ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਵੱਲੋਂ ਸੈਮੀਨਾਰ ਦਾ ਨਿਰੀਖਣ 

Inspection of the seminar by District Education Officer Rupnagar Mr. Sanjiv Kumar Gautam

ਰੂਪਨਗਰ, 27 ਸਤੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਯੋਗਤਾ ਵਧਾਉਣ ਦੀ ਯੋਜਨਾ ਤਹਿਤ ਚੱਲ ਰਹੇ ਗਣਿਤ ਵਿਸ਼ੇ ਦੇ ਅਧਿਆਪਕਾਂ ਦੇ ਸੈਮੀਨਾਰ ਦਾ ਨਿਰੀਖਣ ਕੀਤਾ ਜਿਸ ਦੌਰਾਨ ਉਨ੍ਹਾਂ ਸੈਮੀਨਾਰ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ।

ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਰਧਾਰਤ ਸਿਲੇਬਸ ਨੂੰ ਵਧੀਆ ਤਰੀਕੇ ਨਾਲ ਪੂਰਾ ਕਰਵਾਉਣ ਦੇ ਨਾਲ-ਨਾਲ ਬੱਚਿਆਂ ਨੂੰ CEP WORKSHEETS ਅਤੇ CEP-TEST ਵਧੀਆ ਢੰਗ ਨਾਲ ਕਰਵਾਉਣ ਅਤੇ ਮੁਕੰਮਲ ਰਿਕਾਰਡ ਸੰਭਾਲ ਕੇ ਰੱਖਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਰਿੰਦਰ ਪਾਲ ਸਿੰਘ, ਸ਼੍ਰੀ ਦਰਸ਼ਨਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਸ਼੍ਰੀਮਤੀ ਮੋਨਿਕਾ ਭੂਟਾਨੀ ਪ੍ਰਿੰਸੀਪਲ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਤੇ ਰੋਪੜ-2 ਦੇ ਸਮੂਹ ਗਣਿਤ ਅਧਿਆਪਕ ਮੌਜੂਦ ਸਨ।

Leave a Comment

Your email address will not be published. Required fields are marked *

Scroll to Top