ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ

Independence Day Preparations Complete in Rupnagar; Full Dress Rehearsal Held at Nehru Stadium

Deputy Commissioner Aditya Dechalwal to Hoist the National Flag on August 15

Independence Day Preparations Complete in Rupnagar; Full Dress Rehearsal Held at Nehru StadiumDeputy Commissioner Aditya Dechalwal to Hoist the National Flag on August 15
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਲਹਿਰਾਉਣਗੇ ਕੌਮੀ ਝੰਡਾ
ਰੂਪਨਗਰ, 13 ਅਗਸਤ: ਅਗਸਤ: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ ਸਬੰਧ ਵਿੱਚ ਅੱਜ ਨਹਿਰੂ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸਪੀ (ਹੈੱਡਕੁਆਰਟਰ) ਸ਼੍ਰੀ ਅਰਵਿੰਦ ਮੀਨਾ ਵੱਲੋਂ ਨਿਭਾਈ ਗਈ। ਸਮਾਰੋਹ ਵਾਲ਼ੇ ਦਿਨ ਇਹ ਰਸਮ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵਲੋਂ ਨਿਭਾਈ ਜਾਵੇਗੀ।
Independence Day Preparations Complete in Rupnagar; Full Dress Rehearsal Held at Nehru StadiumDeputy Commissioner Aditya Dechalwal to Hoist the National Flag on August 15, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਲਹਿਰਾਉਣਗੇ ਕੌਮੀ ਝੰਡਾ
ਐੱਸਪੀ (ਹੈੱਡਕੁਆਰਟਰ) ਸ਼੍ਰੀ ਅਰਵਿੰਦ ਮੀਨਾ, ਐੱਸਪੀ (ਡਿਟੈਕਟਿਵ) ਸ. ਗੁਰਦੀਪ ਸਿੰਘ ਗੋਸਲ ਅਤੇ ਐੱਸਡੀਐਮ ਰੂਪਨਗਰ ਸ. ਜਸਪ੍ਰੀਤ ਸਿੰਘ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ।
ਇਸ ਮੌਕੇ ਡੀ.ਐਸ.ਪੀ. ਸ. ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵੱਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।
Independence Day Preparations Complete in Rupnagar; Full Dress Rehearsal Held at Nehru StadiumDeputy Commissioner Aditya Dechalwal to Hoist the National Flag on August 15
ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
Independence Day Preparations Complete in Rupnagar; Full Dress Rehearsal Held at Nehru StadiumDeputy Commissioner Aditya Dechalwal to Hoist the National Flag on August 15
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ, ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਗਿੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਬਲਜਿੰਦਰ ਸਿੰਘ ਗਰੇਵਾਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਮੈਨੇਜਰ ਮਾਰਕਫੈੱਡ ਸ਼੍ਰੀਮਤੀ ਨਵਿਤਾ ਰਾਣੀ, ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top