ਜ਼ਿਲ੍ਹਾ ਭਾਸ਼ਾ ਅਫ਼ਸਰ ਹਰਕੀਰਤ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਰੂਪਨਗਰ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ: ਜਤਿੰਦਰ ਕੁਮਾਰ ਮੁੱਖ ਮਹਿਮਾਨ ਵਜੋਂ ਅਤੇ ਜਨਰਲ ਸਕੱਤਰ ਜ਼ਿਲ੍ਹਾ ਲਿਖਾਰੀ ਸਭਾ ਰੂਪਨਗਰ ਸੁਰਜਨ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਭਾਗੀ ਧੁਨੀ ਤੋਂ ਬਾਅਦ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬੀ ਮਾਂ ਬੋਲੀ ਨੂੰ ਸਾਂਝੇ ਜੀਵਨ ਵਿੱਚ ਵਰਤਣ ਸਬੰਧੀ ਵਿਚਾਰ ਪੇਸ਼ ਕੀਤੇ ਗਏ।
ਭਾਸ਼ਾ ਵਿਭਾਗ ਪੰਜਾਬ ਦੀਆਂ ਅਹਿਮ ਭਲਾਈ ਸਕੀਮਾਂ ਸਬੰਧੀ ਇੱਕ ਕਿਤਾਬਚਾ ਜਾਰੀ ਕੀਤਾ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਹਰਕੀਰਤ ਸਿੰਘ ਨੇ ਵਿਭਾਗ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।
ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਇਸ ਮਾਂ ਬੋਲੀ ਬਾਰੇ ਚਰਚਾ ਡਾ: ਜਤਿੰਦਰ ਕੁਮਾਰ, ਪ੍ਰੋਫੈਸਰ, ਪੰਜਾਬੀ ਵਿਭਾਗ, ਸਰਕਾਰੀ ਕਾਲਜ, ਰੂਪਨਗਰ ਨੇ ਕੀਤੀ। ਜ਼ਿਲ੍ਹਾ ਲਿਖਾਰੀ ਸਭਾ ਰੂਪਨਗਰ ਦੇ ਜਨਰਲ ਸਕੱਤਰ ਸੁਰਜਨ ਸਿੰਘ ਨੇ ਮਾਂ ਬੋਲੀ ਦੀ ਮੌਜੂਦਾ ਸਥਿਤੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਕਹਾਣੀਕਾਰ ਮਨਦੀਪ ਰਿੰਪੀ ਨੇ ਮਾਂ ਬੋਲੀ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਨੂੰ ਆਪਣੀ ਮਾਂ ਪੰਜਾਬੀ ਨੂੰ ਨਹੀਂ ਭੁੱਲਣਾ ਚਾਹੀਦਾ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਕੰਮਾਂ ਦੀ ਸ਼ਲਾਘਾ ਕੀਤੀ।
ਗੁਰਿੰਦਰ ਸਿੰਘ ਕਲਸੀ ਨੇ ਪ੍ਰੋਗਰਾਮ ਦੀ ਸਟੇਜ ਨੂੰ ਬਾਖੂਬੀ ਨਿਭਾਇਆ। ਸਮਾਗਮ ਵਿੱਚ ਵਿਭਾਗ ਵੱਲੋਂ ਪ੍ਰਕਾਸ਼ਿਤ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ। ਸਟੈਨੋਗ੍ਰਾਫ਼ੀ ਦੀਆਂ ਵਿਦਿਆਰਥਣਾਂ ਬਲਜਿੰਦਰ ਕੌਰ, ਕਮਲਜੀਤ ਕੌਰ, ਕਿਰਨਪ੍ਰੀਤ ਕੌਰ, ਮਨੀਸ਼ਾ ਦੇਵੀ, ਰਮਨਦੀਪ ਕੌਰ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਇਤਿਹਾਸ ਅਤੇ ਮਹੱਤਵ ਨੂੰ ਉਜਾਗਰ ਕਰਦੀਆਂ ਆਪਣੀਆਂ ਰਚਨਾਵਾਂ ਦਾ ਪਾਠ ਕੀਤਾ।
ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਲਿਖਾਰੀ ਸਭਾ ਰੂਪਨਗਰ ਦੇ ਪ੍ਰਧਾਨ ਸੁਰੇਸ਼ ਭਿਓਰਾ, ਸੁਦਾਗਰ ਸਿੰਘ, ਸਵਰਨਜੀਤ ਕੌਰ, ਸਰਬਜੀਤ ਸਿੰਘ, ਕੁਲਵੰਤ ਸਿੰਘ, ਪ੍ਰਦੀਪ ਕੁਮਾਰ ਸਮੇਤ ਭਾਸ਼ਾ ਵਿਭਾਗ ਰੂਪਨਗਰ ਦੇ ਸਮੂਹ ਸਟੈਨੋਗ੍ਰਾਫੀ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਰੂਪਨਗਰ, 21 ਫਰਵਰੀ : ਭਾਸ਼ਾ ਵਿਭਾਗ, ਜ਼ਿਲ੍ਹਾ ਰੂਪਨਗਰ, ਪੰਜਾਬ ਵੱਲੋਂ ਸਥਾਨਕ ਜ਼ਿਲ੍ਹਾ ਭਾਸ਼ਾ ਦਫ਼ਤਰ, ਰੂਪਨਗਰ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ ਗਿਆ।
International Mother Tongue Day was celebrated by Language Department, District Rupnagar, Punjab at Local District Language Office, Rupnagar.