Hola Mohalla Sri Anandpur Sahib: ਦਸਤਾਰ ਸਜਾਉਣ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਵੱਖ ਵੱਖ ਸਥਾਨ।

Heritage and Khalsai Games Charan Ganga Stadium at Hola Mahalla Sri Anandpur Sahib District Administration Rupnagar

ਖਾਲਸਾਈ ਦੀ ਚੜ੍ਹਦੀ ਕਲ੍ਹਾ ਦਾ ਪ੍ਰਤੀਕ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਅਤੇ ਖਾਲਸਾਈ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਹਨ । ਇਸ ਮੌਕੇ ਕਰਵਾਏ ਗਏ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਗਾਈਡ ਅਧਿਆਪਕ ਗੁਰਸੇਵਕ ਸਿੰਘ ਦੀ ਅਗਵਾਈ ਵਿੱਚ ਦਸਤਾਰ ਸਜਾਉਣ ਦੇ ਵੱਖ ਵੱਖ ਵਰਗ ਮੁਕਾਬਲਿਆਂ ਵਿੱਚ ਭਾਗ ਲਿਆ।

Heritage and Khalsai Games Charan Ganga Stadium at Hola Mahalla Sri Anandpur Sahib District Administration Rupnagar

ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀ ਅੰਡਰ 14 ਵਰਗ ਵਿੱਚ ਗੁਰਜੋਤ ਸਿੰਘ ਨੇ ਦੂਸਰਾ ਸਥਾਨ ਅਤੇ ਅੰਡਰ 18 ਵਰਗ ਵਿੱਚ ਦਲਜੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਮੈਡਲ, ਦਸਤਾਰ ਅਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।

Hola Mahalla Sri Anandpur Sahib

ਸਕੂਲ ਪ੍ਰਿੰਸੀਪਲ ਸ਼ਰਨਜੀਤ ਸਿੰਘ ਵਲੋ ਜਿੱਥੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਉਥੇ ਹੀ ਗਾਈਡ ਅਧਿਆਪਕ ਗੁਰਸੇਵਕ ਸਿੰਘ ਦੀ ਕਰਵਾਈ ਮਿਹਨਤ ਲਈ ਉਹਨਾਂ ਨੂੰ ਵੀ ਹਮੇਸ਼ਾ ਇਸੇ ਤਰਾ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ ।ਇਸ ਮੌਕੇ ਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਕੁਲਤਰਨਜੀਤ ਸਿੰਘ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਪ੍ਰਿੰਸੀਪਲ ਨੀਰਜ ਕੁਮਾਰ ਆਦਿ ਹਾਜ਼ਰ ਸਨ।

Hola Mohalla Sri Anandpur Sahib

Leave a Comment

Your email address will not be published. Required fields are marked *

Scroll to Top