੋਂ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕ੍ਰਿਪਾ ਹੋਈ ਹੈ ਅਤੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਸੇਵਾ ਦਾ ਮੌਕਾ ਮਿਲਿਆ ਹੈ। ਇਸ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ ਜਦਕਿ ਇਸ ਪਵਿੱਤਰ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਸ਼ਹੀਦੀ ਸਮਾਗਮਾਂ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨੂੰ ਅਸੀ ਸਰ਼ਧਾ ਤੇ ਸੇਵਾ ਦੀ ਭਾਵਨਾ ਨਾਲ ਸਵੀਕਾਰ ਕੀਤਾ ਹੈ।
ਸ.ਬੈਂਸ ਨੇ ਕਿਹਾ ਕਿ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਗੁਰੂਧਾਮਾ ਦੇ ਦਰਸ਼ਨਾ ਲਈ ਪਹੁੰਚਦੀਆਂ ਹਨ, ਇਸ ਲਈ ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਹੈ।
District Ropar News 

Watch on facebook 

 
Share 👇👇👇👇

Leave a Comment

Your email address will not be published. Required fields are marked *

Scroll to Top