ਹੋਲਾ ਮਹੱਲਾ -ਸਿੱਖ ਧਰਮ ਨਾਲ ਸੰਬੰਧਿਤ ਮੇਲਾ ਆਓ ਇਤਿਹਾਸ ਤੇ ਝਾਤ ਮਾਰੀਏ।

History of Hola Mahalla, Sri Anandpur Sahib

ਅਨੰਦਾ ਦੀ ਪੂਰੀ ਸ੍ਰੀ ਅਨੰਦਪੁਰ ਸਾਹਿਬ ਦਾ ਹੋਲਾ ਮਹੱਲਾ

History of Hola Mahalla, Sri Anandpur Sahib

ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਸ੍ਰੀ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਮਹੱਲਾ ਇਕ ਨਗਰ ਕੀਰਤਨ ਦੇ ਰੂਪ ਵਿੱਚ ਕਢਿਆ ਜਾਂਦਾ ਹੈ ਅਤੇ ਨਿਹੰਗ ਸਿੰਘ ਅਪਣੀ ਕਲ੍ਹਾ ਦੇ ਜੌਹਰ ਦਿਖਾਉਂਦੇ ਹਨ।ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ।
History of Hola Mahalla, Sri Anandpur Sahib
ਉਦੋਂ ਤੋਂ ਹਰ ਸਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ।
History of Hola Mahalla, Sri Anandpur Sahib
ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਹੋਲੀ ਦਾ ਇਹ ਬਦਲ ਹੋਲੇ-ਮਹੱਲੇ ਦੇ ਰੂਪ ਵਿੱਚ ਨਵ-ਸੰਕਲਪ ਵਜੋਂ ਸੀ।ਇਸ ਤਰ੍ਹਾਂ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਦਾ ਮਸ਼ਹੂਰ ਮੇਲਾ ਹੈ।ਇਸ ਵਿੱਚ ਲੋਕ ਕਈ ਥਾਵਾਂ ਤੋਂ ਆਉਂਦੇ ਹਨ| ਹੋਲਾ ਮਹੱਲਾ ਮਨੁੱਖ ਦੀ ਆਜਾਦੀ ਬਹਾਦਰੀ ਤੇ ਦਾਨਸ਼ਸੰਦੀ ਦਾ ਪ੍ਰਤੀਕ ਹੈ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਨੂੰ ਸਿੰਘ ਖਾਲਸਾ ਬਣਾ ਦਿੱਤਾ।
History of Hola Mohalla, Sri Anandpur Sahib
ਹੋਲਾ’ ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ, ਉਨ੍ਹਾਂ ਵਿੱਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ-ਮਹੱਲਾ ਪ੍ਰਚਲਿਤ ਕੀਤਾ।
History of Hola Mohalla, Sri Anandpur Sahib
ਇਹ ਰਵਾਇਤੀ ਮੇਲਾ ਅੱਜ ਵੀ ਉਸੇ ਤਰਾਂ ਖੇਡਿਆ ਜਾਂਦਾ ਹੈ । ਨਿਹੰਗ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਹੋਲਾ ਮਹੱਲਾ ਸ਼ੁਰੂ ਕਰਦੇ ਹਨ। ਨਗਾਰਿਆਂ ਦੀ ਗੂੰਜ ਵਿੱਚ ਨਿਸ਼ਾਨ ਸਾਹਿਬ ਚੜ੍ਹਾਏ ਜਾਂਦੇ ਹਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ ਦੂਰ-ਦੂਰ ਤੋਂ ਲੋਕ ਵਹੀਰਾ ਘੱਤ ਕੇ ਆਉਂਦੇ ਹਨ।

Sarbjeet Singh Head Teacher Govt Primary Smart School Jeowal, Rupnagar

ਸਰਬਜੀਤ ਸਿੰਘ
ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਿਊਵਾਲ
8847284017

ਹੋਲਾ ਮਹੱਲਾ
ਸਿੱਖ ਧਰਮ ਨਾਲ ਸੰਬੰਧਿਤ ਮੇਲਾ ਆਓ ਇਤਿਹਾਸ ਤੇ ਝਾਤ ਮਾਰੀਏ

History of Hola Mahalla, Sri Anandpur Sahib

Leave a Comment

Your email address will not be published. Required fields are marked *

Scroll to Top