ICT Lab Launched at Jhallian Kalan School to Boost Digital Learning
ਰੂਪਨਗਰ/ਝੱਲੀਆਂ ਕਲਾਂ, 19 ਮਾਰਚ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਨਵੀਂ ਆਈਸੀਟੀ ਲੈਬ ਦਾ ਉਦਘਾਟਨ ਇਕ ਵਿਸ਼ੇਸ਼ ਸਮਾਗਮ ਦੌਰਾਨ ਕੀਤਾ ਗਿਆ। ਇਸ ਲੈਬ ਦਾ ਉਦਘਾਟਨ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਜਿੰਦਰ ਸਿੰਘ, ਸਕੂਲ ਸਟਾਫ ਅਤੇ ਵਿਦਿਆਰਥੀ ਵੀ ਮੌਜੂਦ ਸਨ।

ਸਕੂਲ ਵਿੱਚ ਆਈਸੀਟੀ ਲੈਬ ਦੀ ਸਥਾਪਨਾ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਤਕਨੀਕੀ ਆਧਾਰਤ ਸਿੱਖਿਆ ਪ੍ਰਾਪਤ ਕਰਨ ਵਿੱਚ ਵੱਡੀ ਸਹੂਲਤ ਮਿਲੇਗੀ। ਇਹ ਲੈਬ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਡਿਜ਼ਿਟਲ ਹੁਨਰਾਂ ਨੂੰ ਨਿਖਾਰਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਇਸ ਮੌਕੇ ਸੰਬੋਧਨ ਕਰਦੇ ਹੋਏ ਮਹਿਮਾਨਾਂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਤਕਨਾਲੋਜੀ ਸਿੱਖਿਆ ਦਾ ਅਟੁੱਟ ਹਿੱਸਾ ਬਣ ਚੁੱਕੀ ਹੈ ਅਤੇ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੀਆਂ ਸਹੂਲਤਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਵੀਂ ਆਈਸੀਟੀ ਲੈਬ ਦਾ ਪੂਰਾ ਲਾਭ ਲੈਣ ਅਤੇ ਆਪਣੇ ਭਵਿੱਖ ਨੂੰ ਹੋਰ ਮਜ਼ਬੂਤ ਬਣਾਉਣ।

ਸਕੂਲ ਦੇ ਪ੍ਰਿੰਸੀਪਲ ਰਜਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਸਕੂਲ ਨੂੰ ਮਿਲੇ ਇਸ ਯੋਗਦਾਨ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਹ ਆਈਸੀਟੀ ਲੈਬ ਸਕੂਲ ਦੇ ਸਿੱਖਿਆਕ ਮਾਹੌਲ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਵਿਦਿਆਰਥੀਆਂ ਨੂੰ ਡਿਜ਼ਿਟਲ ਯੁੱਗ ਦੇ ਅਨੁਕੂਲ ਤਿਆਰ ਕਰਨ ਵਿੱਚ ਸਹਾਇਕ ਸਾਬਤ ਹੋਵੇਗੀ।
ਇਸ ਮੌਕੇ ਸਕੂਲ ਦੇ ਅਵਤਾਰ ਸਿੰਘ ਲੈਕਚਰਾਰ, ਨਰਿੰਦਰ ਸਿੰਘ, ਸ਼ੀਤਲ ਚਾਵਲਾ, ਹਰਿੰਦਰ ਕੌਰ, ਅਮਨਦੀਪ ਕੌਰ ਭੇਲਾ, ਅਨੂ, ਜਗਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਸਕੂਲ ਸਟਾਫ਼ ਮੈਂਬਰ ਵੀ ਮੌਜੂਦ ਸਨ।
ਸਮਾਗਮ ਦੌਰਾਨ ਸਕੂਲ ਸਟਾਫ ਅਤੇ ਵਿਦਿਆਰਥੀਆਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ। ਇਹ ਮੌਕਾ ਸਕੂਲ ਲਈ ਯਾਦਗਾਰ ਬਣ ਗਿਆ ਅਤੇ ਗੁਣਵੱਤਾ ਭਰੀ ਤੇ ਤਕਨਾਲੋਜੀ ਆਧਾਰਤ ਸਿੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।
CLICK HERE: All Classes PSEB Study Material 2025-26

















