
ਰੂਪਨਗਰ, 11 ਮਾਰਚ : ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਮ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਲੈਣ ਸਬੰਧੀ 1100 ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਸਮੂਹ ਜ਼ਿਲ੍ਹਾ ਵਾਸੀ ਇਸ ਹੈਲਪਲਾਈਨ ਨੰਬਰ ਦਾ ਵੱਧ ਤੋਂ ਵੱਧ ਲਾਭ ਲੈਣ।
ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਹੈਲਪਲਾਈਨ ਨੰਬਰ “1100” ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਇੱਕ ਵੱਡੀ ਪਹਿਲਕਦਮੀ ਹੈ ਜੋ ਸਾਰੀਆਂ ਗੈਰ-ਐਮਰਜੈਂਸੀ ਸੇਵਾਵਾਂ ਨੂੰ ਮਿਲਾ ਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਜਨਤਕ ਸ਼ਿਕਾਇਤਾਂ, ਨਾਗਰਿਕ ਫੀਡਬੈਕ, ਬੇਨਤੀਆਂ ਅਤੇ ਜਾਣਕਾਰੀ ਲਈ ਸਾਂਝੀ ਰਾਜ ਹੈਲਪਲਾਈਨ ਵਜੋਂ ਕੰਮ ਕਰਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 23 ਸੇਵਾ ਕੇਂਦਰ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਸੇਵਾ ਕੇਂਦਰਾਂ ਅੰਦਰ 443 ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ ਸੇਵਾ ਕੇਂਦਰ ‘ਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਇਸ ਤੋਂ ਇਲਾਵਾ 1076 ਡਾਇਲ ਕਰ ਕੇ ਘਰ ਬੈਠੇ ਵੀ ਇਹ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਸ਼੍ਰੀ ਹਿਮਾਂਸ਼ੂ ਜੈਨ ਨੇ ਅੱਗੇ ਦੱਸਿਆ ਕਿ ਹੋਰ ਸੇਵਾਵਾਂ ਦੇ ਨਾਲ-ਨਾਲ ਸੇਵਾ ਕੇਂਦਰਾਂ ‘ਚ ਸੇਵਾਵਾਂ ਪ੍ਰਾਪਤ ਕਰਨ ‘ਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਆਉਣ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ‘ਤੇ ਹੈਲਪਲਾਈਨ ਨੰਬਰ 1100 ਰਾਹੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਇੱਕ ਕਲਿੱਕ ਤੇ ਮਿਲੇਗੀ ਹੋਲਾ ਮਹੱਲਾ ਤਿਉਹਾਰ ਮੌਕੇ ਮੇਲਾ ਖੇਤਰ ਦੀ ਜਾਣਕਾਰੀ
District Ropar Google News