Home - Ropar News - ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / By Dishant Mehta / June 27, 2025 International Anti-Drug Day celebrated at Government College Roparਰੂਪਨਗਰ, 26 ਜੂਨ: ਨੌਜਵਾਨ ਹਰ ਦੇਸ਼ ਦੇ ਊਰਜਾ ਦੇ ਸਰੋਤ ਹੁੰਦੇ ਹਨ, ਨੌਜਵਾਨਾਂ ਨੂੰ ਆਪਣੇ ਮਜ਼ਬੂਤ ਇਰਾਦਿਆਂ ਅਤੇ ਸਹੀ ਦਿਸ਼ਾ ਵਿਚ ਮਿਹਨਤ ਕਰਦੇ ਹੋਏ ਆਪਣੀ ਊਰਜਾ ਨੂੰ ਉਸਾਰੂ ਕੰਮਾਂ ਵਿੱਚ ਲਗਾਉਣਾ ਚਾਹੀਦਾ ਹੈ ਅਤੇ ਦੇਸ਼ ਦੇ ਭਵਿੱਖ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਚੰਦਰਜਯੋਤੀ ਸਿੰਘ (ਆਈ.ਏ.ਐੱਸ) ਨੇ ਅੱਜ “ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ” ਮੌਕੇ ਸਰਕਾਰੀ ਕਾਲਜ ਰੋਪੜ ਵਿਖੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨੌਜ਼ਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਦੁਨੀਆ ਭਰ ਵਿੱਚ ਹਰ ਸਾਲ 26 ਜੂਨ ਨੂੰ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗ਼ੈਰ-ਕਾਨੂੰਨੀ ਤਸਕਰੀ ਖ਼ਿਲਾਫ਼ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ੇ ਦੀ ਦਲ-ਦਲ ‘ਚੋਂ ਬਾਹਰ ਕੱਢਣਾ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਇਕ ਬਿਮਾਰੀ ਹੈ ਜੋ ਕਿ ਨੌਜਵਾਨ ਨੂੰ ਆਪਣੀ ਗਿ੍ਫ਼ਤ ਵਿਚ ਲੈ ਕੇ ਕਈ ਤਰ੍ਹਾਂ ਦੀ ਬਿਮਾਰੀਆਂ ਦਾ ਕਾਰਨ ਬਣਦੀ ਹੈ ਅਤੇ ਉਨ੍ਹਾਂ ਨੂੰ ਗ਼ਲਤ ਰਸਤੇ ‘ਤੇ ਤੁਰਨ ਲਈ ਮਜਬੂਰ ਹੋਣਾ ਪੈਂਦਾ ਨਤੀਜੇ ਵਜੋਂ ਉਹ ਮੁਜ਼ਰਿਮ ਤਕ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਸ਼ਰਾਬ, ਸਿਗਰੇਟ, ਤੰਬਾਕੂ ਤੇ ਡਰੱਗਜ਼, ਨਸ਼ੀਲੀਆਂ ਦਵਾਈਆਂ ਆਦਿ ਤੋਂ ਨਸ਼ਿਆਂ ਦੀ ਸ਼ੁਰੂਆਤ ਕਰਦੇ ਹਨ ਅਤੇ ਇਸ ਤੋਂ ਬਾਅਦ ਉਹ ਇਸ ਦਲ-ਦਲ ਵਿਚ ਧਸਦੇ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ਤੇ ਕੰਮ ਜਾਰੀ ਹੈ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਦੇ ਤਸਕਰਾਂ ਖਿਲਾਫ਼ ਵੱਡੇ ਪੱਧਰ ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆਂ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਨਜ਼ਾਇਜ਼ ਪੈਸੇ ਨਾਲ ਖੜੀਆਂ ਕੀਤੀਆਂ ਨਜ਼ਾਇਜ਼ ਪ੍ਰਾਪਰਟੀਆਂ ਨੂੰ ਵੀ ਢਾਹਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਨਸ਼ਾ ਦਾ ਸ਼ਿਕਾਰ ਹੋ ਚੁੱਕੇ ਨੌਜ਼ਵਾਨਾਂ ਦਾ ਵੀ ਇਲਾਜ਼ ਕਰਵਾ ਕੇ ਪੰਜਾਬ ਸਰਕਾਰ ਉਨ੍ਹਾਂ ਨੂੰ ਆਮ ਜ਼ਿੰਦਗੀ ਵਿੱਚ ਵਾਪਿਸ ਲਿਆ ਰਹੀ ਹੈ।ਸ਼੍ਰੀਮਤੀ ਚੰਦਰਜਯੋਤੀ ਸਿੰਘ ਨੇ ਕਿਹਾ ਕਿ ਇਕੱਲਾ ਸਰਕਾਰ ਹੀ ਇਸ ਅਲਾਮਤ ਨੂੰ ਖਤਮ ਨਹੀਂ ਕਰ ਸਕਦੀ, ਨਸ਼ਿਆਂ ਰੂਪੀ ਕੋਹੜ ਨੂੰ ਖਤਮ ਕਰਨ ਲਈ ਹਰ ਇਨਸਾਨ ਦਾ ਸਹਿਯੋਗ ਜਰੂਰੀ ਹੈ। ਸਾਡੇ ਆਲੇ-ਦੁਆਲੇ ਜੇਕਰ ਕੋਈ ਵਿਅਕਤੀ ਨਸ਼ਿਆਂ ਦੀ ਵਰਤੋਂ ਕਰਦਾ ਹੈ ਤਾਂ ਸਾਡਾ ਮੁੱਢਲਾ ਫਰਜ਼ ਹੈ ਕਿ ਉਸ ਵਿਅਕਤੀ ਨੂੰ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾ ਕੇ ਇਸਦੀ ਵਰਤੋਂ ਬੰਦ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਇਲਾਵਾ ਇਸ ਕੋਹੜ ਨੂੰ ਸਮਾਜ ਵਿੱਚੋਂ ਖਤਮ ਕਰਨ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਹਰ ਸੰਭਵ ਸਹਿਯੋਗ ਦੇਣ ਕਿਉਂਕਿ ਸਾਂਝੇ ਉੱਦਮਾਂ ਸਦਕਾ ਹੀ ਦੇਸ਼ ਵਿੱਚੋਂ ਨਸ਼ਿਆਂ ਨੂੰ ਖਤਮ ਕਰਕੇ ਹੀ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕਦਾ ਹੈ।ਇਸ ਮੌਕੇ ਸੰਬੋਧਨ ਕਰਦਿਆਂ ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਅਕਤੀਗਤ, ਪਰਿਵਾਰ ਅਤੇ ਸਮਾਜ ਪੱਧਰ ਤੇ ਜਾਗਰੂਕ ਹੋਣਾ ਜਰੂਰੀ ਹੈ, ਇਸ ਦੇ ਨਾਲ ਹੀ ਰੋਗੀ ਇਲਾਜ਼, ਇਮਦਾਦ ਅਤੇ ਦੇਖਭਾਲ ਬਹੁਤ ਜਰੂਰੀ ਹੈ ਭਾਵ ਕਿ ਜੋ ਵਿਅਕਤੀ ਇਸ ਨਸ਼ੇ ਦੀ ਗ੍ਰਿਸਤ ਵਿੱਚ ਆ ਚੁੱਕੇ ਹਨ ਉਨ੍ਹਾਂ ਦਾ ਇਲਾਜ਼ ਅਤੇ ਦੇਖਭਾਲ ਕਰਦੇ ਹੋਏ ਉਨ੍ਹਾਂ ਨੂੰ ਮੁੜ ਆਮ ਜ਼ਿੰਦਗੀ ਵਿੱਚ ਲੈ ਕੇ ਆਉਣਾ ਬਹੁਤ ਜ਼ਰੂਰੀ ਹੈ।ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਏ ਹੋਏ ਨੌਜ਼ਵਾਨਾਂ ਨੂੰ ਨਸ਼ਾ ਮੁਕਤ ਰਹਿਣ, ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦੇਣ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਨਹਿਰੂ ਯੁਵਾ ਕੇਂਦਰ ਤੋਂ ਕ੍ਰਾਂਤੀ ਕਲਾ ਮੰਚ ਦੀ ਟੀਮ ਨੇ “ਚਾਨਣ ਦੇ ਵਣਜਾਰੇ” ਨਾਟਕ ਰਾਹੀਂ ਵੀ ਆਏ ਹੋਏ ਹਾਜ਼ਰੀਨ ਨੂੰ ਨਸ਼ਿਆ ਵਿਰੁੱਧ ਜਾਗਰੂਕ ਕੀਤਾ। ਇਸ ਦੇ ਨਾਲ ਹੀ ਨਸ਼ਾ ਮੁਕਤੀ ਕੇਂਦਰ ਰੋਪੜ ਤੋਂ ਕਾਉਂਸਲਰ ਪ੍ਰਭਜੋਤ ਕੌਰ ਨੇ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਅਤੇ ਨਸ਼ਾ ਮੁਕਤੀ ਕੇਂਦਰ ਵਿੱਚ ਰੋਗੀਆਂ ਦੇ ਕੀਤੇ ਜਾ ਰਹੇ ਇਲਾਜ਼ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਤੀਜਾ ਸਥਾਨ ਹਾਸਲ ਕਰਨ ਵਾਲੇ ਕੈਕਿੰਗ ਦੇ ਖਿਡਾਰੀ ਜਸਪ੍ਰੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਸਿਵਲ ਸਰਜਨ ਡਾ. ਬਲਵਿੰਦਰ ਕੌਰ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਐੱਸਐੱਚਓ ਪਵਨ ਚੌਧਰੀ, ਵਾਈਸ ਪ੍ਰਿੰਸੀਪਲ ਸਰਕਾਰੀ ਕਾਲਜ ਰੋਪੜ ਹਰਜੀਤ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਸਾਂਝ ਕੇਂਦਰ ਰੂਪਨਗਰ ਤੋਂ ਰਣਜੀਤ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।District Ropar News Watch on facebook Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta 50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta 25 ਜਨਵਰੀ ਕੋਮੀ ਵੋਟਰ ਦਿਵਸ Leave a Comment / Poems & Article, Ropar News / By Dishant Mehta ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta 22 ਜਨਵਰੀ ਤੋਂ ਸਕੂਲ ਮੁੜ ਸਵੇਰੇ 9 ਵਜੇ ਲੱਗਣਗੇ Leave a Comment / Ropar News / By Dishant Mehta Essential Tips for Academic Success Leave a Comment / Poems & Article, Ropar News / By Dishant Mehta School Bell Timings (January 16–21) Leave a Comment / Ropar News / By Dishant Mehta ਭਵਿੱਖ ਦੀ ਖਤਰਨਾਕ ਸਮੱਸਿਆ-ਈ ਕੂੜਾ Leave a Comment / Poems & Article, Ropar News / By Dishant Mehta ਠੰਢ ਅਤੇ ਧੁੰਦ ਦਾ ਅਸਰ! ਪੰਜਾਬ ਦੇ ਸਰਕਾਰੀ-ਪ੍ਰਾਈਵੇਟ ਸਕੂਲਾਂ ਲਈ ਨਵਾਂ ਸਮਾਂ ਜਾਰੀ Leave a Comment / Ropar News / By Dishant Mehta 12 ਜਨਵਰੀ ਰਾਸ਼ਟਰੀ ਯੁਵਾ ਦਿਵਸ Leave a Comment / Ropar News, Poems & Article / By Dishant Mehta ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਏਡਡ ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਮੁਕੰਮਲ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta
50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta
ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta
ਠੰਢ ਅਤੇ ਧੁੰਦ ਦਾ ਅਸਰ! ਪੰਜਾਬ ਦੇ ਸਰਕਾਰੀ-ਪ੍ਰਾਈਵੇਟ ਸਕੂਲਾਂ ਲਈ ਨਵਾਂ ਸਮਾਂ ਜਾਰੀ Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਏਡਡ ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਮੁਕੰਮਲ Leave a Comment / Ropar News / By Dishant Mehta