Home - Ropar News - IAS Varjeet Walia ਬਣੇ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਕIAS Varjeet Walia ਬਣੇ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਕ Leave a Comment / By Dishant Mehta / May 20, 2025 IAS Varjeet Walia becomes the mentor of the students of School of Eminence Kiratpur Sahibਕੀਰਤਪੁਰ ਸਾਹਿਬ 20 ਮਈ : 2018 ਬੈਚ ਦੇ ਆਈ. ਏ. ਐਸ. ਸ੍ਰੀ ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਜ ਸਕੂਲ ਆਂਫ ਐਮੀਨੈਂਸ ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਕ ਬਣਕੇ ਸਾਹਮਣੇ ਆਏ। ਵੱਡੇ ਮੁਕਾਮ ਹਾਸਲ ਦੇ ਚਾਹਵਾਨ ਵਿਦਿਆਰਥੀਆਂ ਨੇ ਆਪਣੇ ਮਨ ਦੇ ਵਿਚਾਰ ਸਾਂਝੇ ਕਰਦਿਆਂ ਸ੍ਰੀ ਵਰਜੀਤ ਵਾਲੀਆ ਤੋਂ ਸਫ਼ਲਤਾ ਦੀਆਂ ਬਰੀਕੀਆਂ ਸਿੱਖੀਆਂ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲਕਦਮੀ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਉਚੇਚਾ ਧੰਨਵਾਦ ਕੀਤਾ।ਰੂਪਨਗਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਤੈਨਾਤ ਵਰਜੀਤ ਵਾਲੀਆ ਨੇ ਪੰਜਾਬ ਸਰਕਾਰ ਵੱਲੋਂ ਅਰੰਭੇ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਬਾਰੇ ਵਿਦਿਆਰਥੀਆਂ ਨੂੰ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਲਾਮਿਸਾਲ ਸੁਧਾਰ ਹੋਏ ਹਨ, ਪਰੰਤੂ ਹੁਣ ਵਿਦਿਆਰਥੀਆਂ ਨੂੰ ਰੋਲ ਮਾਡਲ ਦੇਣ ਤੇ ਉਨ੍ਹਾਂ ਦਾ ਸਹੀ ਅਰਥਾਂ ‘ਚ ਮਾਰਗਦਰਸ਼ਕ ਕਰਨ ਲਈ ਵੱਖ-ਵੱਖ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।ਵਿਦਿਆਰਥੀਆਂ ਦੇ ਰੁ-ਬ-ਰੂ ਹੁੰਦਿਆਂ ਵਰਜੀਤ ਵਾਲੀਆ ਨੇ ਕਿਹਾ ਕਿ ਬਰੇਨ ਡਰੇਨ ਨੂੰ ਰੋਕਣ ਅਤੇ ਵਿਦਿਆਰਥੀਆਂ ਦੀਆਂ ਸੋਚਾਂ ਨੂੰ ਉਡਾਰੀ ਲਈ ਪੰਖ ਲਾਉਣ ਲਈ ਇਹ ਪ੍ਰੋਗਰਾਮ ਬਹੁਤ ਲਾਹੇਵੰਦਾ ਸਾਬਤ ਹੋਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਸਾਨੂੰ ਜੋ ਵੀ ਮੌਕੇ ਮਿਲੇ ਹਨ, ਉਸਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ, ਕਿਉਂਕਿ ਹਰੇਕ ਬੱਚੇ ਦੇ ਅੰਦਰ ਕੋਈ ਨਾ ਕੋਈ ਪ੍ਰਤਿਭਾ ਜਰੂਰ ਛੁਪੀ ਹੁੰਦੀ ਹੈ, ਜਿਸ ਨੂੰ ਬਾਹਰ ਕੱਢਕੇ ਵਿਦਿਆਰਥੀ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਕਰ ਸਕਦੇ ਹਨ। ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਨੇ ਆਪਣੇ ਵਿਦਿਆਰਥੀ ਹੋਣ ਤੋਂ ਲੈਕੇ ਆਈ.ਏ.ਐਸ. ਬਣਨ ਤੱਕ ਦੇ ਤਜੁਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸਹੀ ਰਸਤੇ ਦੀ ਚੋਣ ਕਰਕੇ ਸਖ਼ਤ ਮਿਹਨਤ ਕਰਨ, ਅਨੁਸ਼ਾਸਨ ‘ਚ ਰਹਿਣ ਅਤੇ ਇੱਕ ਸਫ਼ਲ ਸ਼ਖ਼ਸੀਅਤ ਹੋਣ ਦਾ ਮਾਣ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਹੀ ਰਸਤੇ ਦੀ ਚੋਣ ਕਿਸੇ ਨੂੰ ਵੀ ਉਸਦੀ ਮੰਜ਼ਿਲ ਤੱਕ ਲਾਜਮੀ ਪੁੱਜਦਾ ਕਰਦੀ ਹੈ। ਡਿਪਟੀ ਕਮਿਸ਼ਨਰ ਨੇ ਵਿਦੇਸ਼ਾਂ ‘ਚ ਜਾਣ ਦੀ ਹੋੜ ਤੋਂ ਬਚਣ ਲਈ ਕਿਹਾ ਕਿ ਜੋ ਕੁਝ ਸਾਡਾ ਦੇਸ਼ ਤੇ ਸਾਡਾ ਪੰਜਾਬ ਸਾਡੇ ਲਈ ਹੈ, ਉਹ ਥਾਂ ਦੂਸਰਾ ਮੁਲਕ ਨਹੀਂ ਲੈ ਸਕਦਾ, ਇਸ ਲਈ ਨੌਜਵਾਨਾਂ ਨੂੰ ਆਪਣੇ ਮੁਲਕ ‘ਚ ਰਹਿਕੇ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਲਈ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਦਸਵੀ ਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਭਵਿੱਖ ‘ਚ ਵੱਖ-ਵੱਖ ਤਰ੍ਹਾਂ ਦੇ ਕੀਤੇ ਜਾਣ ਵਾਲੇ ਕੋਰਸਾਂ ਦੀ ਜਾਣਕਾਰੀ ਤੇ ਡਿਜ਼ੀਟਲ ਪਲੈਟਫਾਰਮ ਸਮੇਤ ਸਫ਼ਲਤਾ ਦੇ ਕਈ ਹੋਰ ਰਸਤੇ ਦੱਸੇ। ਉਨ੍ਹਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਚਾਹਵਾਨਾਂ ਨੂੰ ਵੀ ਕਈ ਅਹਿਮ ਗੁਰ ਦੱਸੇ। ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੀਆਂ ਪ੍ਰਾਪਤੀਆਂ ਦੀ ਵੀ ਪ੍ਰਸੰਸਾ ਕੀਤੀ ਗਈ, ਜਿਨ੍ਹਾਂ ਵਿਚ ਸਕੂਲ ਦੇ ਕਬੱਡੀ ਖਿਡਾਰੀਆ ਵਲੋਂ ਨੈਸ਼ਨਲ ਸਕੂਲ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ, ਭੰਗੜੇ ਦੀ ਟੀਮ ਵਲੋ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸਕੂਲ ਦੇ ਵਿਦਿਆਰਥੀਆਂ ਵਲੋ ਬੋਰਡ ਦੇ ਪੇਪਰ ਵਿਚ ਪ੍ਰਾਪਤ ਵਧੀਆ ਨਤੀਜੇ ਦੀ ਡਿਪਟੀ ਕਮਿਸ਼ਨਰ ਵੱਲੋਂ ਸ਼ਲਾਘਾ ਕੀਤੀ ਗਈ ਤੇ ਹੋਰ ਵਧੀਆ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਸਕੂਲ ਦੀਆਂ ਦੋ ਇਮਾਰਤਾਂ, ਖੇਡ ਮੈਦਾਨ ਅਤੇ ਹੋਰ ਵਿਦਿਆਰਥੀਆਂ ਲਈ ਉਚੇਚੇ ਖੇਡ ਤੇ ਸਿੱਖਿਆ ਪ੍ਰਬੰਧ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਭਗ 12 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਇਹ ਸਕੂਲ ਇਲਾਕੇ ਦੇ ਸਾਰੇ ਕਾਨਵੈਂਟ ਤੇ ਮਾਡਲ ਸਕੂਲਾਂ ਨੂੰ ਪਛਾੜ ਰਿਹਾ ਹੈ ਅਤੇ ਆਧੁਨਿਕਤਾ ਦੀ ਦੋੜ ਛੱਡ ਕੇ ਬਹੁਤ ਸਾਰੇ ਵਿਦਿਆਰਥੀਆਂ ਸਕੂਲ ਆਫ ਐਮੀਂਨੈਸ ਵਿਚ ਦਾਖਲਾ ਲੈ ਚੁੱਕੇ ਹਨ। ਸ੍ਰੀ ਵਾਲੀਆ ਨੇ ਖੇਡ ਮੈਦਾਨਾਂ ਦਾ ਦੌਰਾ ਕੀਤਾ ਤੇ ਨਿਰਦੇਸ਼ ਜਾਰੀ ਕੀਤੇ। ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਪ੍ਰਿੰਸੀਪਲ ਸ਼ਰਨਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਲਈ ਤਾਇਨਾਤ ਕੀਤਾ ਹੈ। ਇਸ ਮੌਕੇ ਸਕੂਲ ਵਿੱਚ ਸੁਰਿੰਦਰ ਪਾਲ ਸਿੰਘ ਡਿਪਟੀ ਡੀਓ, ਅਧਿਆਪਕ ਵਰਗ, ਵਿਦਿਆਰਥੀ ਅਤੇ ਸਥਾਨਕ ਅਧਿਕਾਰੀ ਵੀ ਹਾਜ਼ਰ ਰਹੇ। ਵਿਦਿਆਰਥੀਆਂ ਨੇ ਸੈਸ਼ਨ ਦੌਰਾਨ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਾਈਸ ਪ੍ਰਿੰਸੀਪਲ ਸਿਖਾ ਅਰੋੜਾ, ਤੇਜਿੰਦਰ ਕੌਰ, ਅਮਰਜੀਤ ਸਿੰਘ,ਕੁਲਵਿੰਦਰ ਕੌਰ ਅਨੂ ਅਰੋਰਾ, ਨਿਸਚੈ, ਰਮਨਦੀਪ ਕੌਰ,ਅੰਜੂ ਬਾਲਾ, ਜਸਵਿੰਦਰ ਸਿੰਘ, ਗੁਰਸੇਵਕ ਸਿੰਘ, ਸੁਖਜੀਤ ਕੌਰ, ਨਿਸ਼ਾ, ਪ੍ਰੀਤੀ, ਸੁਨੀਤਾ ਰਾਣੀ, ਬਨੀਤਾ, ਰਮਿੰਦਰਜੀਤ ਕੌਰ, ਕਮਲਜੀਤ ਕੌਰ, ਸਰਬਜੀਤ ਸਿੰਘ, ਹਨੀ ਜੱਸਲ, ਪਰਮਿੰਦਰ ਸਿੰਘ ਕੈਂਪਸ ਮੈਨੇਜਰ, ਗੁਰਮੀਤ ਸਿੰਘ ਆਦਿ ਹਾਜ਼ਰ ਸਨ। District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts District Education Officer Prem Kumar Mittal Extends Heartiest Diwali Greetings to Students, Teachers, Parents and Society Leave a Comment / News, Poems & Articles, Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
District Education Officer Prem Kumar Mittal Extends Heartiest Diwali Greetings to Students, Teachers, Parents and Society Leave a Comment / News, Poems & Articles, Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH
ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH
ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH
ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta