SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ

Students will get help in preparing for NEET-JEE through SATHEE app

Students will get help in preparing for NEET-JEE through SATHEE app

ਰੂਪਨਗਰ, 27 ਮਈ: ਪੰਜਾਬ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈਕੰਡਰੀ ਸਿੱਖਿਆ) ਪ੍ਰੇਮ ਕੁਮਾਰ ਮਿੱਤਲ ਦੇ ਆਦੇਸ਼ਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਸਾਇੰਸ ਸਟਰੀਮ ਵਾਲੇ 24 ਸਰਕਾਰੀ ਸਕੂਲਾਂ ਵਿੱਚ SATHEE ਐਪ ਸੰਬੰਧੀ ਆਨਲਾਈਨ ਟ੍ਰੇਨਿੰਗ ਸੈਸ਼ਨ ਸਿੱਖਿਆ ਵਿਭਾਗ ਪੰਜਾਬ ਵੱਲੋਂ ਆਯੋਜਿਤ ਕੀਤਾ ਗਿਆ। ਇਹ ਟ੍ਰੇਨਿੰਗ ਵਿਦਿਆਰਥੀਆਂ ਨੂੰ NEET, JEE ਅਤੇ ਹੋਰ ਮੁਕਾਬਲੇ ਇਮਤਿਹਾਨਾਂ ਦੀ ਤਿਆਰੀ ਲਈ ਉਚਿਤ ਮਾਰਗਦਰਸ਼ਨ ਅਤੇ ਸਾਧਨ ਪ੍ਰਦਾਨ ਕਰਨ ਲਈ ਕੀਤੀ ਗਈ।

Students will get help in preparing for NEET-JEE through SATHEE app

SATHEE (Self Assessment Test and Help for Entrance Exams) ਇੱਕ ਮੁਫ਼ਤ ਔਨਲਾਈਨ ਲਰਨਿੰਗ ਪਲੇਟਫਾਰਮ ਹੈ ਜੋ IIT ਕਾਨਪੁਰ ਅਤੇ ਕੇਂਦਰੀ ਸਿੱਖਿਆ ਮੰਤਰਾਲਾ ਵੱਲੋਂ ਵਿਕਸਤ ਕੀਤਾ ਗਿਆ ਹੈ। ਇਸਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਕੋਚਿੰਗ, ਵਿਡੀਓ ਲੈਕਚਰ, ਮਾਕ ਟੈਸਟ ਅਤੇ ਵਿਅਕਤੀਗਤ ਮਾਰਗਦਰਸ਼ਨ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ JEE, NEET ਅਤੇ ਹੋਰ ਮੁਕਾਬਲੇ ਇਮਤਿਹਾਨਾਂ ਵਿੱਚ ਸਫਲਤਾ ਹਾਸਲ ਕਰ ਸਕਣ।
ਟ੍ਰੇਨਿੰਗ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ SATHEE ਐਪ ਦੀ ਵਰਤੋਂ, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਇਸ ਤੋਂ ਲਾਭ ਉਠਾਉਣ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਇਹ ਉਪਰਾਲਾ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਾਧਨਾਂ ਨਾਲ ਜੋੜਨਾ ਹੈ।
PDM BIO ਵਿਜੇ ਬੰਗਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ SATHEE ਐਪ ਦੇ ਰਾਹੀਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਕੋਚਿੰਗ ਸੇਵਾਵਾਂ ਮੁਫ਼ਤ ਵਿੱਚ ਉਪਲਬਧ ਹੋ ਰਹੀਆਂ ਹਨ, ਜੋ ਕਿ ਉਨ੍ਹਾਂ ਦੀ ਸਫਲਤਾ ਦੀ ਸੰਭਾਵਨਾ ਨੂੰ ਵਧਾਉਂਦੀਆਂ ਹਨ।
ਪਿਛਲੇ ਕੁਝ ਸਮੇਂ ਦੌਰਾਨ, SATHEE ਐਪ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਫਲਤਾ ਦਰ ਵਿੱਚ ਮਹੱਤਵਪੂਰਨ ਵਾਧਾ ਕੀਤਾ ਹੈ।

District Ropar News 

Leave a Comment

Your email address will not be published. Required fields are marked *

Scroll to Top